spot_img
Homeਮਾਝਾਗੁਰਦਾਸਪੁਰਜਲ ਸਪਲਾਈ ਮੰਤਰੀ ਅਤੇ ਮਹਿਕਮੇ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ,...

ਜਲ ਸਪਲਾਈ ਮੰਤਰੀ ਅਤੇ ਮਹਿਕਮੇ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ, ਯੂਨੀਅਨ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਨੂੰ ਜਾਰੀ ਰੱਖਣ ਦਾ ਕੀਤਾ ਐਲਾਨ

ਕਾਦੀਆਂ ਅਗਸਤ ( ਮੁਨੀਰਾ ਸਲਾਮ ਤਾਰੀ) – ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਕੰਮ ਕਰਦੇ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਦਾ ਪੱਕਾ ਰੁਜਗਾਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਪ੍ਰਮੁੱਖ ਸਕੱਤਰ, ਵਿਭਾਗੀ ਮੁੱਖੀ, ਚੀਫ ਇੰਜੀਨੀਅਰਾਂ ਸਮੇਤ ਹੋਰਨਾਂ ਅਧਿਕਾਰੀਆਂ ਦੇ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਹੋਈ ਮੀਟਿੰਗ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਕੰਮ ਕਰਦੇ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਦੀਆਂ ਮੰਗਾਂ ’ਤੇ ਸਹਿਮਤੀ ਨਾ ਬਣਨ ਕਾਰਨ ਇਹ ਮੀਟਿੰਗ ਵੀ ਬੇਸਿੱਟਾ ਰਹੀ ਹੈ। ਅੱਜ ਇਥੇ ਇਸ ਸਬੰਧੀ ਸੂਬਾ ਆਗੂ —– ਜਿਲਾ ਆਗੂ—–ਬਰਾਚ ਆਗੂ —-ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰਾਂ ਵਲੋਂ ਲੋਕਾਂ ਦੇ ਪੀਣ ਵਾਲੇ ਪਾਣੀ ਮੁੱਢਲੀ ਸਹੂਲਤ ਮੁਹੱਈਆ ਕਰਵਾਉਣ ਵਾਲੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਕਾਰਪੋਰੇਟ/ਕੰਪਨੀਆਂ ਦੇ ਹਵਾਲੇ ਕਰਕੇ ਪੇਂਡੂ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਪੰਚਾਇਤੀਕਰਨ ਨਿੱਜੀਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਸੇ ਮਕਸਦ ਨੂੰ ਲੈ ਕੇ ਜਲ ਸਪਲਾਈ ਵਿਭਾਗ ਵਿਚ ਪਿਛਲੇ 10-15 ਸਾਲਾਂ ਦੇ ਅਰਸ਼ੇ ਤੋਂ ਕੰਮ ਕਰਦੇ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ, ਹੁਣ ਜਦੋ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਜਲ ਸਪਲਾਈ ਵਿਭਾਗ ਵਿਚ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪੀਸ ਰਹੇ ਉਕਤ ਕਾਮਿਆਂ ਵਲੋਂ ਇਸ ਸੂਬਾ ਸਰਕਾਰ ਉਪਰ, ਜੋ ਆਪਣਾ ਪੱਕਾ ਰੁਜਗਾਰ ਕਰਨ ਦੀਆਂ ਉਮੀਦਾਂ ਸਨ ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਵਰਤਮਾਨ ‘ਆਪ’ ਸਰਕਾਰ ਅਤੇ ਮਹਿਕਮੇ ਦੇ ਅਧਿਕਾਰੀਆਂ ਦੀਆਂ ਨੀਤੀਆਂ ਅਤੇ ਪਾਲਸੀਆਂ ਠੇਕਾ ਮੁਲਾਜਮਾਂ ਅਤੇ ਲੋਕ ਵਿਰੋਧੀ ਹੀ ਹਨ।
ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਇੰਨਲਿਸਟਮੈਂਟ/ਆਊਟਸੋਰਸ ਕਾਮੇ ਜੋਕਿ ਫੀਲਡ ਅਤੇ ਦਫਤਰਾਂ ਵਿਚ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਦੇ ਰਹੇ ਹਨ। ਫੀਲਡ ਵਿਚ 5-5 ਪੋਸਟਾਂ ਤੇ ਇਕੋ ਇਕ ਵਰਕਰ, ਰੈਗੂਲਰ ਮੁਲਾਜਮਾਂ ਦੀ ਤਰ੍ਹਾਂ ਕੰਮ ਕਰ ਰਿਹਾ ਹੈ, ਜਿਨ੍ਹਾਂ ਨੂੰ ਵਿਭਾਗ ਵਿਚ ਮਰਜ ਕਰਕੇ ਰੈਗੂਲਰ ਕਰਨ ਸਬੰਧੀ ਜਥੇਬੰਦੀ ਦੇ ਆਗੂਆਂ ਵਲੋਂ ਵਿਭਾਗ ਦੇ ਅਧਿਆਕਾਰੀਆਂ ਦੁਆਰਾ ਤਿਆਰ ਜਸਸ/ਅਨਗ(7) 39 ਮਿਤੀ 11-01-2018 ਨੂੰ ਪ੍ਰਪੋਜਲ ਅਤੇ ਪਿਛਲੀ ਸਰਕਾਰ ਕੋਲ, ਰੈਗੂਲਰ ਕਰਨ ਸਬੰਧੀ ਵਿਭਾਗ ਵਲੋਂ ਭੇਜੀ ਚਿੱਠੀ ਸਮੇਤ ਹੋਰ ਦਸਤਾਵੇਜ ਵੀ ਮੌਕੇ ਤੇ ਦਿੱਤੇ ਗਏ ਅਤੇ ਪ੍ਰੋਪਰ ਗੱਲਬਾਤ ਕੀਤੀ ਗਈ ਕਿ ਇਹ ਕਾਮੇ ਇਕ ਵਰਕਰ ਦੇ ਰੂਪ ਵਿਚ ਕੰਮ ਕਰਦੇ ਆ ਰਹੇ ਹਨ ਅਤੇ ਇਨ੍ਹਾਂ ਵਰਕਰਾਂ ਨੇ ਕਈ ਸਾਲ ਵਿਭਾਗ ਵਿਚ ਗੁਜਾਰ ਲਏ ਹਨ, ਜਿਨ੍ਹਾਂ ਨੂੰ ਤਜਰਬੇ ਅਤੇ ਵਿਭਾਗ ਵਲੋਂ ਪਹਿਲਾਂ ਤਿਆਰ ਕੀਤੀਆਂ ਤਜਵੀਜਾਂ ਦੇ ਅਧਾਰ ’ਤੇ ਵਿਭਾਗ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ ਅਤੇ ਅਜਿਹਾ ਕਰਨ ਨਾਲ ਸਰਕਾਰ ਦਾ ਕਰੋੜਾਂ ਰੁਪਏ ਬਚ ਸਕਦੇ ਹਨ।
ਸੂਬਾ ਆਗੂਆਂ ਨੇ ਕਿਹਾ ਕਿ ਉਪਰੋਕਤ ਮੀਟਿੰਗ ’ਚ ਜਥੇਬੰਦੀ ਵਲੋਂ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਦੀਆਂ ਰੱਖੀਆਂ ਮੰਗਾਂ ਤੇ ਂਮਸਲਿਆਂ ਦਾ ਹੱਲ ਕਰਨ ਸਬੰਧੀ ਪੰਜਾਬ ਸਰਕਾਰ ਅਤੇ ਜਲ ਸਪਲਾਈ ਮਹਿਕਮੇ ਦੀ ਮਨੈਜਮੇਂਟ ਲਾਰੇ ਲੱਪੇ ਲਗਾਉਣ ਵਾਲੀ ਨੀਤੀ ਤੇ ਚੱਲ ਰਹੀ ਹੈ ਉਥੇ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਕਾਰਪੋਰੇਟ ਘਰਾਣਿਆ ਅਤੇ ਕੰਪਨੀਆਂ ਦੇ ਹਵਾਲੇ ਕਰਕੇ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਦੀਆਂ ਨੀਤੀਆਂ ਲਾਗੂ ਕਰ ਰਹੀ ਹੈ, ਜਿਨ੍ਹਾਂ ਨੂੰ ਯੂਨੀਅਨ ਂਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਤਿੱਖੇ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ। ਜਿਸ ’ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬਂ (ਰਜਿ.31) ਵਲੋਂ ਐਲਾਨ ਕੀਤਾ ਗਿਆ ਹੈ ਕਿ ਪਹਿਲਾਂ ਤੋਂ ਉਲੀਕੇ ਹੋਏ ਪ੍ਰੋਗਰਾਮ ਤਹਿਤ ਜਿਲਾ—— ਬ੍ਰਾਂਚ —- 30 ਅਗਸਤ ਨੂੰ ਜਲ ਸਪਲਾਈ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਅੱਗੇ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਪਰਿਵਾਰਾਂ ਤੇ ਬੱਚਿਆਂ ਸਮੇਤ ਰੋਸ਼ ਭਰਪੂਰ ਧਰਨੇ ਵਿੱਚ ਸ਼ਾਮਲ ਹੋਣਗੇ ਅਤੇ ਜਲ ਸਪਲਾਈ ਮਹਿਕਮੇ ਦੀ ਮਨੈਜਮੈਂਟ ਅਤੇ ਸਰਕਾਰ ਨੂੰ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਦਾ ਪੱਕਾ ਰੁਜਗਾਰ ਕਰਨ ਸਮੇਤ ਤਮਾਮ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਹੱਲ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ –ਸੀਨੀਅਰ ਮੀਤ ਪ੍ਰਧਾਨ ਜਗਰੂਪ ਸਿੰਘ ਕੋਟਲਾ ਸੂਬਾ ਪੰਜਾਬ, ਬ੍ਰਾਂਚ ਪ੍ਰਧਾਨ ਸਤਨਾਮ ਸਿੰਘ ਵੈਰੋਨੰਗਲ, ਗੁਰਬਚਨ ਸਿੰਘ ਖੋਦੇਬੇਟ ,
ਇਸ ਸਮੇਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਲਾਬ ਸਿੰਘ,ਪ੍ਰੈੱਸ ਸਕੱਤਰ ਜਗਤਾਰ ਸਿੰਘ, ਬ੍ਰਾਂਚ ਸੀਨੀਅਰ ਮੀਤ ਪ੍ਰਧਾਨ ਵਿਲੀਅਮ ਮਸੀਹ, ਜਨਰਲ ਸਕੱਤਰ ਕੁਲਦੀਪ ਸਿੰਘ, ਖਜ਼ਾਨਚੀ ਜਤਿੰਦਰ ਸਿੰਘ,ਮੁਕੇਸ ਮੇਘਾ, ਨਿਸ਼ਾਨ ਸਿੰਘ ਜੌੜਾ ਸਿੰਘਾ, ਰਾਜਿੰਦਰਪਾਲ ਸਿੰਘ, , ਗੁਰਬਚਨ ਸਿੰਘ ਖੋਦੇਬੇਟ,ਕਸਮੀਰ ਸਿੰਘ, ਸੰਦੀਪ ਸਿੰਘ, ਸਕੱਤਰ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ, ਅਜੈ ਅਤਰ, ਸੁਰਜੀਤ ਸਿੰਘ, ਸੁਖਰਾਜ ਸਿੰਘ, ਸੁਰਿੰਦਰ ਸਿੰਘ, ਭੋਪਾਲ ਸਿੰਘ, ਹਰਦੀਪ ਸਿੰਘ, ਗੋਪਾਲ ਸਿੰਘ ਆਦਿ ਹਾਜਿਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments