spot_img
Homeਮਾਝਾਗੁਰਦਾਸਪੁਰਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਗੁਰਦੁਆਰਾ ਸ੍ਰੀ ਕੰਧ ਤੇ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਗੁਰਦੁਆਰਾ ਸ੍ਰੀ ਕੰਧ ਤੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ 3 ਸਤੰਬਰ ਨੂੰ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ – ਐਡਵੋਕੇਟ ਧਾਮੀ, ਜਥੇਦਾਰ ਗੋਰਾ

ਕਾਦੀਆਂ 29 ਅਗਸਤ (ਮੁਨੀਰਾ ਸਲਾਮ ਤਾਰੀ) :- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸਲਾਨਾ ਜੋੜ ਮੇਲਾ ਸ਼੍ਰੋਮਨੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਸਤਿਕਾਰ, ਉਤਸ਼ਾਹ ਅਤੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ। ਉਕਤ ਜਾਣਕਾਰੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 3 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਅਤੇ ਵਿਆਹ ਪੁਰਬ ਨੂੰ ਸਮਰਪਿਤ 3 ਸਤੰਬਰ ਦਿਨ ਸ਼ਨੀਵਾਰ ਨੂੰ ਗੁਰੂ ਸਾਹਿਬ ਜੀ ਦੇ ਸਹੁਰਾ ਘਰ ਇਤਿਹਾਸਕ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਦੇ ਸਮੁੱਚੇ ਸਮਾਗਮਾਂ ਨੂੰ ਸਚੁੱਜੇ ਢੰਗ ਨਾਲ ਮਨਾਉਣ ਸਬੰਧੀ ਰੂਪ ਰੇਖਾ ਤਿਆਰ ਕਰਕੇ ਵਿਚਾਰ ਵਟਾਂਦਰਾ ਕਰਨ  ਉਪਰੰਤ ਪ੍ਰਗਟਾਏ।
ਐਡਵੋਕੇਟ ਧਾਮੀ ਤੇ ਜਥੇਦਾਰ ਗੋਰਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ 1 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ ਵਿਆਹ ਪੁਰਬ ਵਾਲੇ ਦਿਨ 3 ਸਤੰਬਰ ਦਿਨ ਸ਼ਨੀਵਾਰ ਨੂੰ ਪੈਣਗੇ। ਐਡਵੋਕੇਟ ਧਾਮੀ ਤੇ ਜਥੇਦਾਰ ਗੋਰਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਇੱਕ ਦਿਨ ਪਹਿਲਾਂ 2 ਸਤੰਬਰ ਦਿਨ ਸ਼ੁਕਰਵਾਰ ਨੂੰ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਬਟਾਲਾ ਤੱਕ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ।
ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਵਾਲੇ ਦਿਨ 3 ਸਤੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਜਾਵੇਗਾ ਜੋ ਬਟਾਲਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਬਟਾਲਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਤੋਂ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ, ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਸੰਪੂਰਨਤਾ ਹੋਵੇਗੀ। ਉਹਨਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਵਿਆਹ ਪੁਰਬ ਤੇ ਵਿਆਹ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਵਿੱਚ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਸ਼ਾਮਲ ਹੋਣ ਲਈ ਬੇਨਤੀ ਕੀਤੀ। ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਆਹ ਪੁਰਬ ਮੌਕੇ ਸੰਗਤਾਂ ਵਾਸਤੇ ਲੰਗਰ, ਪਾਰਕਿੰਗ, ਆਦਿ ਦੇ ਸਮੁੱਚੇ ਪ੍ਰਬੰਧ ਕੀਤੇ ਜਾਣਗੇ। ਐਡਵੋਕੇਟ ਧਾਮੀ ਤੇ ਜਥੇਦਾਰ ਗੋਰਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾ ਕੇ ਗੁਰਮਤਿ ਸਮਾਗਮ ਕਰਵਾਏ ਜਾਣਗੇ ਜਿਸ ਵਿਚ ਹਜ਼ੂਰੀ ਰਾਗੀ ਜਥੇ, ਢਾਡੀ ਜਥੇ, ਕਵੀਸ਼ਰ ਜਥੇ, ਕਥਾਵਾਚਕ, ਪ੍ਰਚਾਰਕ,ਕਵੀ, ਤੇ ਵਿਦਵਾਨ ਵਿਸ਼ੇਸ਼ ਤੌਰ ਤੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ,ਕਥਾ ਵਿਚਾਰਾਂ ਤੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਨਗੇ। ਉਹਨਾਂ ਕਿਹਾ ਕਿ ਵਿਆਹ ਪੁਰਬ ਮੌਕੇ ਗੁਰਦੁਆਰਾ ਸਾਹਿਬਾਨ ਵਿਖੇ ਸੁੰਦਰ ਲਾਈਟ ਡੈਕੋਰੇਸ਼ਨ ਕੀਤੀ ਜਾਵੇਗੀ। ਇਸ ਮੌਕੇ ਤੇ ਸ੍ਰ ਮੇਜਰ ਸਿੰਘ ਅਰਜਨ ਮਾਂਗਾ ਇੰਚਾਰਜ ਧਰਮ ਪ੍ਰਚਾਰ ਕਮੇਟੀ,ਸ੍ ਸਤਨਾਮ ਸਿੰਘ ਰਿਆੜ ਮੈਨੇਜਰ ਸ੍ਰੀ ਦਰਬਾਰ ਸਾਹਿਬ,ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਬਟਾਲਾ ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ, ਸ੍ਰ ਨਿਸ਼ਾਨ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments