spot_img
Homeਦੇਸ਼ਪਾਕਿਸਤਾਨ 'ਚ ਟਮਾਟਰ 500 ਤੇ ਪਿਆਜ਼ 400 ਰੁਪਏ ਕਿੱਲੋ

ਪਾਕਿਸਤਾਨ ‘ਚ ਟਮਾਟਰ 500 ਤੇ ਪਿਆਜ਼ 400 ਰੁਪਏ ਕਿੱਲੋ

ਪਾਕਿਸਤਾਨ ਦੇ ਲਾਹੌਰ ਅਤੇ ਪੰਜਾਬ ਸੂਬੇ ਤੇ ਹੋਰ ਹਿੱਸਿਆਂ ‘ਚ ਭਿਆਨਕ ਹੜ੍ਹਾਂ ਕਾਰਨ ਵੱਖ-ਵੱਖ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ‘ਚ ਆਈ ਤੇਜ਼ੀ ਨਾਲ ਪਾਕਿਸਤਾਨ ਸਰਕਾਰ ਭਾਰਤ ਤੋਂ ਟਮਾਟਰ ਅਤੇ ਪਿਆਜ਼ ਦੀ ਦਰਾਮਦ ਕਰ ਸਕਦੀ ਹੈ।

ਇਹ ਜਾਣਕਾਰੀ ਮੰਡੀ ਦੇ ਥੋਕ ਵਪਾਰੀਆਂ ਨੇ ਦਿੱਤੀ। ਲਾਹੌਰ ਬਾਜ਼ਾਰ ਦੇ ਥੋਕ ਵਿਕਰੇਤਾ ਜਵਾਦ ਰਿਜ਼ਵੀ ਨੇ ਪੀਟੀਆਈ ਭਾਸ਼ਾ ਨੂੰ ਦੱਸਿਆ ਕਿ ਐਤਵਾਰ ਨੂੰ ਲਾਹੌਰ ਦੇ ਬਾਜ਼ਾਰਾਂ ਵਿੱਚ ਟਮਾਟਰ ਅਤੇ ਪਿਆਜ਼ ਦੀ ਕੀਮਤ ਕ੍ਰਮਵਾਰ 500 ਰੁਪਏ ਅਤੇ 400 ਰੁਪਏ ਪ੍ਰਤੀ ਕਿਲੋ ਸੀ।ਥੋਕ ਵਿਕਰੇਤਾ ਜਵਾਦ ਰਿਜ਼ਵੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਹੋਰ ਵਧਣਗੀਆਂ। ਕਿਉਂਕਿ ਹੜ੍ਹਾਂ ਕਾਰਨ ਬਲੋਚਿਸਤਾਨ, ਸਿੰਧ ਅਤੇ ਦੱਖਣੀ ਪੰਜਾਬ ਤੋਂ ਸਬਜ਼ੀਆਂ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਰਿਜ਼ਵੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪਿਆਜ਼ ਅਤੇ ਟਮਾਟਰ ਦੀ ਕੀਮਤ 700 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਸਕਦੀ ਹੈ। ਇਸੇ ਤਰ੍ਹਾਂ ਆਲੂ ਦੀ ਕੀਮਤ 40 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 120 ਰੁਪਏ ਕਿਲੋ ਹੋ ਗਈ ਹੈ।

ਦੱਸ ਦਈਏ ਕਿ ਪਹਿਲਾਂ ਪਾਕਿਸਤਾਨ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਰਾਜਨੀਤਕ ਸੰਕਟ ਆਇਆ ਤੇ ਹੁਣ ਪਾਕਿਸਤਾਨ ਵਿਚ ਸਬਜ਼ੀਆਂ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਥੇ ਸਬਜ਼ੀਆਂ ਦੇ ਭਾਅ ਆਸਮਾਨ ਨੂੰ ਛੂ ਰਹੇ ਹਨ। ਬਲੋਚਿਸਤਾਨ ਤੇ ਸਿੰਧ ਸੂਬਿਆਂ ਵਿਚ ਹੜ੍ਹਾਂ ਦੇ ਹਾਲਾਤ ਕਾਰਨ ਫਸਲਾਂ ਤਬਾਹ ਹੋ ਗਈਆਂ ਹਨ ਜਿਸ ਕਾਰਨ ਪਾਕਿ ਵਿਚ ਟਮਾਟਰ ਪੰਜ ਸੌ ਰੁਪਏ ਕਿਲੋ ਤੇ ਪਿਆਜ਼ ਚਾਰ ਸੌ ਰੁਪਏ ਕਿਲੋ ਤਕ ਪੁੱਜ ਗਿਆ ਹੈ। ਇਕ ਨਿਊਜ਼ ਏਜੰਸੀ ਅਨੁਸਾਰ ਪਾਕਿਸਤਾਨ ਵਾਹਗਾ ਸਰਹੱਦ ਰਸਤੇ ਭਾਰਤ ਤੋਂ ਟਮਾਟਰ ਮੰਗਵਾਉਣ ’ਤੇ ਵਿਚਾਰ ਕਰ ਰਿਹਾ ਹੈ।

ਦੱਸ ਦਈਏ ਕਿ ਜਿੱਥੇ ਯੂਰਪ, ਚੀਨ ਅਤੇ ਦੁਨੀਆ ਦੇ ਕਈ ਦੇਸ਼ ਬਹੁਤ ਜ਼ਿਆਦਾ ਸੋਕੇ ਦਾ ਸਾਹਮਣਾ ਕਰ ਰਹੇ ਹਨ, ਉੱਥੇ ਹੀ ਪਾਕਿਸਤਾਨ (Pakistan News) ‘ਚ ਅਸਾਧਾਰਨ ਤੌਰ ‘ਤੇ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਇਲਾਕਿਆਂ ‘ਚ ਹੜ੍ਹ ਆ ਗਏ ਹਨ।

ਪਾਕਿਸਤਾਨ ਨੇ ਆਪਣੇ ਇਤਿਹਾਸ ਵਿੱਚ ਕਦੇ ਵੀ ਇੰਨੇ ਭਿਆਨਕ ਅਤੇ ਮਾਰੂ ਹੜ੍ਹ ਦਾ ਸਾਹਮਣਾ ਨਹੀਂ ਕੀਤਾ। ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ 150 ਵਿੱਚੋਂ 110 ਜ਼ਿਲ੍ਹੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਪਾਕਿਸਤਾਨ (Pak Government) ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (NDMA) ਨੇ ਐਤਵਾਰ ਨੂੰ ਕਿਹਾ ਕਿ ਹੜ੍ਹਾਂ (Floods in Pakistan) ਕਾਰਨ ਹੁਣ ਤੱਕ 1000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੁਲਾਈ ਦੇ ਮਹੀਨੇ ਵਿੱਚ ਮਾਨਸੂਨ ਦੀ ਬਾਰਸ਼ ਅਸਧਾਰਨ ਹੋ ਗਈ ਸੀ, ਜਿਸ ਨਾਲ ਪਾਕਿਸਤਾਨ ਦੇ ਕਈ ਪੱਛਮੀ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਸੀ, ਜਿਸ ਵਿੱਚ ਸਿੰਧ, ਬਲੋਚਿਸਤਾਨ, ਪੰਜਾਬ ਅਤੇ ਖੈਬਰ ਪਖਤੂਨਖਵਾ ਖੇਤਰ ਵਧੇਰੇ ਪ੍ਰਭਾਵਿਤ ਹੋਏ ਸਨ। ਪਾਕਿਸਤਾਨ ਦੀ ਜਲਵਾਯੂ ਪਰਿਵਰਤਨ ਮੰਤਰੀ ਸ਼ੈਰੀ ਰਹਿਮਾਨ ਨੇ ਇਸ ਤਬਾਹੀ ਦੇ ਅੰਕੜੇ ਸਾਂਝੇ ਕੀਤੇ, ਜਿਸ ਵਿੱਚ ਕਿਹਾ ਗਿਆ ਹੈ ਕਿ ਲਗਭਗ 33 ਮਿਲੀਅਨ ਲੋਕ, ਦੇਸ਼ ਦੀ ਲਗਭਗ 15% ਆਬਾਦੀ ਹੜ੍ਹਾਂ ਤੋਂ ਪ੍ਰਭਾਵਿਤ ਹੈ। ਇਹ 2010 ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। 2010 ਵਿੱਚ ਆਈ ਤਬਾਹੀ ਨੂੰ ‘ਸੁਪਰ ਫਲੱਡ’ ਦੱਸਿਆ ਗਿਆ ਸੀ, ਜਿਸ ਦੇ ਅੰਕੜਿਆਂ ਅਨੁਸਾਰ ਲਗਭਗ 20 ਮਿਲੀਅਨ ਲੋਕ ਪ੍ਰਭਾਵਿਤ ਹੋਏ ਸਨ। ਮੰਨਿਆ ਜਾ ਰਿਹਾ ਹੈ ਕਿ 2010 ਦੀ ਘਟਨਾ ਵਿੱਚ 2,000 ਤੋਂ ਵੱਧ ਲੋਕ ਮਾਰੇ ਗਏ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments