spot_img
Homeਮਾਝਾਗੁਰਦਾਸਪੁਰਬਲਾਕ ਪੱਧਰੀ ਵਾਲੀਬਾਲ ਮੁਕਾਬਲੇ ਵਿੱਚ ਗੁਰਦਾਸਪੁਰ ਵਾਲੀਬਾਲ ਕਲੱਬ ਨੇ ਬਾਜੀ ਮਾਰੀ

ਬਲਾਕ ਪੱਧਰੀ ਵਾਲੀਬਾਲ ਮੁਕਾਬਲੇ ਵਿੱਚ ਗੁਰਦਾਸਪੁਰ ਵਾਲੀਬਾਲ ਕਲੱਬ ਨੇ ਬਾਜੀ ਮਾਰੀ

ਗੁਰਦਾਸਪੁਰ, 2 ਸਤੰਬਰ (ਮੁਨੀਰਾ ਸਲਾਮ) – ਸ਼ਹੀਦ ਲੈਫ਼ਟੀਨੇਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਪੋਰਟਸ ਸਟੇਡੀਅਮ ਗੁਰਦਾਸਪੁਰ ਵਿਖੇ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਵਾਲੀਬਾਲ ਮੁਕਾਬਲੇ ਵਿੱਚ 21 ਤੋਂ 40 ਸਾਲ ਉਮਰ ਵਰਗ ਦੇ ਮੁਕਾਬਲੇ ਵਿੱਚ ਗੁਰਦਾਸਪੁਰ ਵਾਲੀਬਾਲ ਕਲੱਬ ਨੇ ਜਿੱਤ ਦਰਜ ਕੀਤੀ ਹੈ। ਗੁਰਦਾਸਪੁਰ ਵਾਲੀਬਾਲ ਕਲੱਬ ਦੀ ਟੀਮ ਨੇ ਹਰਦਾਨ ਦੀ ਟੀਮ ਨੂੰ ਹਰਾਇਆ ਹੈ।

ਗੁਰਦਾਸਪੁਰ ਵਾਲੀਬਾਲ ਕਲੱਬ ਟੀਮ ਦੇ ਕਪਤਾਨ ਵਰਿੰਦਰ ਸਿੰਘ ਨੇ ਆਪਣੀ ਟੀਮ ਦੀ ਜਿੱਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਲਾਕ ਪੱਧਰ ’ਤੇ ਉਨ੍ਹਾਂ ਦੀ ਟੀਮ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ ਅਤੇ ਉਨ੍ਹਾਂ ਨੇ ਫਾਈਨਲ ਮੁਕਾਬਲਾ ਜਿੱਤ ਕੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਆਪਣੀ ਥਾਂ ਬਣਾ ਲਈ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਗੁਰਦਾਸਪੁਰ ਵਾਲੀਬਾਲ ਕਲੱਬ ਦੀ ਟੀਮ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੀ ਬੇਹਤਰ ਪ੍ਰਦਰਸ਼ਨ ਕਰੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments