spot_img
Homeਮਾਝਾਗੁਰਦਾਸਪੁਰਫੁੱਟਬਾਲ ਤੇ ਕਬੱਡੀ ਦੇ ਸ਼ਾਨਦਾਰ ਮੁਕਾਬਲੇ ਕਰਵਾਏ

ਫੁੱਟਬਾਲ ਤੇ ਕਬੱਡੀ ਦੇ ਸ਼ਾਨਦਾਰ ਮੁਕਾਬਲੇ ਕਰਵਾਏ

ਕਾਦੀਆਂ 2 ਸਤੰਬਰ (ਮੁਨੀਰਾ ਸਲਾਮ ਤਾਰੀ) :- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਖੇਡ ਟੂਰਨਾਮੈਂਟ ਦੇ ਦੂਜੇ ਦਿਨ, ਬਲਾਕ ਪੱਧਰ ਤੇ ਵੱਖ ਵੱਖ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਖਿਡਾਰੀਆਂ ਵੱਲੋਂ ਇਸ ਦੌਰਾਨ ਫੁੱਟਬਾਲ, ਕਬੱਡੀ ਤੇ ਰੱਸਾ-ਕੱਸੀ ਦੇ ਖੇਡ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਖੇਡਾਂ ਵਿੱਚ ਆਪਣੀ ਕਾਰੁਜਗਾਰੀ ਦਿਖਾਈ ਗਈ।
        ਇਨ੍ਹਾਂ ਮੌਕੇ ਜਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ ਲੜਕੇ/ਲੜਕੀਆਂ ( ਅੰਡਰ 14, 17, ਅੰਡਰ 21, 21-40 ਸਾਲ ਓਪਨ ਵਰਗ, 41-50 ਸਾਲ ਓਪਨ ਵਰਗ ਅਤੇ 50+ ਓਪਨ ਵਰਗ) ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਖੇਡਾਂ ਬਲਾਕ ਪੱਧਰ ਤੋਂ ਬਾਅਦ ਜ਼ਿਲ੍ਹਾ ਪੱਧਰ , ਜੋਨ ਅਤੇ ਫਿਰ ਰਾਜ ਪੱਧਰ ਤੇ ਕਰਵਾਈਆਂ ਜਾਣਗੀਆਂ ਅਤੇ ਜੇਤੂ ਖਿਡਾਰੀਆਂ ਨੂੰ 6 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ।
ਅੱਜ ਦੂਜੇ ਦਿਨ ਬਲਾਕ ਕਾਦੀਆਂ ਵਿਖੇ ਸਪਰੋਟਸ ਕਾਲਜ ਖਜਾਲਾ ਵਿਖੇ ਕਰਵਾਏ ਜਾ ਰਹੇ ਖੇਡ ਟੂਰਨਾਮੈਂਟ ਵਿੱਚ ਫੁੱਟਬਾਲ ਦਾ ਮੈਚ ਕੰਡੀਲਾ ਤੇ  ਨਵ ਰੇਤਨ ਸਕੂਲ ਦੀਆਂ ਟੀਮਾਂ ਦੌਰਾਨ ਸ਼ੁਰੂ ਹੋਇਆ। ਇਸ ਤੋ ਇਲਾਵਾ ਸਰਕਲ ਕਬੱਡੀ ਅਤੇ ਫੁੱਟਬਾਲ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਇਸੇ ਤਰ੍ਹਾਂ ਬਾਬਾ ਨਾਮਦੇਵ ਸਰਕਾਰੀ ਸਸ ਸਕੂਲ ਤੇ ਬਾਬਾ ਨਾਮਦੇਵ ਖੇਡ ਸਟੇਡੀਅਮ ਘੁਮਾਣ  ਅਤੇ ਗੁਰੂ ਨਾਨਕ ਕਾਲਜ ਕਾਲਾ ਅਫਗਾਨਾਂ ਵਿਖੇ ਖੇਡ ਮੁਕਾਬਲੇ ਕਰਵਾਏ ਗਏ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments