spot_img
Homeਪੰਜਾਬਮਾਝਾਨਸ਼ੇ ਨਾਲ 2 ਸਕੇ ਭਰਾਵਾਂ ਦੀ ਮੌਤ

ਨਸ਼ੇ ਨਾਲ 2 ਸਕੇ ਭਰਾਵਾਂ ਦੀ ਮੌਤ

ਚੋਹਲਾ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਦੇ ਇਕ ਕਿਸਾਨ ਦੇ ਦੋ ਪੁੱਤਰਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਕਿਸਾਨ ਪਰਿਵਾਰ ਦੇ ਵੱਡੇ ਪੁੱਤਰ ਅੰਗਰੇਜ਼ ਸਿੰਘ (23) ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ।

ਅੰਗਰੇਜ਼ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦਾ ਭੋਗ ਸ਼ਨਿਚਰਵਾਰ ਨੂੰ ਪਾਇਆ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਪਰਿਵਾਰ ਦੇ ਛੋਟੇ ਪੁੱਤਰ ਗੁਰਮੇਲ ਸਿੰਘ (21) ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ

ਮੁਖਤਿਆਰ ਸਿੰਘ ਦੇ ਦੋਵੇਂ ਪੁੱਤਰ ਅੰਗਰੇਜ਼ ਸਿੰਘ ਤੇ ਗੁਰਮੇਲ ਸਿੰਘ ਗੁਜਰਾਤ ਦੇ ਮੁੰਦਰਾ ਸ਼ਹਿਰ ਵਿਚ ਕੰਮ ਕਰਦੇ ਸਨ ਤੇ ਦੋਵੇਂ ਨਸ਼ੇ ਦੇ ਆਦੀ ਹੋ ਗਏ। ਇਸ ਦੌਰਾਨ ਵੀਰਵਾਰ ਅੰਗਰੇਜ਼ ਸਿੰਘ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਉਹ ਦੋ ਬੱਚਿਆਂ ਦਾ ਪਿਤਾ ਸੀ। ਗੁਰਮੇਲ ਹਾਲੇ ਦਸ ਮਹੀਨੇ ਪਹਿਲਾਂ ਹੀ ਵਿਆਹਿਆ ਗਿਆ ਸੀ। ਪਰਿਵਾਰ ਨੇ ਕਿਸੇ ਵੀ ਤਰ੍ਹਾਂ ਦੀ ਪੁਲਿਸ ਕਾਰਵਾਈ ਤੋਂ ਇਨਕਾਰ ਕਰ ਦਿੱਤਾ ਹੈ।

ਗੁਜਰਾਤ ਵਿਚ ਇਕ ਨਿੱਜੀ ਕੰਪਨੀ ਵਿਚ ਕੰਮ ਕਰਦੇ ਮੁਖਤਿਆਰ ਸਿੰਘ ਦੇ ਵੱਡੇ ਪੁੱਤਰ ਅੰਗਰੇਜ਼ ਸਿੰਘ (23) ਦੀ ਵੀਰਵਾਰ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਰਿਵਾਰ ਨੇ ਬਿਨਾਂ ਕੋਈ ਪੁਲਿਸ ਕਾਰਵਾਈ ਕੀਤੇ ਅੰਗਰੇਜ਼ ਸਿੰਘ ਦਾ ਸਸਕਾਰ ਕਰਵਾ ਦਿੱਤਾ।

ਅੰਗਰੇਜ਼ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦਾ ਭੋਗ ਸ਼ਨਿਚਰਵਾਰ ਨੂੰ ਪਾਇਆ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਪਰਿਵਾਰ ਦੇ ਛੋਟੇ ਪੁੱਤਰ ਗੁਰਮੇਲ ਸਿੰਘ (21) ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments