spot_img
Homeਮਾਝਾਗੁਰਦਾਸਪੁਰਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਕੈਬਨਿਟ ਮੰਤਰੀ...

ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ , ਵਿਧਾਇਕ ਸ਼ੈਰੀ ਕਲਸੀ ਨੇ ਕੀਤਾ ਭਰਵਾਂ ਸਵਾਗਤ

ਬਟਾਲਾ,  3 ਸਤੰਬਰ (ਮੁਨੀਰਾ ਸਲਾਮ ਤਾਰੀ)   ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਤੇ ਹਲਕਾ ਵਿਧਾਇਕ ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਵਲੋ ਪੁੁੁਲਿਸ ਲਾਈਨ ਬਟਾਲਾ ਨੇੜੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments