spot_img
Homeਮਾਝਾਗੁਰਦਾਸਪੁਰਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਗੁਰਦਾਸਪੁਰ ਜਿਲੇ...

ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਗੁਰਦਾਸਪੁਰ ਜਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ

ਬਟਾਲਾ, 3 ਸਤੰਬਰ (ਮੁਨੀਰਾ ਸਲਾਮ ਤਾਰੀ)   ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ, ਦੇਰ ਸ਼ਾਮ ਗੁਰਦਾਸਪੁਰ ਜਿਲੇ ਦੀ ਧਰਤੀ ਵਿੱਚ ਪਹੁੰਚਣ ਤੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ , ਸਤਿੰਦਰ ਸਿੰਘ ਐਸ ਐਸ ਪੀ ਬਟਾਲਾ, ਸ੍ਰੀਮਤੀ ਸੁਹਿੰਦਰ ਕੋਰ ਧਰਮਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ,  ਸ੍ਰੀਮਤੀ ਰਾਜਬੀਰ ਕੋਰ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ  ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ।
ਇਸ ਮੌਕੇ ਮੈਡਮ ਪਰਮਜੀਤ ਕੋਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ),  ਮੈਡਮ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ,  ਅੈਕਸੀਅਨ ਹਰਜੋਤ ਸਿੰਘ, ਨਿਰਮਲ ਸਿੰਘ ਐਸਡੀਓ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੱਲ 3 ਸਤੰਬਰ ਨੂੰ ਕਰੀਬ ਦੁਪਹਿਰ 12 ਵਜੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੋਰ, ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਸੰਗਤ ਰੂਪ ਵਿਚ ਨਤਮਸਤਕ ਹੋਣ ਲਈ ਆਉਣਗੇ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments