spot_img
Homeਮਾਝਾਗੁਰਦਾਸਪੁਰਵਿਆਹ ਪੁਰਬ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਤੇ ਵਿਧਾਇਕ ਸ਼ੈਰੀ ਕਲਸੀ ਨੇ...

ਵਿਆਹ ਪੁਰਬ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ, ਸਮਾਜ ਸੇਵੀ ਸੰਸਥਾਵਾਂ, ਸੇਵਾਦਾਰਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਕਾਦੀਆਂ 4 ਸਤੰਬਰ (ਮੁਨੀਰਾ ਸਲਾਮ ਤਾਰੀ) :- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਮੁੱਚੇ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਸੰਗਤਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਵਿਧਾਇਕ ਅਮਨਸੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਗੁਰੂ ਜੀ ਦੀ ਅਪਾਰ ਕਿਰਪਾ ਨਾਲ ਸਾਰੇ ਕਾਰਜ ਸੰਪੂਰਨ ਹੋਏ ਹਨ।



ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੇ ਪਰਿਵਾਰਕ ਮੈਂਬਰ, ਜਿਨ੍ਹਾਂ ਵਿੱਚ ਮੁੱਖ ਮੰਤਰੀ ਪੰਜਾਬ ਦੇ ਮਾਤਾ ਜੀ, ਉਨ੍ਹਾਂ ਦੀ ਧਰਮਪਤਨੀ ਤੇ ਭੈਣ ਜੀ, ਬੜੇ ਸਾਦੇ ਢੰਗ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ, ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸੰਗਤ ਵਿੱਚ ਬੈਠ ਕੇ ਗੁਰੂ ਜੀ ਦਾ ਲੰਗਰ ਛਕਿਆ।

ਵਿਧਾਇਕ ਸ਼ੈਰੀ ਕਲਸੀ ਨੇ  ਅੱਗੇ ਕਿਹਾ ਕਿ ਅਸੀਂ ਬਹੁਤ ਕਿਸਮਤ ਵਾਲੇ ਹਾਂ ਜਿਨ੍ਹਾ ਨੂੰ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੌਰਾਨ ਸੇਵਾ ਕਰਨ ਦਾ ਸੁਭਾਗ ਮਿਲਿਆ।

ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਜੀ ਦੇ ਪਰਿਵਾਰ ਤੋ ਇਲਾਵਾ ਤਿੰਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਈ ਟੀ ਓ ਅਤੇ ਵਿਧਾਇਕਾਂ ਆਦਿ ਵਲੋਂ ਪੂਰੇ ਉਤਸ਼ਾਹ ਨਾਲ ਵਿਆਹ ਪੁਰਬ ਸਮਾਗਮਾਂ ਬਟਾਲਾ ਵਿਖੇ ਪਹੁੰਚ ਕੇ ਗੁਰੂ ਸਾਹਿਬ ਜੀ ਦੇ ਚਰਨਾਂ ਚ ਹਾਜ਼ਰੀ ਲਗਵਾਈ।

ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ, ਸਮਾਜ ਸੇਵੀ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪੁਰਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments