spot_img
Homeਮਾਝਾਗੁਰਦਾਸਪੁਰਮਾਪੇ-ਅਧਿਆਪਕ ਮਿਲਣੀ ਸਫ਼ਲਤਾ ਪੂਰਵਕ ਸੰਪੰਨ

ਮਾਪੇ-ਅਧਿਆਪਕ ਮਿਲਣੀ ਸਫ਼ਲਤਾ ਪੂਰਵਕ ਸੰਪੰਨ

ਗੁਰਦਾਸਪੁਰ, 06 ਸਤੰਬਰ (ਮੁਨੀਰਾ ਸਲਾਮ ਤਾਰੀ) *

ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਨੂੰ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਵਿਦਿਆਰਥੀਆਂ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਪ੍ਰਾਪਤੀਆਂ ਅਤੇ ਚਾਲੂ ਵਿਦਿਅਕ ਵਰ੍ਹੇ ਬਾਰੇ ਮਾਪਿਆਂ ਨਾਲ ਮਿਲ ਕੇ ਯੋਜਨਾਬੰਦੀ ਕਰਨ ਦੇ ਮਨੋਰਥ ਨਾਲ ਅੱਜ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ ਸਕੂਲਾਂ ਦੀਆਂ ਮਾਪੇ ਅਧਿਆਪਕ ਮਿਲਣੀਆਂ ਇੰਸਪਾਇਰ ਮੀਟ 0.1 ਹੇਠ ਕਰਵਾਈਆਂ ਗਈਆਂ। ਇਸ ਪ੍ਰੋਗਰਾਮ ਤਹਿਤ ਇਸ ਦੌਰਾਨ ਡੀ.ਈ.ਓ. ਸੈਕੰਃ ਹਰਪਾਲ ਸਿੰਘ ਸੰਧਾਵਾਲੀਆ , ਡੀ.ਈ.ਓ. ਐਲੀਃ ਅਮਰਜੀਤ ਸਿੰਘ ਭਾਟੀਆ, ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ , ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸੁਰਿੰਦਰ ਕੁਮਾਰ ਅਤੇ ਟੀਮ , ਸਮੂਹ ਬੀ.ਪੀ.ਈ.ਓਜ , ਸਮੂਹ ਡੀ.ਐਮ. ਅਤੇ ਬੀ.ਐਮ.ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਮਾਪੇ ਅਧਿਆਪਕ ਮਿਲਣੀਆ ਵਿੱਚ ਸ਼ਿਰਕਤ ਕੀਤੀ ਗਈ।ਉਹਨਾਂ ਵੱਲੋ ਮਾਪਿਆਂ ਅਤੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਆਪਣੇ ਬੱਚਿਆਂ ਨੂੰ ਬਿਨਾ ਝਿਜਕ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ ਅਤੇ ਉੱਚ ਪਾਏ ਦੀ ਸਿੱਖਿਆ ਪਾਓ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਤਕਨੀਕਾ ਨਾਲ ਲੈੱਸ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਨੂੰ ਬੱਚਿਆਂ ਨੂੰ ਬਲਾਕ ਅਤੇ ਜਿਲ੍ਹਾ ਪੱਧਰੀ ਖੇਡਾਂ ਲਈ ਜ਼ੋਰਦਾਰ ਤਿਆਰੀ ਕਰਨ ਲਈ ਕਿਹਾ।ਉਹਨਾਂ ਦੱਸਿਆ ਕਿ ਸਕੂਲੀ ਬੈਡ ਟੀਮਾਂ ਨੇ ਬੈਂਡ ਵਜਾ ਕੇ ਅਤੇ ਐਨ ਸੀ ਸੀ ਕੈਡਿਟਾਂ ਨੇ ਸਲਾਮੀ ਦੇ ਕੇ ਮਾਪਿਆਂ ਦਾ ਸਕੂਲਾਂ ਵਿੱਚ ਸਵਾਗਤ ਕੀਤਾ।
ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਵੀ ਪ੍ਰਾਪਤ ਕੀਤੇ ਤਾਂ ਕਿ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਵਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ। ਵੱਖ-ਵੱਖ ਸਕੂਲਾਂ ‘ਚ ਮਾਪਿਆਂ ਨੂੰ ਪ੍ਰੋਜੈਕਟਰਾਂ ਤੇ ਐਲਈਡੀਜ਼ ਰਾਹੀਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਤੋਂ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਸਥਾਪਤ ਨਵੀਆਂ ਸਹੂਲਤਾਂ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਸਕੂਲ ਮੁੱਖੀ, ਸਕੂਲ ਸਟਾਫ, ਸਕੂਲ ਪ੍ਰਬੰਧਕ ਕਮੇਟੀ ਮੈਂਬਰ, ਪੰਚਾਇਤੀ ਨੁਮਾਇੰਦੇ,ਪਤਵੰਤੇ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ। ਇਸ ਮੌਕੇ ਡੀ ਐਮ ਗੁਰਨਾਮ ਸਿੰਘ ,ਡੀ.ਐਮ. ਨਰਿੰਦਰ ਸਿੰਘ , ਡੀਐਮ ਗੁਰਵਿੰਦਰ ਸਿੰਘ , ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਗਗਨਦੀਪ ਸਿੰਘ , ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸ਼ੇਖੋ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments