spot_img
Homeਮਾਝਾਗੁਰਦਾਸਪੁਰਕਾਲਜ ਟੀਚਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਵੱਲੋਂ ਮੰਗਾਂ ਪ੍ਰਵਾਨ ਕਰਨ ਤੇ ਕੀਤਾ...

ਕਾਲਜ ਟੀਚਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਵੱਲੋਂ ਮੰਗਾਂ ਪ੍ਰਵਾਨ ਕਰਨ ਤੇ ਕੀਤਾ ਧੰਨਵਾਦ

ਕਾਦੀਆਂ 7 ਸਤੰਬਰ (ਮੁਨੀਰਾ ਸਲਾਮ ਤਾਰੀ)
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਾਲਜ ਅਤੇ ਯੂਨੀਵਰਸਿਟੀ ਅਧਿਆਪਕਾਂ ਦੀ ਲੰਮੇ ਸਮੇਂ ਤੋਂ ਚਲਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਦਿਆਂ ਸੱਤਵਾਂ ਪੇ ਕਮਿਸ਼ਨ ਯੂ ਜੀ ਸੀ ਨਿਯਮਾਂ ਅਨੁਸਾਰ ਲਾਗੂ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਤੇ ਕੀਤਾ ਹੈ । ਇਸ ਮੰਗ ਦੇ ਪੂਰਾ ਹੋਣ ਤੇ ਕਾਲਜ ਤੇ ਯੂਨੀਵਰਸਿਟੀ ਪ੍ਰੋਫੈਸਰ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਦੇ ਮੰਤਰੀ ਸਰਦਾਰ ਗੁਰਮੀਤ ਸਿੰਘ, ਮੀਤ ਹੇਅਰ ਦਾ ਧੰਨਵਾਦ ਕੀਤਾ ਹੈ । ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸਥਾਨਕ ਯੂਨਿਟ ਵੱਲੋਂ ਇਕ ਮੀਟਿੰਗ ਕਰਕੇ ਕਾਲਜ ਅਧਿਆਪਕਾਂ ਦੇ ਸੰਘਰਸ਼ ਨੂੰ ਵੱਡੀ ਸਫਲਤਾ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ । ਉੱਥੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਨ ਤੇ ਧੰਨਵਾਦ ਕੀਤਾ ਹੈ । ਯੂਨਿਟ ਪ੍ਰਧਾਨ ਪ੍ਰੋ ਕੁਲਵਿੰਦਰ ਸਿੰਘ, ਸਕੱਤਰ ਪ੍ਰੋ ਰਾਕੇਸ਼ ਕੁਮਾਰ, ਖਜ਼ਾਨਚੀ ਡਾ ਸਿਮਰਤਪਾਲ ਸਿੰਘ ,ਪ੍ਰੋਫੈਸਰ ਸੁਖਪਾਲ ਕੌਰ, ਪ੍ਰੋ ਗੁਰਿੰਦਰ ਸਿੰਘ , ਡਾ ਗੁਰਦੀਪ ਸਿੰਘ, ਪ੍ਰੋ ਕੌਸ਼ਲ ਕੁਮਾਰ ,ਪ੍ਰੋ ਹਰਜਿੰਦਰ ਸਿੰਘ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ ।
ਫੋਟੋ :–ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਅਧਿਆਪਕ ਮੰਗਾਂ ਪ੍ਰਵਾਨ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments