spot_img
Homeਮਾਝਾਗੁਰਦਾਸਪੁਰ*ਸਰਕਾਰੀ ਹਾਈ ਸਕੂਲ ਸ਼ੁਕਰਪੁਰਾ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਮੇਲੇ ਲਗਾਇਆ...

*ਸਰਕਾਰੀ ਹਾਈ ਸਕੂਲ ਸ਼ੁਕਰਪੁਰਾ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਮੇਲੇ ਲਗਾਇਆ ਗਿਆ *

ਬਟਾਲਾ 08 ਸਤੰਬਰ (ਸਲਾਮ ਤਾਰੀ ) *

ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਅੱਜ ਸਥਾਨਕ ਸਰਕਾਰੀ ਹਾਈ ਸਕੂਲ ਸ਼ੁਕਰਪੁਰਾ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ
ਦੇ ਮੇਲੇ ਆਯੋਜਿਤ ਕੀਤੇ ਗਏ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋ ਕੇ ਅਧਿਆਪਕਾਂ ਅਤੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੀ ਹੈੱਡ ਮਿਸਟ੍ਰੈਸ ਨਵਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਨਾਲ ਸੰਬੰਧਤ ਵੱਖ-ਵੱਖ ਮਾਡਲ ਤਿਆਰ ਕੀਤੇ ਗਏ ਸਨ ਜਿਨ੍ਹਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸੰਧਾਵਾਲੀਆ ਵੱਲੋਂ ਬਹੁਤ ਸਲਾਹਿਆ ਗਿਆ।ਇਸ ਮੌਕੇ ਡੀ.ਈ.ਓ . ਸੰਧਾਵਾਲੀਆ ਨੇ ਵਿਦਿਆਰਥੀਆਂ ਨਾਲ ਬਣਾਏ ਮਾਡਲਾਂ ਸਬੰਧੀ ਗੱਲ-ਬਾਤ ਕੀਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਜਿੱਥੇ ਉੱਚ ਪੱਧਰ ਦੀ ਹੈ , ਉੱਥੇ ਬੱਚਿਆਂ ਨੂੰ ਅਧਿਆਪਕਾਂ ਵੱਲੋਂ ਸਹਾਇਕ ਕਿਰਿਆਵਾਂ ਵੀ ਕਰਵਾਈਆਂ ਜਾਂਦੀਆਂ ਹਨ , ਜਿਸ ਕਰਕੇ ਸਰਕਾਰੀ ਸਕੂਲ ਹਰ ਪੱਖੋਂ ਬਿਹਤਰ ਹਨ। ਇਸ ਦੌਰਾਨ ਡੀ.ਐਮ. ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਨਰਿੰਦਰ ਸਿੰਘ , ਡੀ.ਐਮ. ਗਣਿਤ ਗੁਰਨਾਮ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬੀ.ਐਮ. ਗੁਰਲਾਲ ਸਿੰਘ , ਅਧਿਆਪਕਾ ਰਜਨੀ ਸੋਢੀ,ਮੈਡਮ ਦੀਪਿਕਾ , ਮੈਡਮ ਅਮਨਪ੍ਰੀਤ ਕੌਰ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments