spot_img
Homeਮਾਝਾਗੁਰਦਾਸਪੁਰਰਾਹਤ ਫਾਊਂਡੇਸ਼ਨ ਵੱਲੋਂ ਦੂਜਾ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ

ਰਾਹਤ ਫਾਊਂਡੇਸ਼ਨ ਵੱਲੋਂ ਦੂਜਾ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ

ਕਾਦੀਆਂ 10 ਸਤੰਬਰ (ਮੁਨੀਰਾ ਸਲਾਮ ਤਾਰੀ) : ਸਮਾਜ ਸੇਵੀ ਸੰਸਥਾ ਰਾਹਤ ਫਾਊਂਡੇਸ਼ਨ ਵੱਲੋਂ ਫਾਊਂਡੇਸ਼ਨ ਦੇ ਪੈਟਰਨ ਸਰਦਾਰ ਜਗਦੇਵ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਧਾਨ ਰਾਮਲਾਲ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਮਰਜੀਤ ਸਿੰਘ ਭਾਟੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਖਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਸੰਸਥਾ ਦੇ ਮੁਖੀ ਰਾਮਲਾਲ ਅਤੇ ਜਨਰਲ ਸਕੱਤਰ ਮੁਕੇਸ਼ ਵਰਮਾ ਨੇ ਆਏ ਹੋਏ ਅਧਿਆਪਕਾਂ ਅਤੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਮਰਜੀਤ ਸਿੰਘ ਭਾਟੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਖਵਿੰਦਰ ਸਿੰਘ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਰਾਹਤ ਫਾਊਂਡੇਸ਼ਨ ਵੱਲੋਂ ਇਲਾਕੇ ਵਿੱਚ 2017 ਤੋਂ ਕੰਮ ਕੀਤਾ ਜਾ ਰਿਹਾ ਹੈ।ਸਮਾਜ ਸੇਵਾ ਦੇ ਕੰਮ ਕਰ ਰਹੀ ਰਾਹਤ ਫਾਊਂਡੇਸ਼ਨ ਵੱਲੋਂ ਸ਼ਹਿਰ ਵਿੱਚ ਕੋਵਿਡ ਦੇ ਦੌਰਾਨ ਰਾਸ਼ਨ ਵੰਡਣ ਤੋਂ ਲੈ ਕੇ ਸ਼ਹਿਰ ਦੇ ਸਕੂਲਾਂ ਵਿੱਚ ਪੱਖੇ , ਵਾਟਰ ਕੂਲਰ ਦਾਨ ਕਰਨ, ਅਤੇ ਸੀਮਿੰਟ ਦੀਆਂ ਸੀਟਾਂ ਲਗਾਉਣ ਵਰਗੇ ਅਹਿਮ ਕਾਰਜ ਕੀਤੇ ਜਾ ਰਹੇ ਹਨ।ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਮਰਜੀਤ ਸਿੰਘ ਭਾਟੀਆ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਰਾਹਤ ਫਾਊਂਡੇਸ਼ਨ ਪਿਛਲੇ ਲੰਮੇ ਸਮੇਂ ਤੋਂ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਫਾਊਂਡੇਸ਼ਨ ਦਾ ਇਹ ਦੂਜਾ ਸਨਮਾਨ ਸਮਾਰੋਹ ਹੈ ਜਿਸ ਵਿੱਚ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਨਮਾਨਿਤ ਹੋਣ ਤੋਂ ਬਾਅਦ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ।ਉਨ੍ਹਾਂ ਨੂੰ ਆਪਣਾ ਸਲਮਾਨ ਬਰਕਰਾਰ ਰੱਖਣ ਲਈ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਲਗਨ ਨਾਲ ਨਿਭਾਉਣੀ ਪੈਂਦੀ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਖਵਿੰਦਰ ਸਿੰਘ ਨੇ ਹਾਜ਼ਰ ਸਮੂਹ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਆਪੋ-ਆਪਣੇ ਵਿਸ਼ਿਆਂ ਵਿੱਚ ਹੋਰ ਪ੍ਰਤਿਭਾ ਦਿਖਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਾਹਤ ਫਾਊਂਡੇਸ਼ਨ ਦੀ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ ਅਤੇ ਲਖਵਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਅਤੇ ਦੁਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਪਵਨ ਕੁਮਾਰ ਦਿਨੇਸ਼ ਕੁਮਾਰ ਵਿਪਨ ਕੁਮਾਰ ਹੈੱਡ ਮਾਸਟਰ ਵਿਜੇ ਪ੍ਰਤਾਪ ਸਿੰਘ ਸਤਿੰਦਰਪਾਲ ਸਿੰਘ ਭਾਟੀਆ ਰਾਜਵੰਤ ਕੌਰ, ਗੁਰਨਾਮ ਸਿੰਘ ਮੰਡ, ਪਰਮਜੀਤ ਸਿੰਘ, ਮਨਦੀਪ ਕੁਮਾਰ ਰਜਨੀ ਸੋਢੀ, ਦਿਲਬਾਗ ਸਿੰਘ ਬਸਰਾਵਾਂ, ਅਮਨਦੀਪ ਕੌਰ, ਜਸਬੀਰ ਸਿੰਘ ਸਮਰਾ, ਪੂਨਮ. ਸ਼ਰਮਾ, ਹਰਜਿੰਦਰ ਸਿੰਘ, ਸੁਨੀਤਾ, ਵਰਿੰਦਰ ਰੰਧਾਵਾ, ਰਾਜਕੁਮਾਰ, ਰਾਜਪ੍ਰੀਤ ਸਿੰਘ, ਅਮਰਿੰਦਰ ਸਿੰਘ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments