spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ-ਚੇਅਰਮੈਨ...

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ-ਚੇਅਰਮੈਨ ਪਨੂੰ

ਫਤਹਿਗੜ੍ਹ ਚੂੜੀਆਂ (ਬਟਾਲਾ), 12 ਸਤੰਬਰ  (ਮੁਨੀਰਾ ਸਲਾਮ ਤਾਰੀ)  ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਫਲ ਉਪਰਾਲਾ ਕੀਤਾ ਹੈ ਤੇ ਸੂਬੇ ਭਰ ਅੰਦਰ ਮੁੜ ਖੇਡ ਸੱਭਿਆਚਾਰ ਪੈਦਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਸ ਬਲਬੀਰ ਸਿੰਘ ਪਨੂੰਚੇਅਰਮੈਨ ਪਨਸਪ ਨੇ ਦੱਸਿਆ ਕਿ

 ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਜਿਲਿਆਂ ਅੰਦਰ ਖੇਡ ਟੂਰਨਾਮੈਂਟ ਸ਼ੁਰੂ ਹੋਏ ਹਨ।

ਚੇਅਰਮੈਨ ਪਨੂੰ ਨੇ ਦੱਸਿਆ ਕਿ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ ਜਿਲ੍ਹਾ ਪੱਧਰੀ ਖੇਡਾਂ ਚੱਲ ਰਹੀਆਂ ਹਨ ਤੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਦਿਰੜ ਸੰਕਲਪ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments