spot_img
Homeਮਾਝਾਗੁਰਦਾਸਪੁਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਵਿਖੇ ਮਾਡਲਾਂ ਦੀ ਪ੍ਰਦਰਸ਼ਨੀ ਕਰਵਾਈ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਵਿਖੇ ਮਾਡਲਾਂ ਦੀ ਪ੍ਰਦਰਸ਼ਨੀ ਕਰਵਾਈ

ਕਾਦੀਆਂ 13  ਸਤੰਬਰ (ਮੁਨੀਰਾ ਸਲਾਮ ਤਾਰੀ ) :- ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਵਿਖੇ ਅਧਿਆਪਕ ਪਰਵ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਚੋਵਾਲ ਲਖਵਿੰਦਰ ਸਿੰਘ, ਮੁੱਖ ਅਧਿਆਪਕਾ ਰਜਿੰਦਰਜੀਤ ਕੌਰ ਅਤੇ ਲੈਕਚਰਾਰ ਦਲੀਪ ਸਿੰਘ ਨੇ ਬਤੌਰ ਜੱਜ ਭੂਮਿਕਾ ਨਿਭਾਈ। ਅਧਿਆਪਕ ਪਰਵ ਤੇ ਅਧਿਆਪਕਾਂ ਵੱਲੋਂ ਪ੍ਰਦਰਸ਼ਿਤ ਕੀਤੇ ਗਏ ਮਾਡਲਾਂ ਦੇ ਆਧਾਰ ਤੇ ਜੱਜਮੈਂਟ ਕਰਦਿਆਂ ਅੰਗਰੇਜ਼ੀ ਵਿਸ਼ੇ ਵਿੱਚ ਰਣਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ, ਪੰਜਾਬੀ ਵਿੱਚ  ਬਲਜੀਤ ਕੌਰ, ਸਮਾਜਿਕ ਸਿੱਖਿਆ ਵਿੱਚ ਕਮਲਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੰਪਿਊਟਰ ਵਿੱਚ ਰਜਨੀ ਕੁਮਾਰੀ ਸਰਕਾਰੀ ਹਾਈ ਸਕੂਲ ਭਾਮ ਅਤੇ ਸਰੀਰਕ ਸਿੱਖਿਆ ਵਿੱਚ ਅਮਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ ਪਹਿਲੇ ਸਥਾਨ ਤੇ ਰਹੇ। ਬਲਾਕ ਨੋਡਲ ਅਫਸਰ ਰਾਮ ਲਾਲ ਵੱਲੋਂ ਪ੍ਰਸੰਸਾ ਪੱਤਰ ਭੇਟ ਕਰ ਕੇ ਸਾਰੇ ਵਿਜੇਤਾਵਾਂ ਨੂੰ ਸਨਮਾਨਿਤ ਕੀਤਾ ਗਿਆ। ਬੀ ਐੱਨ ਉ ਪ੍ਰਿੰਸੀਪਲ ਰਾਮ ਲਾਲ, ਪ੍ਰਿੰਸੀਪਲ ਲਖਵਿੰਦਰ ਸਿੰਘ’ ਲੈਕਚਰਾਰ ਦਿਲਬਾਗ ਸਿੰਘ ਨੇ ਅਧਿਆਪਕਾਂ ਦੇ ਨਾਲ ਵਿਚਾਰ ਕਰ ਕੇ ਉਨ੍ਹਾਂ ਨੂੰ ਹੋਰ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਅਧਿਆਪਕ ਪਰਵ ਨੂੰ ਸਫ਼ਲਤਾਪੂਰਵਕ ਪੂਰਾ ਕਰਵਾਉਣ ਵਿਚ ਬਚਿੱਤਰ ਸਿੰਘ, ਕਿਰਨ, ਸੁਨੀਤਾ ਰਾਣੀ, ਮਨਿੰਦਰਪਾਲ ਸਿੰਘ ਅਤੇ ਰਮਨਦੀਪ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments