spot_img
Homeਮਾਝਾਗੁਰਦਾਸਪੁਰਬੱਲਪੁਰੀਆਂ ਵਿਖੇ ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼

ਬੱਲਪੁਰੀਆਂ ਵਿਖੇ ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼

ਕਾਦੀਆਂ 14 ਸਤੰਬਰ (ਮੁਨੀਰਾ ਸਲਾਮ ਤਾਰੀ) :- ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਬੱਲਪੁਰੀਆਂ ਵਿਖੇ ਬਲਾਕ ਬਟਾਲਾ 1 ਦੀਆਂ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਹੋਇਆ ਜਿਸ ਵਿੱਚ  ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਅਤੇ ਉੱਘੇ ਸਮਾਜ ਸੇਵਕ ਡਾ. ਹਰਨੇਕ ਸਿੰਘ ਟੋਨੀ ਵੱਲੋਂ ਵਿਸ਼ੇਸ਼ ਤੌਰਾਂ ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ।
ਇਸ ਮੌਕੇ ਬੋਲਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਮਨੁੱਖ ਦਾ ਅਨਿੱਖੜਵਾਂ ਅੰਗ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਨਿਰੋਗ ਰੱਖਣ ਲਈ ਹਰ ਮਨੁੱਖ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਖੇਡਾਂ ਤਿੰਨ ਦਿਨ ਚੱਲਣਗੀਆਂ ਜਿਸ ਵਿੱਚ ਕਲੱਸਟਰ ਪੱਧਰ ਤੇ ਜੇਤੂ ਰਹੇ ਬੱਚੇ ਭਾਗ ਲੈ ਰਹੇ ਹਨ।
ਇਸ ਦੌਰਾਨ ਉੱਘੇ ਸਮਾਜ ਸੇਵਕ ਡਾ. ਹਰਨੇਕ ਸਿੰਘ ਟੋਨੀ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸ਼ੁਭਇੱਛਾਵਾਂ ਦਿੰਦੇ ਹੋਏ ਤੇ ਖੇਡਾਂ ਦੇ ਪ੍ਰਬੰਧ ਲਈ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਭੇਂਟ ਕੀਤੀ। ਇਸ ਦੌਰਾਨ ਬਲਾਕ ਸਪੋਰਟਸ ਅਫ਼ਸਰ ਮੈਡਮ ਨਵਜੋਤ ਕੌਰ ਵੱਲੋਂ ਵੀ ਖੇਡਾਂ ਦੇ ਪ੍ਰਬੰਧ ਲਈ ਦੋ ਹਜ਼ਾਰ ਰੁਪਏ ਦੀ ਰਾਸ਼ੀ ਖੇਡ ਕਮੇਟੀ ਨੂੰ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਸੁਰਜੀਤ ਸਿੰਘ, ਬਲਾਕ ਸਪੋਰਟਸ ਅਫ਼ਸਰ ਮੈਡਮ ਨਵਜੋਤ ਕੌਰ, ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ, ਸੈਂਟਰ ਮੁੱਖ ਅਧਿਆਪਕ ਅਰਵਿੰਦਰਪਾਲ ਸਿੰਘ, ਸੈਂਟਰ ਮੁੱਖ ਅਧਿਆਪਕ ਗੁਰਪ੍ਰਤਾਪ ਸਿੰਘ, ਸੈਂਟਰ ਮੁੱਖ ਅਧਿਆਪਕ ਵਿਨੋਦ ਕੁਮਾਰ, ਸੈਂਟਰ ਮੁੱਖ ਅਧਿਆਪਕ ਜਸਵਿੰਦਰ ਸਿੰਘ, ਸੈਂਟਰ ਮੁੱਖ ਅਧਿਆਪਕ ਅਮਰਜੀਤ ਕੌਰ, ਹੈੱਡ ਟੀਚਰ ਰਵਿੰਦਰ ਸਿੰਘ ਜੈਤੋਸਰਜਾ, ਹੈੱਡ ਟੀਚਰ ਰਛਪਾਲ ਸਿੰਘ ਉਦੋਕੇ, ਹੈੱਡ ਟੀਚਰ ਹਰਪ੍ਰੀਤ ਕੌਰ, ਅਧਿਆਪਕ ਭੁਪਿੰਦਰ ਸਿੰਘ, ਸੁਖਦੇਵ ਸਿੰਘ ਲਵਲੀ, ਬਲਜਿੰਦਰ ਸਿੰਘ ਬੱਲ, ਸੰਜੀਵ ਵਰਮਾ, ਅਮਿਤ ਸਿੰਘ, ਜਤਿੰਦਰ ਸਿੰਘ, ਰਾਮ ਸਿੰਘ, ਸੁਖਦੇਵ ਸਿੰਘ, ਮੈਡਮ ਰਜਨੀ ਬਾਲਾ, ਜਸਪਾਲ ਸਿੰਘ, ਮੈਡਮ ਰਜਿੰਦਰਬੀਰ ਕੌਰ ਆਦ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments