spot_img
Homeਮਾਝਾਗੁਰਦਾਸਪੁਰਸਿਹਤ ਵਿਭਾਗ ਕਾਦੀਆਂ ਵੱਲੋਂ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਜਾਗਰੂਕ ਕੀਤਾ।

ਸਿਹਤ ਵਿਭਾਗ ਕਾਦੀਆਂ ਵੱਲੋਂ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਜਾਗਰੂਕ ਕੀਤਾ।

ਕਾਦੀਆਂ 15 ਸਤੰਬਰ (ਮੁਨੀਰਾ ਸਲਾਮ ਤਾਰੀ) :- ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਹੁਕਮ ਅਨੁਸਾਰ ਸਿਹਤ ਵਿਭਾਗ ਕਾਦੀਆਂ ਦੇ ਐਸਐਮਓ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਕਾਦੀਆਂ ਦੀ ਟੀਮ ਵੱਲੋਂ ਲੋਕਾਂ ਨੂੰ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਕਾਦੀਆਂ ਦੇ ਇੰਸਪੈਕਟ ਸਰਦਾਰ ਕੁਲਬੀਰ ਸਿੰਘ ਨੇ ਦੱਸਿਆ ਕਿ ਨਸ਼ਾ ਸਮਾਜ ਲਈ ਇੱਕ ਲਾਹਨਤ ਹੈ ਅਤੇ ਇਸ ਤੋਂ ਆਪਣੇ ਆਪ ਨੂੰ ਦੂਰ ਰੱਖੋ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਰਹੋ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਭਿਆਨਕ ਬਿਮਾਰੀ ਹੈ ਜਿਸ ਦੇ ਨਾਲ ਸਰੀਰ ਵਿਚ ਖੋਖਲਾਪਨ ਆ ਜਾਂਦਾ ਹੈ ਅਤੇ ਸਮਾਜ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਹਰ ਵਿਅਕਤੀ ਨੂੰ ਲਾਮਬੰਦ ਹੋਣਾ ਚਾਹੀਦਾ ਹੈ। ਇਨ੍ਹਾਂ ਨਸ਼ਿਆਂ ਦੀ ਅਲਾਮਤ ਦਾ ਸਾਹਮਣਾ ਕਰਨ ਲਈ ਭਾਰਤ ਸਰਕਾਰ ਵੱਲੋਂ ਕੌਮੀ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਨਸ਼ਾ ਕਰਨ ਵਾਲੇ ਵਿਅਕਤੀ ਵਿਚ ਕਈ ਪ੍ਰਕਾਰ ਦੀਆਂ ਭਿਆਨਕ ਬੀਮਾਰੀਆਂ ਜਨਮ ਲੈ ਲੈਂਦੀਆਂ ਹਨ ਜਿਨ੍ਹਾਂ ਵਿੱਚ ਏਡਜ਼, ਹੈਪੇਟਾਈਟਸ ਬੀ ਅਤੇ ਸੀ, ਤਪਦਿਕ ਵਰਗੀਆਂ ਭਿਆਨਕ ਬੀਮਾਰੀਆਂ ਜਨਮ ਲੈ ਲੈਂਦੀਆਂ ਹਨ।
ਹੈਲਥ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਨੇ ਦੱਸਿਆ ਕਿ ਨਸ਼ੇ ਵਰਗੀ ਲਾਹਨਤ ਨੂੰ ਦੇਸ਼ ਵਿਚੋਂ ਖਤਮ ਕਰਨ ਲਈ ਕੇਂਦਰ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿੱਚ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜਿਸ ਵਿਚ ਮਰੀਜ਼ਾਂ ਦੇ ਟੈਸਟ, ਬਲੱਡ ਸੈਂਪਲ ਦਵਾਈਆਂ ਅਤੇ ਫੈਸੀਲਿਟੀ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।
ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਨਸ਼ੇ ਵਿੱਚ ਗ੍ਰਸਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਇਸ ਬੀਮਾਰੀ ਨਾਲ ਗ੍ਰਸਤ ਹੋ ਚੁੱਕੇ ਹੈ ਉਹ ਸਰਕਾਰ ਵੱਲੋਂ ਸਥਾਪਿਤ ਕੀਤੇ ਗਏ ਨਸ਼ਾ ਛੁਡਾਊ ਕੇਂਦਰਾਂ ਜਾਂ ਸਰਕਾਰੀ ਹਸਪਤਾਲਾਂ ਵਿੱਚ ਆ ਕੇ ਆਪਣਾ ਫ੍ਰੀ ਇਲਾਜ ਕਰਵਾ ਸਕਦਾ ਹੈ ਤਾਂ ਜੋ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਇਸ ਮੌਕੇ ਹੈਲਥ ਲਖਬੀਰ ਸਿੰਘ, ਸਤਪਾਲ ਸਿੰਘ, ਬਲਵਿੰਦਰ ਸਿੰਘ, ਸ. ਸੁਖਵਿੰਦਰ ਸਿੰਘ ਅਮਰੀਕ ਸਿੰਘ ਨਰਿੰਦਰ ਸਿੰਘ ਅਤੇ ਜਗਰਾਜ ਸਿੰਘ ਆਦ ਸਿਹਤ ਵਿਭਾਗ ਦਾ ਸਟਾਫ ਹਾਜ਼ਰ ਸੀ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments