spot_img
Homeਮਾਝਾਗੁਰਦਾਸਪੁਰਡੀ.ਈ.ਓ. ਐਲੀ: ਵੱਲੋਂ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਸ਼ੇਖਾ ਦਾ ਮੁਆਇਨਾ ਕੀਤਾ

ਡੀ.ਈ.ਓ. ਐਲੀ: ਵੱਲੋਂ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਸ਼ੇਖਾ ਦਾ ਮੁਆਇਨਾ ਕੀਤਾ

ਗੁਰਦਾਸਪੁਰ 15 ਸਤੰਬਰ (ਮੁਨੀਰਾ ਸਲਾਮ ਤਾਰੀ ) *

* ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦਾਸਪੁਰ 2 ਰਾਕੇਸ਼ ਕੁਮਾਰ ਵੱਲੋਂ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਸ਼ੇਖਾ ਵਿਜਟ ਕਰਕੇ ਅਧਿਆਪਕਾਂ ਅਤੇ ਬੱਚਿਆਂ ਦੀ ਹੋਸਲਾ ਅਫ਼ਜਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੈਂਟਰ ਮੁੱਖ ਅਧਿਆਪਕ ਕ੍ਰਿਸ਼ਨਾ ਦੇਵੀ ਨੇ ਦੱਸਿਆ ਕਿ ਮਾਨਯੋਗ ਡੀ.ਈ.ਓ. ਅਮਰਜੀਤ ਸਿੰਘ ਭਾਟੀਆ ਅਤੇ ਬੀ.ਪੀ.ਈ.ਓ. ਰਾਕੇਸ਼ ਕੁਮਾਰ ਵੱਲੋਂ ਉਨ੍ਹਾਂ ਦੇ ਸਕੂਲ ਵਿਜਟ ਕਰਕੇ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲ-ਬਾਤ ਕੀਤੀ। ਇਸ ਮੌਕੇ ਡੀ.ਈ.ਓ ਭਾਟੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ , ਇਸ ਲਈ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚੇ ਹਰ ਖੇਤਰ ਵਿੱਚ ਮੋਹਰੀ ਹਨ। ਇਸ ਦੌਰਾਨ ਉਨ੍ਹਾਂ ਬੱਚਿਆਂ ਲਈ ਤਿਆਰ ਕੀਤੀ ਕੰਪਿਊਟਰ ਲੈਬ ਵੀ ਦੇਖੀ ਅਤੇ ਕਿਹਾ ਕਿ ਕੰਪਿਊਟਰ ਸਿੱਖਿਆ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਏਗੀ,ਅਧਿਆਪਕਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਜ਼ਰ ਆਏ।ਇਸ ਮੌਕੇ ਕ੍ਰਿਸ਼ਨਾ ਦੇਵੀ ਸੈਂਟਰ ਹੈੱਡ,ਸ਼੍ਰੀ ਨਵਦੀਪ ਸਿੰਘ ਬੀ ਐਮ (ਮੈਥ), ਸ਼੍ਰੀ ਮਨਦੀਪ ਸਿੰਘ ਬੀ ਐਮ ਟੀ, ਟੀਚਰ ,ਗੁਰਮੁੱਖ ਸਿੰਘ ਈ ਟੀ ਟੀ, ਬਲਬੀਰ ਕੌਰ,ਰਜਨੀ ,ਮਨਪ੍ਰੀਤ ਕੌਰ,ਮਨਦੀਪ ਕੌਰ,ਵੀਨਾ ਕੁਮਾਰੀ,ਰਾਜਦੀਪ ਕੌਰ,ਸ਼ਸ਼ੀ ਬਾਲਾ, ਰਿੱਤੂ ਬਾਲਾ,ਫਕਵਿੰਦਰ ਕੌਰ ,ਦੁਪਿੰਦਰ,ਰਣਜੀਤ ਸਿੰਘ, ਜਸਬੀਰ ਸਿੰਘ,ਜਗਤਾਰ ਕੌਂਡਲ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments