spot_img
Homeਮਾਝਾਗੁਰਦਾਸਪੁਰਬਲਾਕ ਪੱਧਰੀ ਖੇਡਾਂ ਸਫ਼ਲਤਾਪੂਰਵਕ ਸੰਪੰਨ

ਬਲਾਕ ਪੱਧਰੀ ਖੇਡਾਂ ਸਫ਼ਲਤਾਪੂਰਵਕ ਸੰਪੰਨ

ਕਾਹਨੂੰਵਾਨ 15 ਸਤੰਬਰ ( ਮੁਨੀਰਾ ਸਲਾਮ ਤਾਰੀ) *

* ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੈਣੀ ਮੀਆਂ ਖਾਂ ਵਿਖੇ ਕਰਵਾਈਆਂ ਗਈਆਂ 2 ਰੋਜ਼ਾ ਬਲਾਕ ਪੱਧਰੀ ਖੇਡਾਂ ਸਫਲਤਾਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸ਼ੇਖੋ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਅਤੇ ਬੀ.ਪੀ.ਈ.ਓ. ਗੁਰਇੱਕਬਾਲ ਸਿੰਘ ਗੋਰਾਇਆ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਬੀ.ਪੀ.ਈ.ਓ. ਸ਼ੇਖੋ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਹਰ ਮਨੁੱਖ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਕਿਉਂਕਿ ਖੇਡਾਂ ਮਨੁੱਖ ਨੂੰ ਤੰਦਰੁਸਤ ਬਣਾਉਂਦੀਆਂ ਹਨ। ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫੀਕੇਟ ਵੰਡਦੇ ਹੋਏ ਭਵਿੱਖ ਲਈ ਸ਼ੁਭਇੱਛਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ , ਜਸਪਿੰਦਰ ਸਿੰਘ , ਬਲਾਕ ਸਪੋਰਟਸ ਅਫ਼ਸਰ ਰਾਜਵਿੰਦਰ ਸਿੰਘ ਬਾਜਵਾ , ਬੀ.ਐਮ.ਟੀ. ਮਲਕੀਤ ਸਿੰਘ ,ਨਸੀਬ ਸਿੰਘ , ਸੈਂਟਰ ਮੁੱਖ ਅਧਿਆਪਕ ਮੈਡਮ ਪਲਵਿੰਦਰ ਬਾਜਵਾ , ਸੁਖਬੀਰ ਕੌਰ , ਸਤਪਾਲ , ਜਸਪਾਲ ਸਿੰਘ , ਪਰਮਜੀਤ ਸਿੰਘ , ਰਘਬੀਰ ਸਿੰਘ , ਬਲਜੀਤ ਸਿੰਘ , ਹੈੱਡ ਟੀਚਰ ਗੁਰਮੇਜ ਸਿੰਘ , ਕੁਲਵਿੰਦਰ ਕੌਰ , ਅਰਜਨ ਸਿੰਘ , ਕਮੇਟੀ ਮੈਂਬਰ ਪੂਨਮਜੋਤ ਕੌਰ, ਸੀਮਾ , ਦਲਜੀਤ ਸਿੰਘ ਧੰਦਲ, ਬਾਉ ਰਵਿੰਦਰ ਕੁਮਾਰ, ਵਰਿੰਦਰ ਕੁਮਾਰ ਕੋਟਲੀ, ਸੁਖਬੀਰ ਸਿੰਘ , ਧਨਵੀਰ , ਜੀਵਨ ਜੋਤੀ , ਸੁਰੇਸ਼ , ਹਰਜੀਤ ਸਿੰਘ, ਹਰਪ੍ਰੀਤ ਕੌਰ , ਰਣਜੀਤ ਕੌਰ,ਆਦਿ ਹਾਜ਼ਰ ਸਨ। ਸਟੇਜ ਦੀ ਭੂਮਿਕਾ ਮਲਕੀਤ ਸਿੰਘ ਕਾਹਨੂੰਵਾਨ ਵੱਲੋਂ ਬਾਖੂਬੀ ਨਿਭਾਈ ਗਈ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments