spot_img
Homeਮਾਝਾਗੁਰਦਾਸਪੁਰਡੇਂਗੂ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਲੋਕ ਪੂਰੀਆਂ ਬਾਹਾਂ...

ਡੇਂਗੂ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਲੋਕ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ – ਇਸਪੈਕਟਰ ਕੁਲਬੀਰ ਸਿੰਘ

ਕਾਦੀਆਂ 16 ਸਤੰਬਰ (ਮੁਨੀਰਾ ਸਲਾਮ ਤਾਰੀ) :- ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਮੁਹੰਮਦ ਇਸ਼ਫਾਕ ਜੀ ਦੇ ਅਤੇ ਐੱਸ ਐੱਮ ਓ ਕਾਦੀਆਂ ਮਨੋਹਰ ਲਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਕਾਦੀਆਂ ਦੀ ਟੀਮ ਵੱਲੋਂ ਕਾਦੀਆਂ ਦੇ ਵੱਖ ਵੱਖ ਮੁਹੱਲਿਆਂ ਵਿੱਚ ਜਾ ਕੇ ਲੋਕਾਂ ਨੂੰ ਡਰਾਈ ਡੇਅ ਬਾਰੇ ਦੱਸਿਆ ਅਤੇ ਦੁਕਾਨਾਂ, ਘਰਾਂ, ਬਾਜ਼ਾਰਾਂ, ਰੇਹੜੀਆਂ, ਫੜ੍ਹੀਆਂ, ਢਾਬਿਆਂ ਤੇ ਜਾ ਕੇ ਡੇਂਗੂ ਦੇ ਲਾਰਵੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਿਹਤ ਵਿਭਾਗ ਕਾਦੀਆਂ ਦੇ ਇੰਸਪੈਕਟਰ ਡਾ. ਕੁਲਬੀਰ ਸਿੰਘ ਨੇ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਜੇਕਰ ਪੁਰਾਣੇ ਬਰਤਨਾਂ ਗਮਲਿਆਂ ਅਤੇ ਹੋਰ ਟੁੱਟੀਆਂ ਭੱਜੀਆਂ ਚੀਜ਼ਾਂ ਵਿੱਚ ਪਾਣੀ ਖਲੋਤਾ ਹੈ ਤਾਂ ਉਸ ਨੂੰ ਤੁਰੰਤ ਕੱਢ ਦਿਓ ਅਤੇ ਉਸ ਵਿਚ ਡੀਜ਼ਲ ਜਾਂ ਹੋਰ ਦਵਾਈ ਦਾ ਛਿੜਕਾਅ ਕਰੋ ਤਾਂ ਜੋ ਡੇਂਗੂ ਮੱਛਰ ਦੇ ਲਾਰਵੇ ਨੂੰ ਜੜ੍ਹਾਂ ਤੋਂ ਹੀ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ ਹੈਲਥ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਨੇ ਦੱਸਿਆ ਕਿ ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਇਸ ਲਈ ਆਪਣੇ ਘਰਾਂ ਜਾਂ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਹਰ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ ਅਤੇ ਲੋਕ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜ ਦੀ ਬੈਕ ਸਾਈਡ ਦੀ ਟ੍ਰੇਅ, ਗਮਲੇ, ਪੰਛੀਆਂ ਦੇ ਪਾਣੀ ਵਾਲੇ ਬਰਤਨ, ਪਾਣੀ ਵਾਲੇ ਡਰੰਮ ਆਦਿ ਸੁਕਾ ਕੇ ਦੁਬਾਰਾ ਭਰੇ ਜਾਣ ਅਤੇ ਛੱਪੜਾਂ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਗੰਬੂਜੀਆ ਮੱਛੀਆਂ ਪਾਓ ਇਹ ਮੱਛਰ ਦਾ ਲਾਰਵਾ ਖਾਂਦੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਬੁਖਾਰ ਦੇ ਮੁੱਖ ਲੱਛਣ  ਤੇਜ਼ ਬੁਖਾਰ ਅਤੇ ਤੇਜ਼ ਸਿਰ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ, ਸਰੀਰ ਤੇ ਲਾਲ ਦਾਣੇ, ਮਾਸ ਪੇਸ਼ੀਆਂ ਵਿਚ ਦਰਦ ਆਦਿ ਹਨ। ਇਸ ਲਈ ਮਾਮੂਲੀ ਬੁਖਾਰ ਵੀ ਹੋਣ ਤੇ ਸਰਕਾਰੀ ਹਸਪਤਾਲ ਨਾਲ ਜਾ ਸਿਹਤ ਵਿਭਾਗ ਕਾਦੀਆਂ ਦੀ ਟੀਮ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਸਤਪਾਲ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਲਖਬੀਰ ਸਿੰਘ, ਅਮਰੀਕ ਸਿੰਘ ਯੁਗਰਾਜ ਸਿੰਘ, ਨਰਿੰਦਰ ਸਿੰਘ ਬਿੱਲਾ, ਆਦਿ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments