spot_img
Homeਮਾਝਾਗੁਰਦਾਸਪੁਰਜਿੰਨਾ ਚਿਰ ਸਰਕਾਰ ਸਾਡੀਆਂ ਹੱਕੀ ਮੰਗਾਂ ਨਹੀਂ ਮੰਨਦੀ ਉਨ੍ਹਾਂ ਚਿਰ ਧਰਨਾ ਜਾਰੀ...

ਜਿੰਨਾ ਚਿਰ ਸਰਕਾਰ ਸਾਡੀਆਂ ਹੱਕੀ ਮੰਗਾਂ ਨਹੀਂ ਮੰਨਦੀ ਉਨ੍ਹਾਂ ਚਿਰ ਧਰਨਾ ਜਾਰੀ ਰਹੇਗਾ – ਪ੍ਰਧਾਨ ਪੰਡੋਰੀ ਅਤੇ ਪ੍ਰਧਾਨ ਮੇਜਰ ਸਿੰਘ ਕੋਟ

ਕਾਦੀਆਂ 17 ਸਤੰਬਰ (ਮੁਨੀਰਾ ਸਲਾਮ ਤਾਰੀ) :- ਰੇਲ ਹਾਦਸੇ ਚ, ਸ਼ਹੀਦ ਹੋਏ ਮਜ਼ਦੂਰਾਂ ਦੇ ਪਰਿਵਾਰਾਂ ਲਈ ਸਰਕਾਰੀ ਨੌਕਰੀ ਅਤੇ 10-10 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸਾਂਝੇ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਫ਼ਿਲੌਰ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਾਜ ਕੁਮਾਰ ਪੰਡੋਰੀ ਅਤੇ ਮੇਜਰ ਸਿੰਘ ਕੋਟ ਟੋਡਰ ਮੱਲ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆੳਣ ਵਾਲੇ ਦਿਨਾਂ ਵਿਚ ਵੱਡੇ ਪੱਧਰ ਤੇ ਲੌਕਾਂ ਨੂੰ ਲਾਮਬੰਦ ਕਰਕੇ ਇਸ ਧਰਨੇ ਚ ਸ਼ਮੂਲੀਅਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਆਪ ਦੀ ਸਰਕਾਰ ਮਜ਼ਦੂਰਾਂ ਨੂੰ ਅੱਖੋ ਪਰੋਖੇ ਕਰ ਰਹੀ ਹੈ। ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ 12,13,14, ਸਤੰਬਰ 2022 ਤਿੰਨ ਰੋਜ਼ਾ ਧਰਨਾ ਦਿੱਤਾ ਗਿਆ ਸੀ ਮੋਰਚੇ ਦੀ ਸਮਾਪਤੀ ਉਪਰੰਤ ਘਰਾ ਨੂੰ ਵਾਪਿਸ ਆਉਂਦੇ ਸਮੇਂ ਫਿਲੋਰ ਵਿਖੇ ਰੇਲ ਹਾਦਸੇ ਵਿੱਚ ਦੋ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਾਰਕੁੰਨ ਅਵਤਾਰ ਸਿੰਘ ਉਰਫ਼ ਤਾਰਾ ਪੁੱਤਰ ਸਵਰਨ ਸਿੰਘ ਉਮਰ (50) ਸਾਲ ਵਾਸੀ ਪੱਬਵਾਂ ਅਤੇ ਲੁਭਾਇਆ ਰਾਮ ਪੁੱਤਰ ਦਾਸ ਰਾਮ ਉਮਰ (65) ਵਾਸੀ ਬੁੰਡਾਲਾ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ 14 ਸਤੰਬਰ ਨੂੰ ਸ਼ਹੀਦ ਹੋ ਗਏ ਸਨ। ਆਗੂਆਂ ਨੇ ਕਿਹਾ ਕਿ ਇਹ ਹਾਦਸਾ ਨਹੀਂ ਸਗੋ ਕਤਲ ਹੈ ਜਿਸ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ। ਆਗੂਆਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਸਰਕਾਰ ਮਜ਼ਦੂਰਾਂ ਮੰਗਾਂ ਨੂੰ ਲਾਗੂ ਕਰੇ ਤੇ ਰਹਿੰਦੀਆ ਮੰਗਾਂ ਨੂੰ ਤਰੁੰਤ ਹੱਲ ਕਰੇ। ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਸਰਕਾਰ ਸਾਡੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਚਿਰ ਧਰਨਾ ਜਾਰੀ ਰਹੇਗਾ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments