spot_img
Homeਮਾਝਾਗੁਰਦਾਸਪੁਰਨਗਰ ਕੌਂਸਲ ਦੇ ਕਰਮਚਾਰੀ ਪਲਾਸਟਿਕ ਵਿਰੁੱਧ ਮੁਹਿੰਮ ਚਲਾਉਂਦੇ ਹੋਏ

ਨਗਰ ਕੌਂਸਲ ਦੇ ਕਰਮਚਾਰੀ ਪਲਾਸਟਿਕ ਵਿਰੁੱਧ ਮੁਹਿੰਮ ਚਲਾਉਂਦੇ ਹੋਏ

ਕਾਦੀਆਂ (ਸਲਾਮ ਤਾਰੀ ): ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਰੁਣ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਕੁਲੈਕਟਰ ਮੁਹੰਮਦ ਅਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਕਾਦੀਆਂ ਦੇ ਮੁੱਖ ਬਾਜ਼ਾਰ ਵਿੱਚ ਕੰਵਲਪ੍ਰੀਤ ਸਿੰਘ ਰਾਜਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ। ਇਸ ਮੌਕੇ ਜਾਣਕਾਰੀ ਦਿੰਦਿਆਂ ਕਮਲਪ੍ਰੀਤ ਸਿੰਘ ਉਰਫ਼ ਰਾਜਾ ਨੇ ਦੱਸਿਆ ਕਿ ਪਲਾਸਟਿਕ ਬਹੁਤ ਹੀ ਹਾਨੀਕਾਰਕ ਹੈ ਕਿਉਂਕਿ ਜਦੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਘਰਾਂ ਵਿੱਚ ਵਰਤਣ ਤੋਂ ਬਾਅਦ ਬਾਹਰ ਸੁੱਟਿਆ ਜਾਂਦਾ ਹੈ ਤਾਂ ਨਾਲੀਆਂ ਵਿੱਚ ਡਿੱਗਣ ਕਾਰਨ ਸਾਰਾ ਨਿਕਾਸੀ ਪ੍ਰਬੰਧ ਠੱਪ ਹੋ ਜਾਂਦਾ ਹੈ, ਜਿਸ ਕਾਰਨ ਨਾਲੀਆਂ ਵਿੱਚ ਪਾਣੀ ਭਰ ਜਾਂਦਾ ਹੈ। ਬਰਸਾਤ ਦੇ ਮੌਸਮ ‘ਚ ਸਿਸਟਮ ਠੱਪ ਹੋ ਜਾਂਦਾ ਹੈ, ਲੋਕਾਂ ਦੇ ਘਰਾਂ ‘ਚ ਗਲੀਆਂ ‘ਚ ਪਾਣੀ ਭਰ ਜਾਂਦਾ ਹੈ। ਇੰਨਾ ਹੀ ਨਹੀਂ ਪਲਾਸਟਿਕ ਕਦੇ ਵੀ ਪੂਰੀ ਤਰ੍ਹਾਂ ਨਸ਼ਟ ਨਹੀਂ ਹੁੰਦਾ ਅਤੇ ਇਸ ਦੀ ਰਹਿੰਦ-ਖੂੰਹਦ ਬਚੀ ਰਹਿੰਦੀ ਹੈ, ਇਸ ਤੋਂ ਨਿਕਲਣ ਵਾਲਾ ਧੂੰਆਂ ਵੀ ਬਹੁਤ ਨੁਕਸਾਨਦਾਇਕ ਹੁੰਦਾ ਹੈ। ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ। ਇਸ ਮੌਕੇ ਉਨ੍ਹਾਂ ਨਾਲ ਰੋਹਿਤ ਇੰਦਰ ਤੋਂ ਇਲਾਵਾ ਹੋਰ ਕਰਮਚਾਰੀ ਵੀ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments