spot_img
Homeਮਾਝਾਗੁਰਦਾਸਪੁਰਜਲ ਸਪਲਾਈ ਵਰਕਰਾਂ ਦੇ ਕੰਮ ਦਾ ਤਜਰਬਾ ਖਤਮ ਕਰਕੇ ਤਨਖਾਹਾਂ ’ਚ ਇਕਸਾਰਤਾ...

ਜਲ ਸਪਲਾਈ ਵਰਕਰਾਂ ਦੇ ਕੰਮ ਦਾ ਤਜਰਬਾ ਖਤਮ ਕਰਕੇ ਤਨਖਾਹਾਂ ’ਚ ਇਕਸਾਰਤਾ ਲਿਆਉਣ ਲਈ ਬਣਾਈ ਰਿਪੋਰਟ ਨੂੰ ਤੁਰੰਤ ਰੱਦ ਕੀਤਾ ਜਾਵੇ – ਆਗੂ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ

21 ਸਤੰਬਰ ( ਸਲਾਮ ਤਾਰੀ) – ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟ੍ਰੈਕਟ ਵਰਕਰਜ਼ ਯੂਨੀਅਨ ਰਜਿ, ਨੰ 31ਬ੍ਰਾਂਚ ਬਟਾਲਾ ਦੀ ਮੀਟਿੰਗ ਹਕੀਕਤ ਰਾਏ ਦੀ ਸਮਾਧ ਬਟਾਲਾ ਵਿਖੇ ਹੋਈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਚ.ਓ.ਡੀ. ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਭਾਗੀ ਅਧਿਕਾਰੀਆਂ ਦੀ ਬਣੀ ਕਮੇਟੀ ਵਲੋਂ 16 ਸਤੰਬਰ 2022 ਨੂੰ ਆਪਣੀ ਮੀਟਿੰਗ ’ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਫੀਲਡ ਅਤੇ ਦਫਤਰਾਂ ਵਿਚ ਪਿਛਲੇ 10-15 ਸਾਲਾਂ ਦੇ ਤੋਂ ਕੰਮ ਕਰਦੇ ਇੰਨਲਿਸਟਮੈਂਟ ਵਰਕਰਾਂ ਦੇ 0-5 ਸਾਲ, 5-10 ਸਾਲ ਅਤੇ 10 ਸਾਲ ਤੋਂ ਉਪਰ ਦੇ ਤਜਰਬੇ ਨੂੰ ਖਤਮ ਕਰਕੇ ਤਨਖਾਹਾਂ ’ਚ ਇਕਸਾਰਤਾ ਲਿਆਉਣ ਲਈ ਤਿਆਰ ਕੀਤੀ ਗਈ ਰਿਪੋਰਟ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋ ਵਰਕਰ ਵਿਰੋਧੀ ਰਿਪੋਰਟ ਨੂੰ ਮੁੱਢੋ ਰੱਦ ਕਰਨ ਦੀ ਪੂਰਜੋਰ ਮੰਗ ਕੀਤੀ ਗਈ ਹੈ।
ਉਕਤ ਜੱਥੇਬੰਦੀ ਦੇ ਜਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ,ਸੀਨੀਅਰ ਮੀਤ ਪ੍ਰਧਾਨ ਗੁਲਾਬ ਸਿੰਘ, ਬ੍ਰਾਂਚ ਸੀਨੀਅਰ ਮੀਤ ਪ੍ਰਧਾਨ ਵਿਲੀਅਮ ਮਸੀਹ, ਗੁਰਬਚਨ ਸਿੰਘ ਖੋਦੇਬੇਟ ਨੇ ਕਿਹਾ ਕਿ ਜਸਸ ਵਿਭਾਗ ਦੇ ਅਧਿਕਾਰੀਆਂ ਦੀ ਕਮੇਟੀ ਵਲੋਂ ਵਰਕਰਾਂ ਦੀਆਂ ਤਨਖਾਹਾਂ ’ਚ ਇਕਸਾਰਤਾਂ ਲਿਆਉਣ ਵਾਲੀ ਪੇਸ਼ ਕੀਤੀ ਰਿਪੋਰਟ ਦੇ ਨਾਲ ਜਿੱਥੇ ਵਰਕਰਾਂ ਦਾ ਪਿਛਲੇ ਲੰਮੇ ਅਰਸੇ ਦੌਰਾਨ ਕੀਤੇ ਕੰਮ ਦਾ ਤਜਰਬਾ ਖਤਮ ਹੋ ਜਾਵੇਗਾ ਉਥੇ ਤਜਰਬੇ ਦੇ ਅਧਾਰ ਤੇ ਆਪਣੇ ਪੱਕੇ ਰੁਜਗਾਰ ਦੀ ਮੰਗ ਕਰ ਰਹੇ ਇੰਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਬੇਰੁਜਗਾਰ ਕਰਨ ਦੀ ਇਕ ਸੋਚੀ ਸਮਝੀ ਸਾਜਿਸ਼ ਹੈ ਕਿਉਕਿ ਪੰਜਾਬ ਸਰਕਾਰ ਅਤੇ ਮਹਿਕਮੇ ਦੀ ਮੈਨੇਜਮੈਂਟ ਪੀਣ ਵਾਲੇ ਪਾਣੀ ਲਈ ਮੈਗਾ ਨਾਹਿਰੀ ਪ੍ਰੋਜੈਕਟ ਉਸਾਰ ਕੇ ਇਸ ਮਹਿਕਮੇ ਦਾ ਨਿੱਜੀਕਰਨ ਕਰ ਰਹੀ ਹੈ। ਜਿਸਦੇ ਤਹਿਤ ਹੀ ਵਿਭਾਗ ’ਚ ਕੰਮ ਕਰਦੇ ਠੇਕਾ ਕਾਮਿਆਂ ਨੂੰ ਵੀ ਬੇਰੁਜਗਾਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਨਲਿਸਟਮੈਂਟ/ਆਊਟਸੋਰਸ ਮੈਨ ਪਾਵਰ ਦੀਆਂ ਤਨਖਾਹਾਂ ’ਚ ਇਕਸਾਰਤਾ ਲਿਆਉਣ ਦੇ ਨਾਂਅ ਹੇਠ ਇਨਲਿਸਟਮੈਂਟ ਮੈਨ ਪਾਵਰ ਨੂੰ ਇਕ ਪੱਕੇ ਠੇਕੇਦਾਰ ਦੇ ਰੂਪ ਵਿਚ ਪ੍ਰਵਾਨ ਕਰਕੇ ਜਲ ਸਪਲਾਈ ਨਾਲ ਸਬੰਧਤ ਮਾਲੀ ਕਮ ਚੋਕੀਦਾਰ ਤੋਂ ਲੈ ਕੇ ਪੰਪ ਉਪਰੇਟਰ, ਕੈਸ਼ੀਅਰ, ਫਿਟਰ, ਪਲੰਬਰ, ਡਾਟਾ ਐੰਟਰੀ ਉਪਰੇਟਰ ਤੱਕ ਦੀਆਂ ਸਾਰੀਆਂ ਜਿੰਮੇਵਾਰੀਆਂ ਇਨਲਿਸਟਡ ਵਰਕਫੋਰਸ ਸਿਰ ਲੱਦ ਕੇ ਵਿਭਾਗ ਵਿਚ ਹਜਾਰਾਂ ਪੱਕੇ ਰੁਜਗਾਰ ਦੇ ਮੌਕਿਆਂ ਦਾ ਉਜਾੜਾ ਕਰਨ ਦਾ ਰਾਹ ਵੀ ਕੱਢ ਲਿਆ ਹੈ।
ਅੰਤ ਵਿਚ ਜਥੇਬੰਦੀ ਨੇ ਵਿਭਾਗੀ ਮੁੱਖੀ ਅਤੇ ਕਮੇਟੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ 16 ਸਤੰਬਰ ਨੂੰ ਕਮੇਟੀ ਵਲੋਂ ਤਨਖਾਹਾਂ ’ਚ ਇਕਸਾਰਤਾ ਲਿਆ ਕੇ ਵਰਕਰ ਵਿਰੋਧੀ ਪੇਸ਼ ਕੀਤੀ ਰਿਪੋਰਟ ਨੂੰ ਤੁਰੰਤ ਰੱਦ ਕਰਨ ਦਾ ਫੈਸਲਾ ਨਾ ਲਿਆ ਤਾਂ ਉਪਰੋਕਤ ਯੂਨੀਅਨ ਵਲੋਂ 22 ਸਤੰਬਰ ਨੂੰ ਲੂਧਿਆਣਾ ਦੇ ਈਸੜੂ ਭਵਨ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਕਰਨ ਦਾ ਐਲਾਨ ਕੀਤਾ ਜਾਵੇਗਾ। ਇਸ ਸਮੇਂ ਮੀਟਿੰਗ ‘ਚ ਬ੍ਰਾਂਚ ਪ੍ਰਧਾਨ ਸਤਨਾਮ ਸਿੰਘ, ਖਜ਼ਾਨਚੀ ਕਸਮੀਰ ਸਿੰਘ, ਪ੍ਰੈੱਸ ਸਕੱਤਰ ਨਿਸ਼ਾਨ ਸਿੰਘ ਜੌੜਾਾ ਸਿੰਘ, ਰਾਜਿੰਦਰਪਾਲ ਸਿੰਘ, ਨਵਪ੍ਰੀਤ ਸਿੰਘ, ਹਰਜੀਤ ਸਿੰਘ, ਨਰਿੰਦਰ ਸਿੰਘ, ਸ਼ਸ਼ੀ ਕਿਰਨ , ਕੁਲਵਿੰਦਰ ਸਿੰਘ ਬਲਕਾਰ ਸਿੰਘ, ਮੁਕੇਸ ਮੇਘਾ, ਪਰਮਜੀਤ ਸਿੰਘ, ਹਰਦੀਪ ਸਿੰਘ, ਗੋਪਾਲ ਸਿੰਘ, ਅਜੈ ਅਤਰ, ਸੁਰਿੰਦਰ ਸਿੰਘ, ਰੋਹਿਤ ਬੇਦੀ, ਮਹਿੰਦਰ ਸਿੰਘ, ਭੋਪਾਲ ਸਿੰਘ, ਗੁਲਸਨ ਮਸੀਹ ਆਦਿ ਹਾਜਿਰ ਸਨ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments