spot_img
Homeਮਾਝਾਗੁਰਦਾਸਪੁਰਏਸ਼ੀਅਨ ਪਬਲਿਕ ਹਾਈ ਸਕੂਲ ਤਲਵੰਡੀ ਬਖਤਾ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ...

ਏਸ਼ੀਅਨ ਪਬਲਿਕ ਹਾਈ ਸਕੂਲ ਤਲਵੰਡੀ ਬਖਤਾ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ

ਕਾਦੀਆਂ 21 ਸਤੰਬਰ (ਮੁਨੀਰਾ ਸਲਾਮ ਤਾਰੀ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ  ਮੋਰਚਾ ਗੁਰੂ ਕਾ ਬਾਗ ਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਏਸ਼ੀਅਨ ਪਬਲਿਕ ਹਾਈ ਸਕੂਲ ਤਲਵੰਡੀ ਬਖਤਾ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਅਤੇ ਨੋਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਵੱਖ-ਵੱਖ ਦੋ ਭਾਗਾਂ ਵਿੱਚ ਮੁਕਾਬਲਾ ਕਰਵਾਇਆ ਗਿਆ।
ਇਸ ਮੌਕੇ ਤੇ ਬੱਚਿਆਂ ਵੱਲੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਭਾਗ ਲੈ ਦੇ ਸੁੰਦਰ ਦਸਤਾਰਾਂ ਸਜਾਈਆਂ ਗਈਆਂ।
ਇਸ ਮੌਕੇ ਤੇ ਸ੍ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ, ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ, ਸ੍ਰ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ, ਸ੍ਰ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ, ਸ੍ਰ ਤਰਸੇਮ ਸਿੰਘ ਸੇਖਵਾਂ ਕਵੀਸ਼ਰ ਧਰਮ ਪ੍ਰਚਾਰ ਕਮੇਟੀ, ਭਾਈ ਮੋਹਣ ਸਿੰਘ ਕਵੀਸ਼ਰ ਅਤੇ ਭਾਈ ਗੁਰਦੇਵ ਸਿੰਘ ਕਵੀਸ਼ਰ ਨੇ ਜੱਜ ਦੀ ਭੂਮਿਕਾ ਬਾਖੂਬੀ ਨਿਭਾਈ।ਸੁੰਦਰ ਦਸਤਾਰ ਸਜਾਉਣ ਮੁਕਾਬਲੇ ਦੇ ਜੂਨੀਅਰ ਭਾਗ ਦੇ ਵਿਦਿਆਰਥੀਆਂ ਵਿੱਚੋਂ ਪਹਿਲਾਂ ਸਥਾਨ ਸ੍ਰ ਜਸਕਿਰਤ ਸਿੰਘ, ਦੂਸਰਾ ਸਥਾਨ ਸ੍ਰ ਅਕਾਸ਼ਦੀਪ ਸਿੰਘ ਅਤੇ ਸ੍ਰ ਵੰਸ਼ਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਤੇ ਸੀਨੀਅਰ ਗੁਰੱਪ ਦੇ ਵਿਦਿਆਰਥੀਆਂ ਦੇ ਮੁਕਾਬਲੇ ਵਿੱਚ ਪਹਿਲਾਂ ਸਥਾਨ ਸ੍ਰ ਮਨਪ੍ਰੀਤ ਸਿੰਘ  ਸਿੰਘ,ਦੂਸਰਾ ਸਥਾਨ ਵੰਸ਼ਦੀਪ ਸਿੰਘ ਅਤੇ ਸ੍ਰ ਸੁਖਸਾਹਿਬ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਵਿੱਚ ਪਹਿਲੇ ਤੇ ਦੂਸਰੇ ਸਥਾਨ ਤੇ ਆਉਣ ਵਾਲੇ ਦੋਹਾਂ ਭਾਗਾਂ ਦੇ ਵਿਦਿਆਰਥੀਆਂ ਨੂੰ ਫਾਈਨਲ ਮੁਕਾਬਲੇ ਵਾਸਤੇ ਸ਼ਾਮਲ ਕੀਤਾ ਗਿਆ।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਇਸ ਮੌਕੇ ਤੇ ਸੰਬੋਧਨ ਹੁੰਦਿਆਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸ਼ਹਾਦਤਾਂ ਦੇ ਕੇ ਸਿੱਖ ਕੌਮ ਦੇ ਦਸਤਾਰ ਦੀ ਵੱਖਰੀ ਪਛਾਣ ਬਣਾਈ ਹੈ। ਉਹਨਾਂ ਕਿਹਾ ਕਿ ਦਸਤਾਰ ਹੀ ਸਿੱਖ ਦੀ ਅਸਲ ਪਹਿਚਾਣ ਅਤੇ ਸ਼ਾਨ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਦਸਤਾਰ ਸਜਾਉਣੀ ਸਿੱਖੀ ਵਾਸਤੇ ਸਭ ਤੋਂ ਜ਼ਰੂਰੀ ਹੈ। ਜਥੇਦਾਰ ਗੋਰਾ ਨੇ ਸ੍ਰ ਮਨਪ੍ਰੀਤ ਸਿੰਘ ਪ੍ਰਿੰਸੀਪਲ  ਅਤੇ ਸਮੂਹ ਏਸ਼ੀਅਨ ਪਬਲਿਕ ਹਾਈ ਸਕੂਲ ਤਲਵੰਡੀ ਬਖਤਾ ਦੇ ਸਟਾਫ ਵੱਲੋਂ ਦਿੱਤੇ ਗਏ ਵਿਸ਼ੇਸ਼ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਪਹਿਲੇ, ਦੂਸਰੇ, ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਸ੍ਰ ਸਤਬੀਰ ਸਿੰਘ ਧਾਮੀ ਓ ਐਸ ਡੀ ਪ੍ਰਧਾਨ ਸਾਹਿਬ ਸ਼੍ਰੋਮਣੀ ਕਮੇਟੀ ਵੱਲੋਂ ਵਧਾਈ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ, ਸਨਮਾਨ ਪੱਤਰ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਸ੍ਰ ਮਨਪ੍ਰੀਤ ਸਿੰਘ ਪ੍ਰਿੰਸੀਪਲ ਨੇ ਜਥੇਦਾਰ ਗੋਰਾ ਵੱਲੋਂ ਨੋਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਨੋਜਵਾਨਾਂ ਨੂੰ ਦਸਤਾਰ ਸਜਾਉਣ ਲਈ ਉਤਸ਼ਾਹਿਤ ਕਰਨ ਦੇ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਤੇ ਸੈਮੀਨਾਰ ਹਰ ਸਕੂਲ ਵਿੱਚ ਲਗਾਏ ਜਾਣੇ ਚਾਹੀਦੇ ਹਨ।
ਇਸ ਮੌਕੇ ਤੇ ਸ੍ਰ ਮਨਪ੍ਰੀਤ ਸਿੰਘ ਪ੍ਰਿੰਸੀਪਲ, ਮਾਸਟਰ ਪ੍ਰਣਾਮ ਸਿੰਘ, ਮਾਸਟਰ ਅਮਨਦੀਪ ਸਿੰਘ, ਮੈਡਮ ਹਰਪ੍ਰੀਤ ਕੌਰ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ,ਸ੍ਰ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ, ਸ੍ਰ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ,ਸ੍ਰ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ ਧਰਮ ਪ੍ਰਚਾਰ ਕਮੇਟੀ, ਭਾਈ ਮੋਹਣ ਸਿੰਘ ਕਵੀਸ਼ਰ, ਭਾਈ ਗੁਰਦੇਵ ਸਿੰਘ ਕਵੀਸ਼ਰ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ੍ਰ ਨਵਪ੍ਰੀਤ ਸਿੰਘ ਪ੍ਰਿੰਸ ਆਦਿ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments