spot_img
Homeਮਾਝਾਗੁਰਦਾਸਪੁਰਕਾਦੀਆਂ ਵਿੱਚ ਵੱਖ ਵੱਖ ਸਥਾਨਾਂ ਤੇ ਜਾ ਕੇ ਲੋਕਾਂ ਦੇ ਮਲੇਰੀਏ ਦੇ...

ਕਾਦੀਆਂ ਵਿੱਚ ਵੱਖ ਵੱਖ ਸਥਾਨਾਂ ਤੇ ਜਾ ਕੇ ਲੋਕਾਂ ਦੇ ਮਲੇਰੀਏ ਦੇ ਬਲੱਡ ਸੈਂਪਲ ਲਏ ਗਏ

ਕਾਦੀਆਂ 21 ਸਤੰਬਰ (ਮੁਨੀਰਾ ਸਲਾਮ ਤਾਰੀ)
ਬਦਲਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਦੀਆਂ ਹਦਾਇਤਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਕਾਦੀਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਲਾਲ ਜੀ ਦੀ ਰਹਿਨੁਮਾਈ ਹੇਠ ਹੈਲਥ ਇੰਸਪੈਕਟਰ ਸ੍ਰ ਕੁਲਬੀਰ ਸਿੰਘ ਬੋਪਾਰਾਏ ਨੇ ਆਪਣੀ ਟੀਮ ਸਮੇਤ ਕਾਦੀਆਂ ਸ਼ਹਿਰ ਵਿਚ ਵੱਖ ਵੱਖ ਜਨਤਕ ਥਾਵਾਂ ਤੇ ਜਾਂ ਕੇ ਲੋਕਾਂ ਦੇ ਮਲੇਰੀਏ ਦੇ ਬਲੱਡ ਟੈਸਟ ਕੀਤੇ । ਅਤੇ ਟੈਸਟ ਦੋਰਾਨ ਸਾਰੀਆਂ ਰਿਪੋਰਟਾਂ ਨੈਗੇਟਿਵ ਪਾਈਆ ਗਈਆ । ਹੈਲਥ ਇੰਸਪੈਕਟਰ ਬੋਪਾਰਾਏ ਨੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਮਲੇਰੀਆ ਦੇ ਲੱਛਣਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਰਤੀਆਂ ਜਾਣ ਵਾਲੀਆ ਸਾਵਧਾਨੀਆ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਅਜਿਹਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਸਿਵਲ ਹਸਪਤਾਲ ਕਾਦੀਆਂ ਵਿੱਚ ਆਪਣਾ ਇਲਾਜ ਕਰਵਾ ਸਕਦਾ ਹੈ । ਬੋਪਾਰਾਏ ਨੇ ਦੱਸਿਆ ਕਿ ਆਪਣੇ ਘਰਾਂ ਦੁਕਾਨਾਂ ਅਤੇ ਰਹਿਣ ਵਾਲੀਆਂ ਥਾਵਾਂ ਤੇ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ।ਅਤੇ ਕਿਸੇ ਵੀ ਜਗ੍ਹਾ ਤੇ ਪਾਣੀ ਨੂੰ ਜਮ੍ਹਾਂ ਨਾ ਹੋਣ ਦਿੱਤਾ ਜਾਵੇ । ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਵਿਭਾਗ ਕਾਦੀਆਂ ਦੇ ਸੱਤਪਾਲ ਸਿੰਘ, ਜੁਗਰਾਜ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ ਬਿੱਲਾ, ਆਦਿ ਸਾਰੇ ਮੈਂਬਰ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments