spot_img
Homeਮਾਲਵਾਫਰੀਦਕੋਟ-ਮੁਕਤਸਰਜ਼ਿਲ੍ਹਾ ਅਤੇ ਸੈਸ਼ਨ ਵੱਲੋਂ ਕੇਂਦਰੀ ਜੇਲ ਅਤੇ ਬਾਲ ਸੁਧਾਰ ਘਰ ਫਰੀਦਕੋਟ ਦਾ...

ਜ਼ਿਲ੍ਹਾ ਅਤੇ ਸੈਸ਼ਨ ਵੱਲੋਂ ਕੇਂਦਰੀ ਜੇਲ ਅਤੇ ਬਾਲ ਸੁਧਾਰ ਘਰ ਫਰੀਦਕੋਟ ਦਾ ਦੌਰਾ

 

ਫਰੀਦਕੋਟ 28 ਜੂਨ ( ਧਰਮ ਪ੍ਰਵਾਨਾਂ ) ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਸ੍ਰੀ ਅਜੈਪਾਲ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਫਰੀਦਕੋਟ ਦੇ ਨਾਲ ਮਾਡਰਨ ਸੁਧਾਰ ਘਰ (ਕੇਂਦਰੀ ਜ਼ੇਲ੍ਹ), ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਮਨਜੀਤ ਸਿੰਘ ਟਿਵਾਣਾ, ਸੁਪਰਡੈਂਟ ਕੇਂਦਰੀ ਜ਼ੇਲ੍ਹ ਫਰੀਦਕੋਟ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।

ਸ੍ਰੀ ਸੁਮੀਤ ਮਲਹੋਤਰਾ, ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਰੀਦਕੋਟ ਵੱਲੋਂ ਜ਼ੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਬਾਰੇ ਸਪੁਰਡੈਂਟ, ਮਾਡਰਨ ਸੁਧਾਰ ਘਰ, ਫਰੀਦਕੋਟ ਨੂੰ ਨਿਰਦੇਸ਼ ਦਿੱਤੇ ਗਏ।

 

ਇਸ ਦੇ ਨਾਲ ਹੀ ਅੱਜ ਜੱਜ ਸਾਹਿਬਾਨਾਂ ਵੱਲੋਂ ਅਬਜਰਵੇਸ਼ਨ ਹੋਮ, ਫਰੀਦਕੋਟ ਦਾ ਵੀ ਦੌਰਾ ਕੀਤਾ ਗਿਆ। ਉਨ੍ਹਾ ਨੇ ਅਬਜਰਵੇਸ਼ਨ ਹੋਮ ਵਿੱਚ ਰਹਿੰਦੇ ਬੱਚਿਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਉਥੇ ਰਹਿੰਦੇ ਹੋਏ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ ਗਈ। ਇਸ ਦੇ ਨਾਲ ਹੀ ਅਬਜ਼ਰਵੇਸ਼ਨ ਹੋਮ, ਫਰੀਦਕੋਟ ਵਿੱਚ ਰਹਿ ਰਹੇ ਬੱਚਿਆਂ ਦੇ ਖੇਡਣ ਲਈ ਇਨਡੋਰ ਅਤੇ ਆਊਟਡੋਰ ਗੇਮਾਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਅਬਜਰਵੇਸ਼ਨ ਹੋਮ ਦੇ ਇੰਚਾਰਜ ਨੂੰ ਬੱਚਿਆਂ ਦੀ ਦੇਖਭਾਲ ਲਈ ਕੋਵਿਡ-19 ਸਬੰਧੀ ਸਰਕਾਰ ਦੀਆਂ ਸਮੇਂ-ਸਮੇਂ ਸਿਰ ਆ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ।

RELATED ARTICLES
- Advertisment -spot_img

Most Popular

Recent Comments