spot_img
Homeਮਾਝਾਗੁਰਦਾਸਪੁਰਡੀ.ਈ.ਓ. ਸੈਕੰ: ਵੱਲੋਂ ਸਤੰਬਰ ਪ੍ਰੀਖਿਆਵਾਂ ਨੂੰ ਲੈ ਕੇ ਸਕੂਲਾਂ ਦਾ ਦੌਰਾ ਕੀਤਾ

ਡੀ.ਈ.ਓ. ਸੈਕੰ: ਵੱਲੋਂ ਸਤੰਬਰ ਪ੍ਰੀਖਿਆਵਾਂ ਨੂੰ ਲੈ ਕੇ ਸਕੂਲਾਂ ਦਾ ਦੌਰਾ ਕੀਤਾ

ਬਟਾਲਾ 27 ਸਤੰਬਰ (ਸਲਾਮ ਤਾਰੀ ) *ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਾਰੀ ਡੇਟਸ਼ੀਟ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਨੂੰ ਸ਼ੁਭਇੱਛਾਵਾਂ ਦਿੰਦੇ ਹੋਏ ਨਕਲ ਰਹਿਤ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੈਕੰ: ਸੰਧਾਵਾਲੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸਤੰਬਰ ਪ੍ਰੀਖਿਆਵਾਂ ਦੇ ਚੱਲਦਿਆਂ ਸਰਕਾਰੀ ਹਾਈ ਸਕੂਲ ਬਾਸਰਪੁਰਾ , ਸਰਕਾਰੀ ਸੀਨੀ: ਸੈਕੰ: ਸਕੂਲ ਜੈਤੋਸਰਜਾ ਅਤੇ ਸਰਕਾਰੀ ਮਿਡਲ ਸਕੂਲ ਚੂਹੇਵਾਲ ਵਿਜਟ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦਾ ਜਾਇਜ਼ਾ ਲਿਆ ਹੈ। ਇਸ ਦੌਰਾਨ ਉਨ੍ਹਾਂ ਪ੍ਰੀਖਿਆਵਾਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੰਨਤਾ ਵਿੱਚ ਸੁਧਾਰ ਲਿਆਉਣ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸ ਦੌਰਾਨ ਜ਼ਿਲ੍ਹਾ ਮੀਡੀਆ ਇੰਚਾਰਜ ਸਿੱਖਿਆ ਗੁਰਦਾਸਪੁਰ ਗਗਨਦੀਪ ਸਿੰਘ , ਬੀ.ਐਮ. ਗਣਿਤ ਨਵਦੀਪ ਸਿੰਘ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments