spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਸ਼ਹੀਦ ਭਗਤ...

ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ

ਗੁਰਦਾਸਪੁਰ , 29 ਸਤੰਬਰ (ਮੁਨੀਰਾ ਸਲਾਮ ਤਾਰੀ ) *

ਸਿੱਖਿਆ ਵਿਭਾਗ ਵੱਲੋਂ ਇਸ ਵਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉੱਤੇ ਵੱਖ ਵੱਖ ਸਕੂਲਾਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸਮਰਪਿਤ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਜਿਥੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੌਰਾਨ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪਾਈਆਂ ਹੋਈਆਂ ਲੀਹਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਉਥੇ ਹੀ ਦੁਪਹਿਰ ਨੂੰ ਰਾਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਨਾਲ ਮਾਸ ਮੀਡੀਆ ਰਾਹੀਂ ਸ਼ਹੀਦੇ- ਏ- ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਸਿਰਜਣ ਦੀ ਹਲਫ਼ ਲਈ।

*ਅਧਿਕਾਰੀਆਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਲਾਮਿਸਾਲ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਉਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਆਦਿ ਦੇਸ਼ ਭਗਤਾਂ ਦੀਆਂ ਕੁਰਬਾਨੀ ਨਾਲ ਹੀ ਦੇਸ਼ ਆਜਾਦ ਹੋਇਆ ਸੀ ਅਤੇ ਉਹਨਾਂ ਦੀਆਂ ਸਿੱਖਿਆਵਾਂ ‘ਤੇ ਨੌਜਵਾਨਾਂ ਨੂੰ ਚੱਲ ਕੇ ਦੇਸ਼ ਭਗਤੀ ਦੇ ਕੰਮ ਕਰਨੇ ਚਾਹੀਦੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਜਿਥੇ ਦੇਸ਼ ਭਗਤੀ ਨਾਲ ਸੰਬੰਧਿਤ ਗੀਤ, ਕਵਿਤਾਵਾਂ ਬੋਲੀਆਂ ਗਈਆਂ ਅਤੇ ਭਗਤ ਸਿੰਘ ਦੀ ਜੀਵਨੀ ਨਾਲ ਸਬੰਧਤ ਪ੍ਰਸ਼ਨੋਤਰੀ , ਪੇਂਟਿੰਗ, ਕੋਰਿਓਗ੍ਰਾਫੀ ਆਦਿ ਮੁਕਾਬਲੇ ਕਰਵਾਏ ਗਏ। ਉਥੇ ਹੀ ਵਿਦਿਆਰਥੀਆਂ ਵੱਲੋਂ ਸਾਇਕਲ ਰੈਲੀਆਂ ਅਤੇ ਨਾਟਕਾਂ ਰਾਹੀਂ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਪ੍ਰੋਜੈਕਟਰ, ਐਲਈਡੀ, ਐਜੂਸੈਟ, ਆਰਟੀਓ ਰਾਹੀਂ ਸ਼ਹੀਦੇ – ਏ – ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਸਿਰਜਣ ਦਾ ਪ੍ਰਣ ਲਿਆ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ : ਲਖਵਿੰਦਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ , ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ ਵੀ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments