spot_img
Homeਮਾਝਾਗੁਰਦਾਸਪੁਰਸਮਾਜ ਸੇਵੀ ਸੰਸਥਾ ਰਾਹਤ ਫਾਊਂਡੇਸ਼ਨ ਦੇ ਸਰਪ੍ਰਸਤ ਜਗਦੇਵ ਸਿੰਘ ਬਾਜਵਾ ਦਾ ਨਿੱਘਾ...

ਸਮਾਜ ਸੇਵੀ ਸੰਸਥਾ ਰਾਹਤ ਫਾਊਂਡੇਸ਼ਨ ਦੇ ਸਰਪ੍ਰਸਤ ਜਗਦੇਵ ਸਿੰਘ ਬਾਜਵਾ ਦਾ ਨਿੱਘਾ ਸਵਾਗਤ ਕਰਦੀ ਹੈ 25 ਜ਼ਰੂਰਤਮੰਦ ਟ੍ਰੇਂਡ ਕੁੜੀਆਂ ਨੂੰ ਵੰਡੀਆਂ ਜਾਣਗੀਆਂ ਸਿਲਾਈ ਮਸ਼ੀਨਾਂ: ਜਗਦੇਵ ਬਾਜਵਾ

ਕਾਦੀਆਂ 2 ਅਕਤੂਬਰ (ਸਲਾਮ ਤਾਰੀ ): ਪ੍ਰਸਿੱਧ ਸਮਾਜ ਸੇਵੀ ਸੰਸਥਾ ਰਾਹਤ ਫਾਊਂਡੇਸ਼ਨ ਦੇ ਸਰਪ੍ਰਸਤ ਜਗਦੇਵ ਸਿੰਘ ਬਾਜਵਾ ਦਾ ਅਮਰੀਕਾ ਤੋਂ ਵਿਸ਼ੇਸ਼ ਤੌਰ ’ਤੇ ਪੁੱਜਣ ’ਤੇ ਰਾਹਤ ਫਾਊਂਡੇਸ਼ਨ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ, ਜਿਸ ਵਿੱਚ ਸਮਾਜ ਸੇਵਾ ਦੇ ਕੰਮਾਂ ਨੂੰ ਹੋਰ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਰਾਹਤ ਫਾਊਂਡੇਸ਼ਨ ਦੇ ਪ੍ਰਧਾਨ ਰਾਮਲਾਲ ਅਤੇ ਜਨਰਲ ਸਕੱਤਰ ਮੁਕੇਸ਼ ਵਰਮਾ ਦੀ ਅਗਵਾਈ ਹੇਠ ਸਥਾਨਕ ਰੈਸਟੋਰੈਂਟ ਵਿੱਚ ਪੁੱਜਣ ’ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੈਟਰਨ ਜਗਦੇਵ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਰਾਹਤ ਫਾਊਂਡੇਸ਼ਨ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਲੱਗੀ ਹੋਈ ਹੈ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਹੈ। ਟੀਮ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਰਾਹਤ ਫਾਊਂਡੇਸ਼ਨ ਦਾ ਗਠਨ 5 ਸਾਲ ਪਹਿਲਾਂ ਜੁਲਾਈ 2017 ਵਿੱਚ ਕੀਤਾ ਗਿਆ ਸੀ। ਉਦੋਂ ਤੋਂ ਲੈ ਕੇ ਅੱਜ ਤੱਕ ਰਾਹਤ ਫਾਊਂਡੇਸ਼ਨ ਨੇ ਲੋੜਵੰਦਾਂ ਦੀ ਮਦਦ ਕਰਨ ਦੇ ਨਾਲ-ਨਾਲ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੀ ਸਿਖਲਾਈ ਦੇ ਕੇ ਨਵੀਆਂ ਮਸ਼ੀਨਾਂ ਵੰਡਣ ਦਾ ਉਪਰਾਲਾ ਕੀਤਾ ਹੈ, ਜੋ ਅਜੇ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ 25 ਜ਼ਰੂਰਤਮੰਦ ਟ੍ਰੇਂਡ ਕੁੜੀਆਂ ਨੂੰ ਸਿਲਾਈ ਮਸ਼ੀਨਾਂ

ਵੰਡੀਆਂ ਜਾਣਗੀਆਂ ਇਸ ਤੋਂ ਇਲਾਵਾ ਇਲਾਕੇ ਵਿਚ ਸੀਮੇਂਟਡ ਸੀਟਾਂ ਲਗਾਈਆਂ ਗਈਆਂ ਹਨ ਅਤੇ ਹੋਰ ਵੀ ਬਹੁਤ ਸਾਰੇ ਲੋਕ ਸੇਵਾ ਦੇ ਕਾਰਜ ਕੀਤੇ ਗਏ ਹਨ ।ਉਨ੍ਹਾਂ ਦੱਸਿਆ ਕਿ ਇਸੇ ਮਹੀਨੇ ਸਿਲਾਈ ਦੀ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਮਸ਼ੀਨਾਂ ਵੰਡੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਮੀਤ ਪ੍ਰਧਾਨ ਪਵਨ ਕੁਮਾਰ, ਜੋਗਿੰਦਰ ਸਿੰਘ ਸੰਧੂ, ਦਿਨੇਸ਼ ਕੁਮਾਰ, ਬੁਲਾਰੇ ਰਾਜ ਕੁਮਾਰ , ਸਤਿੰਦਰਪਾਲ ਸਿੰਘ ਭਾਟੀਆ , ਪਰਮਜੀਤ ਸਿੰਘ ਕਲਭੂਸ਼ਨ, ਵਿਪਨ, ਰਣਜੀਤ ਸਿੰਘ, ਹੈੱਡ ਮਾਸਟਰ ਵਿਜੇ ਕੁਮਾਰ, ਅਜੀਤ ਲਾਲ ਆਦਿ ਹਾਜ਼ਰ ਸਨ।
ਸੁਰਖੀ
ਫੋਟੋ ਵਿੱਚ ਫਾਊਂਡੇਸ਼ਨ ਦੀ ਟੀਮ ਨੇ ਰਾਹਤ ਫਾਊਂਡੇਸ਼ਨ ਦੇ ਸਰਪ੍ਰਸਤ ਜਗਦੇਵ ਸਿੰਘ ਬਾਜਵਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments