spot_img
Homeਮਾਝਾਗੁਰਦਾਸਪੁਰਸਿਹਤ ਵਿਭਾਗ ਕਾਦੀਆਂ ਦੀ ਟੀਮ ਵਲੋਂ ਗਮਲਿਆਂ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਕਾਦੀਆਂ ਦੀ ਟੀਮ ਵਲੋਂ ਗਮਲਿਆਂ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਕਾਦੀਆਂ 7 ਅਕਤੂਬਰ (ਮੁਨੀਰਾ ਸਲਾਮ ਤਾਰੀ) :- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਦੀਆਂ ਸਖਤ ਹਦਾਇਤਾਂ ਅਤੇ ਐਸਐਮਉ. ਕਾਦੀਆਂ ਡਾਕਟਰ ਮਨੋਹਰ ਲਾਲ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਇੰਸਪੈਕਟਰ ਕੁਲਬੀਰ ਸਿੰਘ ਦੀ ਟੀਮ ਵੱਲੋਂ ਅੱਜ ਮੁਹਿੰਮ ਚਲਾ ਕੇ ਬਟਾਲਾ ਰੋਡ ਚੂੰਗੀ ਵਿਖੇ ਗਮਲਿਆਂ ਵਾਲੀਆਂ ਦੁਕਾਨਾਂ ਤੇ ਜਾਕੇ ਲੋਕਾਂ ਨੂੰ ਡ੍ਰਾਈਡੇ ਅਤੇ ਡੇਂਗੂ ਬੁਖਾਰ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਇੰਸਪੈਕਟਰ ਡਾ. ਕੁਲਬੀਰ ਸਿੰਘ ਨੇ ਦੱਸਿਆ ਕਿ ਕਸਬੇ ਵਿੱਚ ਗਮਲੇ ਵਾਲੀਆਂ ਦੁਕਾਨਾਂ ਤੇ ਜਾਕੇ ਗਮਲੇਆਂ ਵਿੱਚੋਂ ਪਾਣੀ ਕੱਢਿਆ ਅਤੇ ਉਹਨਾਂ ਨੂੰ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਜੇਕਰ ਗਮਲਿਆਂ ਦੇ ਵਿਚ ਪਾਣੀ ਖਲੋਤਾ ਹੈ ਤਾਂ ਉਸ ਨੂੰ ਤੁਰੰਤ ਕੱਢ ਦਿਓ। ਉਹਨਾਂ ਅੱਗੇ ਦੱਸਿਆ ਕਿ ਆਪਣੀਆਂ ਦੁਕਾਨਾਂ, ਘਰਾਂ ਜਾਂ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਹਰ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ ਅਤੇ ਲੋਕ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜ ਦੀ ਬੈਕ ਸਾਈਡ ਦੀ ਟ੍ਰੇਅ, ਗਮਲੇ, ਪੰਛੀਆਂ ਦੇ ਪਾਣੀ ਵਾਲੇ ਬਰਤਨ, ਪਾਣੀ ਵਾਲੇ ਡਰੰਮ ਆਦਿ ਸੁਕਾ ਕੇ ਦੁਬਾਰਾ ਭਰੇ ਜਾਣ। ਜਿੱਥੇ ਪਾਣੀ ਜ਼ਿਆਦਾ ਖੜ੍ਹਾ ਹੋਵੇ ਉਸ ਵਿੱਚ ਸੜਿਆ ਕਾਲਾ ਤੇਲ ਪਾ ਦਿੱਤਾ ਜਾਵੇ। ਉਹਨਾਂ ਅੱਗੇ ਦੱਸਿਆ ਕਿ ਡੇਗੂ ਬੁਖਾਰ ਦੇ ਮੁੱਖ ਲੱਛਣ ਤੇਜ਼ ਬੁਖਾਰ, ਤੇਜ਼ ਸਿਰ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ, ਸਰੀਰ ਤੇ ਲਾਲ ਦਾਣੇ, ਮਾਸ ਪੇਸ਼ੀਆਂ ਵਿਚ ਦਰਦ ਆਦਿ ਹਨ। ਉਹਨਾਂ ਵਰਤੀਆਂ ਜਾਣ ਵਾਲੀਆ ਸਾਵਧਾਨੀਆ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਰੀਰ ਵਿਚ ਡੇਂਗੂ ਮਲੇਰੀਆ ਦੇ ਬੁਖਾਰ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਤੁਰੰਤ ਸਿਵਲ ਹਸਪਤਾਲ ਕਾਦੀਆਂ ਨਾਲ ਸੰਪਰਕ ਕਰੇ ਜਿਥੇ ਆਪਣਾ ਇਲਾਜ ਬਿਲਕੁਲ ਫ੍ਰੀ ਕਰਵਾ ਸਕਦਾ ਹੈ। ਉਹਨਾਂ ਅੱਗੇ ਦੱਸਿਆ ਕਿ ਮਰੀਜ਼ ਦੇ ਬਲੱਡ ਟੈਸਟਾਂ ਤੋਂ ਲੈ ਕੇ ਦਵਾਈਆਂ ਤੱਕ ਸਾਰਾ ਹੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਫ੍ਰੀ ਕੀਤਾ ਜਾਂਦਾ ਹੈ ਅਤੇ ਦਵਾਈਆਂ ਵੀ ਬਿਲਕੁਲ ਫ੍ਰੀ ਦਿੱਤੀਆਂ ਜਾਂਦੀਆਂ ਤਾਂ ਜੋ ਇਸ ਬਿਮਾਰੀ ਨੂੰ ਜੜ੍ਹਾਂ ਤੋਂ ਖਤਮ ਕੀਤਾ ਜਾ ਸਕੇ। ਇਸ ਮੌਕੇ ਸਤਪਾਲ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਅਮਰੀਕ ਸਿੰਘ ਯੁਗਰਾਜ ਸਿੰਘ, ਨਰਿੰਦਰ ਸਿੰਘ ਬਿੱਲਾ, ਅਮਨਦੀਪ ਸਿੰਘ ਆਦਿ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments