spot_img
Homeਮਾਝਾਗੁਰਦਾਸਪੁਰਤੇਜ਼ ਬਾਰਸ਼ ਨੇ ਕਿਸਾਨਾਂ ਦਾ ਫਿਕਰ ਵਧਾਇਆ, ਮੌਸਮ ਵਿਭਾਗ ਵੱਲੋਂ ਕਈ ਸੂਬਿਆਂ...

ਤੇਜ਼ ਬਾਰਸ਼ ਨੇ ਕਿਸਾਨਾਂ ਦਾ ਫਿਕਰ ਵਧਾਇਆ, ਮੌਸਮ ਵਿਭਾਗ ਵੱਲੋਂ ਕਈ ਸੂਬਿਆਂ ਵਿਚ ਅਲਰਟ ਜਾਰੀ

ਦਿੱਲੀ-ਐਨਸੀਆਰ ਤੋਂ ਲੈ ਕੇ ਯੂਪੀ-ਬਿਹਾਰ ਤੱਕ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਅਕਤੂਬਰ ਦੇ ਪਹਿਲੇ 10 ਦਿਨਾਂ ਵਿੱਚ ਦਿੱਲੀ ਵਿੱਚ 121.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ 16 ਸਾਲਾਂ ਵਿੱਚ ਦੂਜੀ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ‘ਚ ਭਾਰੀ ਮੀਂਹ ਤੋਂ ਬਾਅਦ ਹਾਦਸਿਆਂ ‘ਚ ਨਾ ਸਿਰਫ 11 ਲੋਕਾਂ ਦੀ ਮੌਤ ਹੋ ਗਈ ਹੈ, ਸਗੋਂ ਸਕੂਲਾਂ ਨੂੰ ਵੀ ਬੰਦ ਕਰਨਾ ਪਿਆ ਹੈ।

ਭਾਰੀ ਮੀਂਹ ਕਾਰਨ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਉੱਚ ਵਿਦਿਅਕ ਅਦਾਰੇ ਅੱਜ ਯਾਨੀ ਮੰਗਲਵਾਰ ਨੂੰ ਬੰਦ ਰਹਿਣਗੇ। ਅੱਜ ਪੰਜਾਬ ਵਿਚ ਵੀ ਭਾਰੀ ਬਾਰਸ਼ ਹੋਰ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਇਕ-ਦੋ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ।ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵੱਡੇ ਹਿੱਸੇ ਵਿਚ ਅੱਜ ਅੱਧੀ ਰਾਤ ਤੋਂ ਬਾਅਦ ਤੇਜ਼ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਤਰ੍ਹਾਂ ਦਾ ਮੌਸਮ ਅਗਲੇ ਇਕ-ਦੋ ਦਿਨਾਂ ਤੱਕ ਰਹਿਣ ਦੀ ਸੰਭਾਵਨਾ ਹੈ। ਬੇਮੌਸਮੀ ਬਾਰਸ਼ ਨੇ ਕਿਸਾਨਾਂ ਨੂੰ ਫਿਕਰਾਂ ਵਿਚ ਪਾ ਦਿੱਤਾ ਹੈ। ਝੋਨੇ ਦੀ ਫਸਲ ਪੱਕ ਕੇ ਤਿਆਰ ਹੈ ਤੇ ਵੱਡਾ ਹਿੱਸਾ ਮੰਡੀਆਂ ਵਿਚ ਵੀ ਆ ਚੁੱਕਾ ਹੈ। ਇਸ ਲਈ  ਮੀਂਹ ਕਾਰਨ ਵੱਡੇ ਨੁਕਸਾਨ ਦਾ ਡਰ ਸਤਾ ਰਿਹਾ ਹੈ।

ਇਸ ਦੇ ਨਾਲ ਹੀ ਬਿਹਾਰ ‘ਚ ਵੀ ਭਾਰੀ ਬਾਰਿਸ਼ ਜਾਰੀ ਹੈ। ਮਹਾਰਾਸ਼ਟਰ ਤੋਂ ਲੈ ਕੇ ਦੇਸ਼ ਦੇ ਪੂਰਬੀ ਹਿੱਸੇ ਤੱਕ ਭਾਰੀ ਮੀਂਹ ਕਾਰਨ ਦੇਸ਼ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਦੱਖਣੀ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਯੂਪੀ-ਬਿਹਾਰ ਤੋਂ ਲੈ ਕੇ ਬੰਗਾਲ, ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ ਤੱਕ ਅੱਜ ਮੀਂਹ ਪਵੇਗਾ। ਦਿੱਲੀ-ਐੱਨਸੀਆਰ ‘ਚ ਭਾਰੀ ਮੀਂਹ ਕਾਰਨ ਦਿੱਲੀ ਤੋਂ ਨੋਇਡਾ ਤੱਕ ਸੜਕ ‘ਤੇ ਪਾਣੀ ਭਰ ਗਿਆ ਹੈ ਅਤੇ ਕਈ ਥਾਵਾਂ ‘ਤੇ ਟੋਏ ਪੈ ਗਏ ਹਨ। ਮੌਸਮ ਸਬੰਧੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਨੇ ਸੰਭਾਵਨਾ ਪ੍ਰਗਟਾਈ ਹੈ ਕਿ ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮੌਸਮ ਦਾ ਤਾਪਮਾਨ ਵੀ ਹੇਠਾਂ ਆ ਗਿਆ ਹੈ। ਹੁਣ ਮੌਸਮ ਠੰਡਾ ਹੋਣ ਲੱਗਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments