spot_img
Homeਮਾਝਾਗੁਰਦਾਸਪੁਰਐਸ ਐਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆ ਵਿਖੇ ਅੰਤਰਰਾਸ਼ਟਰੀ ਬਾਲਿਕਾ ਦਿਵਸ ਮਨਾਇਆ...

ਐਸ ਐਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆ ਵਿਖੇ ਅੰਤਰਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ

ਕਾਦੀਆਂ 11 ਅਕਤੂਬਰ (ਸਲਾਮ ਤਾਰੀ)

ਅੱਜ ਐੱਸ ਐੱਸ ਬਾਜਵਾ ਸਕੂਲ ਵਿੱਚ ਅੰਤਰਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਇਸ ਦਿਨ ਨੂੰ ਸਮਰਪਿਤ ਪੋਸਟਰ ਬਣਾਏ, ਭਾਸ਼ਣ ਦਿੱਤੇ ਅਤੇ ਆਪਣੇ ਵਿਚਾਰ ਪ੍ਰਗਟ ਕੀਤੇ ਕਿ ਉਹ ਸਮਾਜ ਵਿੱਚ ਲਿੰਗ ਭੇਦਭਾਵ ਨੂੰ ਖਤਮ ਕਰਨ ਲਈ ਕਿਵੇਂ ਜਾਗਰੂਕਤਾ ਫੈਲਾ ਸਕਦੇ ਹਨ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਮਨੋਹਰ ਲਾਲ ਸ਼ਰਮਾ ਨੈਸ਼ਨਲ ਐਵਾਰਡੀ ਨੇ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਦੌਰਾਨ ਕੁੜੀਆਂ ਦੀ ਸਥਿਤੀ ਤੇਜ਼ੀ ਨਾਲ ਬਦਲੀ ਹੈ। ਅੱਜ ਦੇ ਮਾਪੇ ਆਪਣੀਆਂ ਧੀਆਂ ਦੀ ਸਿੱਖਿਆ ਵਿੱਚ ਨਿਵੇਸ਼ ਕਰ ਰਹੇ ਹਨ। ਉਹ ਆਪਣੀਆਂ ਕੁੜੀਆਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਜਾਪਦੇ ਹਨ। ਇਸ ਮੌਕੇ ਤੇ ਸਕੂਲ ਦੇ ਕੋਆਰਡੀਨੇਟਰ ਸ੍ਰੀਮਤੀ ਸ਼ਰਮਾ ਜੋ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਮੈਂਬਰ ਵੀ ਹੈ, ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਔਰਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਮਾਜ ਦੀ ਨੀਂਹ ਨੂੰ ਮਜ਼ਬੂਤ ​​ਕਰਨ ਲਈ ਔਰਤ-ਮਰਦ ਦੀ ਮਾਨਸਿਕਤਾ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਔਰਤਾਂ ਦੇ ਹੱਕ ਲਈ ਅੰਤਰਰਾਸ਼ਟਰੀ ਪੱਧਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ: ਰਾਜੇਸ਼ ਕੁਮਾਰ ਸ਼ਰਮਾ, ਪਿ੍ੰਸੀਪਲ ਡਾ: ਰਮਨ ਕੁਮਾਰ, ਮੁੱਖ ਅਧਿਆਪਕਾ ਸ੍ਰੀਮਤੀ ਸੁਮਨ ਬਾਲਾ ਅਤੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments