ਬਟਾਲਾ, 12 ਅਕਤੂਬਰ ( ਮੁਨੀਰਾ ਸਲਾਮ ਤਾਰੀ ) ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਟਾਲਾ ਹਲਕੇ ਵਿੱਚ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ। ਬਟਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪ ਸਰਕਾਰ ਸਕੂਲਾਂ ਦੇ ਬੁਨਿਆਦੀ ਸੁਧਾਰ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੇਰਾ ਇਹੀ ਸੁਪਨਾ ਹੈ ਕਿ ਮੇਰੇ ਹਲਕੇ ਦਾ ਹਰ ਸਕੂਲ ਸਮਾਰਟ ਹੋਵੇ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਤਾਰਾਗੜ੍ਹ ਅਰਾਈਆਂ, ਸਰਕਾਰੀ ਮਿਡਲ ਸਕਲ ਦਾਣਿਆਂਵਾਲੀ, ਸਰਕਾਰੀ ਮਿਡਲ ਸਕੂਲ ਬੁੱਢਾਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੁਰਾਣਾ ਪਿੰਡ ਦੇ ਵਿਕਾਸ ਕਾਰਜਾਂ ਲਈ ਪ੍ਰਤੀ ਸਕੂਲ 3-3 ਲੱਖ ਰੁਪਏ ਕੁਲ 15 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ, ਰਾਜ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਸੰਕਲਪ ਹੈ ਅਤੇ ਸਿੱਖਿਆ ਤੇ ਸਿਹਤ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜਿਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਉਸਦੇ ਨਾਲ ਕੱਚੇ ਅਧਿਆਪਕਾਂ ਨੂੰ ਪੱਕਾ ਕਰਕੇ ਆਪ ਪਾਰਟੀ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨਾਂ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲ ਸੂਬਾ ਸਰਕਾਰ ਵਲੋਂ 8736 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ ਅਤੇ ਇਸ ਬਾਬਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਜ 6 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਹਿੱਤ ਲਈ ਇਤਿਹਾਸਕ ਫੈਸਲੇ ਲਏ ਹਨ ਅਤੇ ਆਪ ਪਾਰਟੀ ਦਾ ਕੰਮ ਬੋਲਦਾ ਹੈ ਅਤੇ ਅੱਗੇ ਵੀ ਇਸੇ ਤਰਾਂ ਕੰਮ ਬੋਲਦਾ ਰਹੇਗਾ।