spot_img
Homeਮਾਝਾਗੁਰਦਾਸਪੁਰਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਸਰਹੱਦੀ ਸਕੂਲਾਂ ਦਾ ਦੌਰਾ ਕੀਤਾ

ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਸਰਹੱਦੀ ਸਕੂਲਾਂ ਦਾ ਦੌਰਾ ਕੀਤਾ

ਬਟਾਲਾ / ਕਲਾਨੌਰ 14 ਅਕਤੂਬਰ (ਮੁਨੀਰਾ ਸਲਾਮ ਤਾਰੀ)

* ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ , ਪੰਜਾਬ ਵੱਲੋਂ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਉਪਰੋਕਤ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਸਰਹੱਦੀ ਸਕੂਲਾਂ ਦਾ ਦੌਰਾ ਕਰਦਿਆਂ ਕਹੇ। ਇਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਬਲਾਕ ਕਲਾਨੌਰ ਦੇ ਸਰਾਕਾਰੀ ਪ੍ਰਾਇਮਰੀ ਸਕੂਲ ਪਕੀਵਾਂ,ਨਾਹਰਪੁਰ, ਬਰੀਲਾ ਖੁਰਦ ਅਤੇ ਧੀਦੋਵਾਲ ਸਕੂਲ ਵਿਜਟ ਕਰਕੇ ਅਧਿਆਪਕਾਂ ਅਤੇ ਬੱਚਿਆਂ ਨਾਲ ਵਿਸਥਾਰ ਸਾਹਿਤ ਗੱਲ-ਬਾਤ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਮੋਹਰੀ ਹਨ। ਉਨ੍ਹਾਂ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਬਿਹਤਰ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments