spot_img
Homeਮਾਝਾਗੁਰਦਾਸਪੁਰਕਿਸਾਨਾਂ ਦੀ ਫ਼ਸਲ ਦੀ ਤੁਰੰਤ ਅਦਾਇਗੀ ਬਣਾਈ ਗਈ ਹੈ ਯਕੀਨੀ: ਕੈਬਨਿਟ ਮੰਤਰੀ...

ਕਿਸਾਨਾਂ ਦੀ ਫ਼ਸਲ ਦੀ ਤੁਰੰਤ ਅਦਾਇਗੀ ਬਣਾਈ ਗਈ ਹੈ ਯਕੀਨੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਬਟਾਲਾ, 14 ਅਕਤੂਬਰ  ( ਮੁਨੀਰਾ ਸਲਾਮ ਤਾਰੀ)  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਲਈ ਗੁਰਦਾਸਪੁਰ ਜ਼ਿਲੇ ’ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਬਟਾਲਾ ਦਾਣਾ ਮੰਡੀ ਦਾ ਦੌਰਾ ਕੀਤਾ ਤੇ ਖਰੀਦ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ ਬਟਾਲਾ ਵੀ ਮੋਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ -ਇੱਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।   ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ’ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫ਼ਸਲ ਦੀ ਖਰੀਦ ਤੋਂ ਕੁਝ ਹੀ ਘੰਟਿਆਂ ਅੰਦਰ ਇਸਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਉਹ ਪੰਜਾਬ ਭਰ ਵਿੱਚ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈ ਰਹੇ ਹਨ, ਅਤੇ ਗੁਰਦਾਸਪੁਰ 18ਵਾਂ  ਜ਼ਿਲ੍ਹਾ ਹੈ ਜਿਥੇ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਅਤੇ ਕਿਸਾਨਾਂ ਤੇ ਆੜਤੀਆਂ ਆਦਿ ਨਾਲ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਗਈ ਹੈ।
ਬਟਾਲਾ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਸਾਢੇ ਅਠਾਰਾਂ ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ,ਜਿਸ ਵਿੱਚੋਂ 17 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਹੁਣ ਤੱਕ ਪੰਜਾਬ ਦੇ ਕਿਸਾਨਾਂ ਨੂੰ 1943 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਇਸਦੇ ਨਾਲ ਹੀ ਝੋਨੇ ਦੀ ਲਿਫ਼ਟਿੰਗ ਨੂੰ ਵੀ ਤੁਰੰਤ ਹੀ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਜਗਾ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨਾਂ ’ਚ ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕੈਬਨਿਟ ਮੰਤਰੀ ਪੰਜਾਬ ਨੂੰ ਦੱਸਿਆ ਕਿ ਜਿਲੇ ਅੰਦਰ ਝੋਨੇ ਦੀ ਖਰੀਦ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਕਿਸਾਨ ਸੇਵਾ ਕੇਦਰ, ਸਿਹਤ ਸੇਵਾ ਕੇਂਦਰ ਅਤੇ ਹੈਲਪਲਾਈਨ ਨੰਬਰ ਸਥਾਪਿਤ ਕੀਤੇ ਗਏ ਹਨ ਤਾਂ ਜੋ ਜਦੋਂ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਪਰੋਕਤ ਤੇ  ਰਾਬਤਾ ਕਰ ਸਕਣ।

ਇਸ ਮੌਕੇ ਲਖਵਿੰਦਰ ਸਿੰਘ ਤਹਿਸੀਲਦਾਰ ਬਟਾਲਾ , ਸੁਖਜਿੰਦਰ ਸਿੰਘ ਡੀ.ਐੱਫ.ਐੱਸ.ਸੀ, ਕੁਲਜੀਤ ਸਿੰਘ ਡੀ.ਐੱਮ.ਓ. ਸਾਹਿਬ ਸਿੰਘ ਸੈਕਟਰੀ ਮਾਰਕਿਟ ਕਮੇਟੀ ਬਟਾਲਾ, ਬਲਵਿੰਦਰ ਸਿੰਘ ਮਿੰਟਾ, ਰਜੇਸ਼ ਤੁਲੀ ਤੇ ਸਰਦੂਲ ਸਿੰਘ ( ਐੱਮ.ਸੀ) ਦਿਨੇਸ਼ ਖੋਸਲਾ, ਵਿੱਕੀ ਚੌਹਾਨ, ਮੈਨੇਜਰ ਅਤਰ ਸਿੰਘ, ਪਵਨ ਖੋਸਲਾ ਅਤੇ ਵੱਡੀ ਗਿਣਤੀ ਵਿੱਚ ਆਪ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments