Home ਗੁਰਦਾਸਪੁਰ ਜ਼ਿਲ੍ਹਾ ਪੱਧਰੀ ਅਧਿਆਪਕ ਪਰਵ ਕਰਵਾਇਆ ਗਿਆ

ਜ਼ਿਲ੍ਹਾ ਪੱਧਰੀ ਅਧਿਆਪਕ ਪਰਵ ਕਰਵਾਇਆ ਗਿਆ

170
0

 

*ਗੁਰਦਾਸਪੁਰ15 ਅਕਤੂਬਰ ( ਸਲਾਮ ਤਾਰੀ ) *

* ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਅਧਿਆਪਕ ਪਰਵ ਆਯੋਜਿਤ ਕੀਤੇ ਗਏ , ਜਿਸ ਵਿੱਚ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਮੁੱਖ ਮਹਿਮਾਨ ਅਤੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਸ਼ਿਰਕਤ ਕਰਕੇ ਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਡੀ.ਈ.ਓ. ਸੰਧਾਵਾਲੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਵਿਸ਼ੇ ਅਨੁਸਾਰ ਤਿੰਨ ਸਥਾਨਾਂ ਤੇ ਅਧਿਆਪਕ ਪਰਵ ਕਰਵਾਇਆ ਗਿਆ ਹੈ ਜਿਸ ਵਿੱਚ ਅਧਿਆਪਕਾਂ ਵੱਲੋਂ ਆਪਣੇ ਬਣਾਏ ਮਾਡਲਾਂ ਦੁਆਰਾ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਸਾਇੰਸ , ਗਣਿਤ , ਸਮਾਜਿਕ ਵਿਗਿਆਨ , ਅੰਗਰੇਜ਼ੀ , ਕੰਪਿਊਟਰ ,ਡਰਾਇੰਗ , ਸਰੀਰਕ ਸਿੱਖਿਆ ਤੇ ਸਵਾਗਤ ਜ਼ਿੰਦਗੀ , ਸਰਕਾਰੀ ਸੀਨੀ ਸੈਕੰ ਸਕੂਲ ਤਿੱਬਤ ਵਿਖੇ ਹਿੰਦੀ ਅਤੇ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆਂ ਸੀਨੀ ਸੈਕੰ ਸਕੂਲ ਦੀਨਾਨਗਰ ਵਿਖੇ ਪੰਜਾਬੀ ਵਿਸ਼ੇ ਨਾਲ ਸੰਬੰਧਤ ਅਧਿਆਪਕ ਪਰਵ ਆਯੋਜਿਤ ਕੀਤਾ ਗਿਆ , ਜਿਸ ਵਿੱਚ ਵੱਖ-ਵੱਖ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਆਪਣੇ ਵਿਸ਼ੇ ਨਾਲ ਸੰਬੰਧਤ ਬਣਾਏ ਮਾਡਲਾਂ ਨਾਲ ਭਾਗ ਲਿਆ। ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨਾਂ ਵੱਲੋਂ ਅਧਿਆਪਕਾਂ ਨਾਲ ਉਨ੍ਹਾਂ ਦੇ ਮਾਡਲਾਂ ਬਾਰੇ ਵਿਸਥਾਰ ਸਾਹਿਤ ਗੱਲ-ਬਾਤ ਕਰਕੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ, ਰਿਟਾ: ਡੀ.ਈ.ਓ. ਸੁਰਜੀਤਪਾਲ ,ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਪ੍ਰਿੰਸੀਪਲ ਸੁਰਿੰਦਰ ਕੁਮਾਰ ,ਪ੍ਰਿੰਸੀਪਲ ਚਰਨਬੀਰ ਸਿੰਘ ,ਅਨੀਤਾ ਸ਼ਰਮਾ ਡਾਇਟ, ਇੰਚਾਰਜ ਪ੍ਰਿੰਸੀਪਲ ਅਨਿਲ ਕੁਮਾਰ , ਪ੍ਰਿੰਸੀਪਲ ਮਨਜੀਤ ਸਿੰਘ ਸੰਧੂ , ਹੈੱਡਮਾਸਟਰ ਜਸਵਿੰਦਰ ਸਿੰਘ ਸਟੇਟ ਐਵਾਰਡੀ , ਹੈੱਡਮਾਸਟਰ ਇਕਬਾਲ ਸਿੰਘ , ਹੈਡਮਾਸਟਰ ਜਿਮੀ ਖਜੂਰੀਆ , ਸਿੱਖਿਆ ਸੁਧਾਰ ਟੀਮ ਤੋਂ ਕਮਲਜੀਤ , ਪ੍ਰਿੰਸੀਪਲ ਰਾਜਵਿੰਦਰ ਕੌਰ , ਡੀ.ਐਮ. ਸਪੋਰਟਸ ਇਕਬਾਲ ਸਿੰਘ ਸਮਰਾ , ਡੀ.ਐਮ. ਗਣਿਤ ਗੁਰਨਾਮ ਸਿੰਘ , ਡੀ.ਐਮ. ਅੰਗਰੇਜ਼ੀ/ਸਮਾਜਿਕ ਵਿਗਿਆਨ ਨਰਿੰਦਰ ਸਿੰਘ , ਡੀ.ਐਮ. ਸਾਇੰਸ ਗੁਰਵਿੰਦਰ ਸਿੰਘ , ਡੀ.ਐਮ. ਪੰਜਾਬੀ ਸੁਰਿੰਦਰ ਮੋਹਨ , ਡੀ.ਐਮ. ਹਿੰਦੀ ਪਰਮਜੀਤ ਸਿੰਘ , ਡੀ.ਐਮ. ਕੰਪਿਊਟਰ ਸੁਖਦੀਪ ਸਿੰਘ , ਮੀਡੀਆ ਇੰਚਾਰਜ ਗਗਨਦੀਪ ਸਿੰਘ , ਬੀ.ਐਮ. ਗਣਿਤ ਨਵਦੀਪ ਸਿੰਘ , ਸਤਬੀਰ ਸਿੰਘ, ਨੇਹਾ ਮਹਾਜਨ , ਪਰਮਿੰਦਰ ਕੌਰ , ਗੁਰਚੇਤਨ ਸਿੰਘ , ਰਾਜਬੀਰ ਕੌਰ , ਸਤਬੀਰ ਸਿੰਘ , ਨੇਹਾ ਮਹਾਜਨ , ਆਦਿ ਹਾਜ਼ਰ ਸਨ। *

Previous articleਜ਼ਿਲ੍ਹਾ ਪੰਜਾਬੀ ਸਭਾ ਗੁਰਦਾਸਪੁਰ ਵੱਲੋਂ ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸ) ਹਰਪਾਲ ਸਿੰਘ ਸੰਧਾਵਾਲੀਆ ਅਤੇ ਬੀ. ਐੱਨ. ਓ. ਜਸਵਿੰਦਰ ਸਿੰਘ ਸਮੇਤ ਰਾਜ ਪੁਰਸਕਾਰ ਵਿਜੇਤਾ ਅੱਠ ਅਧਿਆਪਕਾਂ ਨੂੰ ਵਧੀਆ ਸੇਵਾਵਾਂ ਲਈ ਭੇਟ ਕੀਤੇ ਯਾਦਗਾਰੀ-ਚਿੰਨ੍ਹ
Next articleਮਾਪੇ-ਅਧਿਆਪਕ ਮਿਲਣੀ ਵਿੱਚ ਵਿਦਿਆਰਥੀਆਂ ਦੇ ਛਿਮਾਹੀ ਮੁਲਾਂਕਣ ਦਾ ਨਤੀਜਾ ਅਤੇ ਪ੍ਰਗਤੀ ਬਾਰੇ ਚਰਚਾ ਕੀਤੀ ਗਈ
Editor-in-chief at Salam News Punjab

LEAVE A REPLY

Please enter your comment!
Please enter your name here