spot_img
Homeਮਾਝਾਗੁਰਦਾਸਪੁਰਮਾਪੇ-ਅਧਿਆਪਕ ਮਿਲਣੀ ਵਿੱਚ ਵਿਦਿਆਰਥੀਆਂ ਦੇ ਛਿਮਾਹੀ ਮੁਲਾਂਕਣ ਦਾ ਨਤੀਜਾ ਅਤੇ ਪ੍ਰਗਤੀ ਬਾਰੇ...

ਮਾਪੇ-ਅਧਿਆਪਕ ਮਿਲਣੀ ਵਿੱਚ ਵਿਦਿਆਰਥੀਆਂ ਦੇ ਛਿਮਾਹੀ ਮੁਲਾਂਕਣ ਦਾ ਨਤੀਜਾ ਅਤੇ ਪ੍ਰਗਤੀ ਬਾਰੇ ਚਰਚਾ ਕੀਤੀ ਗਈ

*ਗੁਰਦਾਸਪੁਰ 15 ਅਕਤੂਬਰ (ਸਲਾਮ ਤਾਰੀ )*

*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਗੁਣਾਤਮਿਕ ਲਈ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਲਗਾਤਾਰ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੰਪਰਕ ਬਣਾਈ ਰੱਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਛਿਮਾਹੀ ਮੁਲਾਂਕਣ ਦੀ ਪ੍ਰਗਤੀ ਰਿਪੋਰਟ ਮਾਪਿਆਂ ਨਾਲ ਸਾਂਝੀ ਕਰਨ ਲਈ ਡਾਇਰੈਕਟਰ ਐੱਸਸੀਈਆਰਟੀ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ ਦੇ ਨਿਰਦੇਸ਼ਾਂ ਅਨੁਸਾਰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਪੰਜਾਬ ਦੇ ਸਮੂਹ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਆ ਕੇ ਆਪਣੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਬਾਰੇ ਜਾਣਕਾਰੀ ਲਈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਜਿੱਥੇ ਮਾਪਿਆਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਉੱਥੇ ਨਾਲ ਹੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ।ਮਾਪੇ ਅਧਿਆਪਕ ਮਿਲਣੀ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਸਕੂਲ ਮੁਖੀਆਂ ਦੁਆਰਾ ਮਾਪਿਆਂ ਦੇ ਬੈਠਣ ਲਈ ਵਧੀਆ ਪ੍ਰਬੰਧ ਸਨ। ਜਮਾਤ ਇੰਚਾਰਜਾਂ ਅਤੇ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਅਕਾਦਮਿਕ ਅਤੇ ਸਹਿ-ਅਕਾਦਮਿਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਹਨਾਂ ਪ੍ਰੀਖਿਆਵਾਂ ਵਿੱਚ ਰਹਿ ਗਏ ਕਮਜ਼ੋਰ ਪੱਖਾਂ ‘ਤੇ ਕਿਸ ਵਿਧੀ ਨਾਲ ਕੰਮ ਕੀਤਾ ਜਾਣਾ ਹੈ ਬਾਰੇ ਚਰਚਾ ਕੀਤੀ। ਉਹਨਾਂ ਮਾਪਿਆਂ ਨੂੰ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਪ੍ਰਗਤੀ ਬਾਰੇ ਵੀ ਦੱਸਿਆ। ਇਸ ਮਾਪੇ ਅਧਿਆਪਕ ਮਿਲਣੀ ਵਿੱਚ ਵੱਖ-ਵੱਖ ਥਾਵਾਂ ‘ਤੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨਾਂ ਅਤੇ ਮੈਂਬਰਾਂ, ਜ਼ਿਲ੍ਹਾ ਅਤੇ ਬਲਾਕ ਸਿੱਖਿਆ ਅਧਿਕਾਰੀਆਂ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ, ਡਿਪਟੀ ਡੀ.ਈ.ਓ ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ ਐਲੀ: ਬਲਬੀਰ ਸਿੰਘ, ਬਲਾਕਾਂ ਦੇ ਬੀ.ਪੀ.ਈ.ਓ. ਅਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਵੱਲੋਂ ਵੱਖ-ਵੱਖ ਸਕੂਲ ਵਿਜਟ ਕਰਕੇ ਅਧਿਆਪਕਾਂ ਬੱਚਿਆਂ ਦੇ ਮਾਤਾ-ਪਿਤਾ ਅਤੇ ਬੱਚਿਆਂ ਨਾਲ ਗੱਲ-ਬਾਤ ਕੀਤੀ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments