ਕਾਦੀਆ 16 ਅਕਤੂਬਰ (ਸਲਾਮ ਤਾਰੀ)
ਮੋਰਚਾ ਗੁਰੂ ਕਾ ਬਾਗ ਅਤੇ ਸਾਕਾ ਪੰਜਾ ਸਾਹਿਬ ਪਾਕਿਸਤਾਨ ਦੇ 100 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਬ ਕਲਿਆਣ ਟਰੱਸਟ ਰਜਿ ਵੱਲੋਂ ਮਹਾਨ ਅੰਮ੍ਰਿਤ ਸੰਚਾਰ ਕੱਲ 18 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਕਾਦੀਆਂ ਵਿਖੇ ਹੋਵੇਗਾ।ਉਕਤ ਜਾਣਕਾਰੀ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ ਹਰਜਿੰਦਰ ਸਿੰਘ ਇੰਚਾਰਜ ਸਰਬ ਕਲਿਆਣ ਟਰੱਸਟ ਅਤੇ ਸ੍ਰ ਰਜਿੰਦਰ ਸਿੰਘ ਮੈਨੇਜਰ ਸਰਬ ਕਲਿਆਣ ਟਰੱਸਟ ਨੇ ਸਾਂਝੇ ਤੌਰ ਤੇ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਅੰਮ੍ਰਿਤ ਅਭਲਾਖੀਆਂ ਨੂੰ ਅੰਮ੍ਰਿਤ ਛਕਾਉਣਗੇ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਅੰਮ੍ਰਿਤ ਸੰਚਾਰ ਮੋਕੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਛੱਕਣ ਵਾਲੇ ਅੰਮ੍ਰਿਤ ਅਭਲਾਖੀਆਂ ਨੂੰ ਭੇਟਾਂ ਰਹਿਤ ਮੁਫ਼ਤ ਕਕਾਰ ਦਿੱਤੇ ਜਾਣਗੇ।
ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ,ਸ੍ਰ ਗੁਰਵਿੰਦਰ ਸਿੰਘ ਤਲਵੰਡੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ,ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਤਰਸੇਮ ਸਿੰਘ ਸੇਖਵਾਂ ਕਵੀਸ਼ਰ ਧਰਮ ਪ੍ਰਚਾਰ ਕਮੇਟੀ,ਸ੍ਰ ਮੋਹਨ ਸਿੰਘ ਕਵੀਸ਼ਰ,ਸ੍ਰ ਗੁਰਦੇਵ ਸਿੰਘ ਕਵੀਸ਼ਰ, ਸ੍ਰ ਗੁਰਖੇਲ ਸਿੰਘ ਨਿੱਕੇ ਘੁੰਮਣ, ਸ੍ਰ ਗੁਰਮੁੱਖ ਸਿੰਘ ਬਸਰਾਵਾਂ, ਆਦਿ ਹਾਜ਼ਰ ਸਨ।
ਫੋਟੋ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕਾਦੀਆਂ ਵਿਖੇ ਕਰਵਾਏ ਜਾ ਰਹੇ ਅੰਮ੍ਰਿਤ ਸੰਚਾਰ ਦੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਜਾਣਕਾਰੀ ਦਿੰਦੇ ਹੋਏ ਨਾਲ ਮੈਨੇਜਰ ਭਾਟੀਆ, ਮੈਨੇਜਰ ਜਫਰਵਾਲ ਤੇ ਹੋਰ।