ਕਾਦੀਆਂ 16 ਅਕਤੂਬਰ (ਮੁਨੀਰਾ ਸਲਾਮ ਤਾਰੀ) :- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਦੀਆਂ ਸਖਤ ਹਦਾਇਤਾਂ ਅਤੇ ਐਸਐਮਉ. ਕਾਦੀਆਂ ਡਾਕਟਰ ਮਨੋਹਰ ਲਾਲ ਦੀ ਅਗਵਾਈ ਵਿੱਚ ਇੰਸਪੈਕਟਰ ਕੁਲਬੀਰ ਸਿੰਘ ਦੀ ਟੀਮ ਵੱਲੋਂ ਕਾਦੀਆਂ ਦੇ ਵੱਖ ਵੱਖ ਮੁਹੱਲਿਆਂ ਵਿੱਚ ਜਾ ਕੇ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਲੋਕਾਂ ਦੇ ਰੈਪਿਡ ਟੈਸਟ ਕੀਤੇ ਗਏ ਜਿਸ ਵਿੱਚ ਸਾਰੇ ਦੇ ਸਾਰੇ ਟੈਸਟ ਹੀ ਠੀਕ ਪਾਏ ਗਏ। ਇਸ ਮੋਕੇ ਇੰਸਪੈਕਟਰ ਕੁਲਬੀਰ ਸਿੰਘ ਨੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਮਲੇਰੀਆ ਦੀ ਬਿਮਾਰੀ ਇਕ ਜਾਨਲੇਵਾ ਬੀਮਾਰੀ ਹੈ ਅਤੇ ਇਸ ਦੀ ਰੋਕਥਾਮ ਅਤੇ ਅਵੇਅਰਨੇਸ ਕਰਨ ਲਈ ਸਿਵਲ ਹਸਪਤਾਲ ਕਾਦੀਆਂ ਦੀ ਟੀਮ ਵੱਲੋਂ ਵੱਖ ਵੱਖ ਮੁਹੱਲਿਆਂ ਵਿੱਚ ਜਾ ਕੇ ਵਿਜਟ ਕੀਤੀ ਜਾ ਰਹੀ ਹੈ ਤਾਂ ਜੋ ਇਸ ਬਿਮਾਰੀ ਦੇ ਨਾਲ ਕਿਸੇ ਦਾ ਵੀ ਨੁਕਸਾਨ ਨਾ ਹੋ ਸਕੇ। ਇਸ ਦੋਰਾਨ ਟੀਮ ਵਲੋਂ ਵੱਖ ਵੱਖ ਘਰਾਂ ਵਿੱਚ ਜਾ ਕੇ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਰੈਪਿਡ ਟੈਸਟ ਕੀਤੇ ਗਏ ਅਤੇ ਲੋਕਾਂ ਨੂੰ ਵਾਰਨਿੰਗ ਦਿੱਤੀ ਕਿ ਜੇਕਰ ਕਿਸੇ ਦੇ ਘਰ ਵਿੱਚੋਂ ਡੇਂਗੂ ਮਲੇਰੀਏ ਦਾ ਲਾਰਵਾ ਮਿਲਿਆ ਤਾਂ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਚਲਾਨ ਕੱਟੇ ਜਾਣਗੇ। ਇਸ ਮੌਕੇ ਸਿਹਤ ਵਿਭਾਗ ਕਾਦੀਆਂ ਦੀ ਸਪਰੇਅ ਟੀਮ ਵੱਲੋਂ ਘਰਾਂ ਦੇ ਅੰਦਰ ਬਾਹਰ ਸਪਰੇਅ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਦੇ ਬਚਾਅ ਵਾਸਤੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਬਚਾਅ ਵਾਸਤੇ ਹਰ ਘਰ ਦਾ ਜਾਗਰੂਕ ਹੋਣਾ ਜ਼ਰੂਰੀ ਹੈ। ਇਹ ਵੀ ਦੱਸਿਆ ਗਿਆ ਕਿ ਡੇਂਗੂ ਦਾ ਮੱਛਰ ਹਮੇਸ਼ਾਂ ਦਿਨ ਵੇਲੇ ਕੱਟਦਾ ਹੈ ਅਤੇ ਇਸ ਦੀ ਪਹਿਚਾਣ ਚੀਤੇ ਵਰਗੀਆਂ ਧਾਰੀਆਂ ਤੋਂ ਹੁੰਦੀ ਹੈ। ਇਸ ਕਰਕੇ ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ। ਜੇਕਰ ਕਿਸੇ ਨੂੰ ਤੇਜ਼ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਲਾਲ ਰੰਗ ਦੇ ਦਾਣੇ, ਅੱਖਾਂ ਦਾ ਪਿਛਲੇ ਪਾਸੇ ਨੂੰ ਧਸ ਜਾਣਾ ਇਸ ਦੀਆਂ ਮੁੱਖ ਨਿਸ਼ਾਨੀਆਂ ਹਨ। ਜੇਕਰ ਕਿਸੇ ਨੂੰ ਇਨ੍ਹਾਂ ਵਿੱਚੋਂ ਕੋਈ ਨਿਸ਼ਾਨੀ ਹੈ ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਇਸ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਹੈ। ਇਸ ਮੌਕੇ ਆਈ ਟੀ ਆਈ ਕਾਦੀਆਂ ਦੇ ਪ੍ਰਿੰਸੀਪਲ ਸ਼੍ਰ ਜਤਿੰਦਰ ਸਿੰਘ ਵੋਹਰਾ, ਸਤਪਾਲ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਅਮਰੀਕ ਸਿੰਘ ਯੁਗਰਾਜ ਸਿੰਘ, ਨਰਿੰਦਰ ਸਿੰਘ ਬਿੱਲਾ, ਅਮਨਦੀਪ ਸਿੰਘ ਆਦ ਹਾਜ਼ਰ ਸਨ।