ਬਟਾਲਾ, 17 ਅਕਤੂਬਰ ((ਮੁਨੀਰਾ ਸਲਾਮ ਤਾਰੀ) ) ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪਰ ਵੱਲੋਂ ਕੱਲ੍ਹ 18 ਅਕਤੂਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਇੱਕ ਪਲੇਸਮੈਂਟ ਕੈਂਪ/ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਇਸ ਰੋਜ਼ਗਾਰ ਮੇਲੇ ਵਿੱਚ ਰੈਕਸਾ ਸਕਿਓਰਿਟੀ ਸਰਵਿਸ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਸਕਿਉਰਟੀ ਗਾਰਡ ਅਤੇ ਪੁਖਰਾਜ ਹਰਨਲ ਕੇਅਰ ਵੱਲੋਂ ਵੈਲਨੈੱਸ ਐਡਵਾਈਜ਼ਰ ਅਤੇ ਮੈਨੇਜਰਾਂ (ਸਿਰਫ ਲੜਕੀਆਂ ਘੱਟ-ਘੱਟ ਬਾਰਵੀਂ ਪਾਸ) ਬਟਾਲਾ ਅਤੇ ਗੁਰਦਾਸਪੁਰ ਲਈ ਭਰਤੀ ਕੀਤੀ ਜਾਣੀ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਪਲੇਸਮੈਂਟ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕਿਓਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 18 ਤੋਂ 35 ਸਾਲ, ਕੱਦ 167 ਸੈ:ਮੀ ਅਤੇ ਭਾਰ 50 ਕਿਲੋ ਤੋਂ ਉਪਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ ਰੈਕਸਾ ਅਕੈਡਮੀ ਵਿਖੇ ਦਿੱਤੀ ਜਾਵੇਗੀ ।
ਉਨ ਅੱਗੇ ਦੱਸਿਆ ਕਿ ਸਿਖਲਾਈ ਮੁਕੰਮਲ ਹੋਣ ਤੋਂ ਬਾਅਦ 13000 ਤੋਂ 15000/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ। ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਏਅਰਪੋਰਟ, ਮਲਟੀਨੈਸ਼ਨਲ ਕੰਪਨੀਆਂ ਆਦਿ ਵਿੱਚ ਨੌਂਕਰੀ ਮੁਹੱਈਆ ਕਰਵਾਈ ਜਾਂਦੀ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਧ ਤੋਂ ਵੱਧ ਚਾਹਵਾਨ ਪ੍ਰਾਰਥੀ 18 ਅਕਤੂਬਰ 2022 ਨੂੰ ਵਿਖੇ ਸਵੇਰੇ 10:00 ਵਜੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ, ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।