spot_img
Homeਮਾਝਾਗੁਰਦਾਸਪੁਰਕਲਾ ਉਤਸਵ 2022 ਸਨਮਾਨ ਸਮਾਰੋਹ ਆਯੋਜਿਤ

ਕਲਾ ਉਤਸਵ 2022 ਸਨਮਾਨ ਸਮਾਰੋਹ ਆਯੋਜਿਤ

ਬਟਾਲਾ, 18 ਅਕਤੂਬਰ (ਮੁਨੀਰਾ ਸਲਾਮ ਤਾਰੀ) -ਭਾਰਤ ਸਰਕਾਰ ਪ੍ਰੋਜੈਕਟ ਸਮੱਗਰਾ ਸਿੱਖਿਆ ਅਭਿਆਸ ਤਹਿਤ ਕਲਾ ਉਤਸਵ 2022 ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਸਥਾਨਕ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਵਿਖੇ ਆਯੋਜਿਤ ਕੀਤਾ ਗਿਆ  ਜਿਸ ਵਿੱਚ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੋਆਰਡੀਨੇਟਰ ਕਲਾ ਉਤਸਵ ਸਰਬਜੀਤ ਸਿੰਘ ਚੱਠਾ ਨੇ ਦੱਸਿਆ ਕਿ ਬੀਤੇ ਦਿਨ ਸਮੱਗਰ ਸਿੱਖਿਆ ਅਭਿਆਨ ਤਹਿਤ ਕਰਵਾਏ ਕਲਾ ਉਤਸਵ 2022 ਵਿੱਚ ਨੌਂਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਡਾਂਸ ਕਲਾਸੀਕਲ , ਡਾਂਸ ਫੋਕ , ਸੋਲੋ ਐਕਟਿੰਗ , ਪੇਂਟਿੰਗ , ਆਰਟ 3 ਡੀ , ਸੋਲੋ ਵੋਕਲ ਕਲਾਸੀਕਲ ਗੀਤ ਆਦਿ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਭਾਗ ਲਿਆ ਸੀ। ਜਿਸ ਵਿੱਚ ਪਹਿਲੇ , ਦੂਜੇ ਤੇ ਤੀਜੇ ਸਥਾਨ ਤੇ ਰਹੇ ਵਿਦਿਆਰਥੀਆਂ ਨੂੰ  ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਨੇ ਸਨਮਾਨ ਚਿੰਨ੍ਹ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਡੀ.ਈ.ਓ. ਸੰਧਾਵਾਲੀਆ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਦਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਬੱਚੇ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਲਾ ਉਤਸਵ 2022-23 ਮੁਕਾਬਲਿਆਂ ਵਿੱਚ ਪਹਿਲੇ ਤੇ ਦੂਸਰੇ ਸਥਾਨ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਜੋਨਲ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਡਿਪਟੀ ਡੀ.ਈ.ਓ. ਸੈਕੰ : ਲਖਵਿੰਦਰ ਸਿੰਘ ਨੇ ਕਿਹਾ ਕਿ ਬੱਚਿਆਂ ਵੱਲੋਂ ਕੀਤੀਆਂ ਪੇਸ਼ਕਾਰੀਆਂ ਸਲਾਘਾਯੋਗ ਹੈ। ਉਨ੍ਹਾਂ ਸ਼ੁਭਇੱਛਾਵਾਂ ਦਿੰਦੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰਿਕ ਮੁਕਾਬਲਿਆਂ ਵਿੱਚ ਵੀ ਰੁਚੀ ਲੈਣੀ ਚਾਹੀਦੀ ਹੈ। ਇਸ ਦੌਰਾਨ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਆਏ ਮੁੱਖ ਮਹਿਮਾਨ , ਅਧਿਆਪਕਾਂ ਤੇ ਬੱਚਿਆਂ ਦਾ ਸਵਾਗਤ ਕੀਤਾ।

ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਬਦ ਲੋਕ ਗੀਤ ਅਤੇ ਲੋਕ ਨਾਚ ਭੰਗੜਾ ਪੇਸ਼ ਪੇਸ਼ ਕੀਤਾ । ਇਸ ਮੌਕੇ ਸਹਾਇਕ ਨੋਡਲ ਅਫ਼ਸਰ ਗਗਨਦੀਪ ਸਿੰਘ , ਡੀ.ਐਮ.ਗੁਰਨਾਮ ਸਿੰਘ ,ਦਿਲਬਾਗ ਸਿੰਘ ਪੱਡਾ ,ਕਰਮਜੀਤ ਕੌਰ , ਰੁਪਿੰਦਰ ਕੌਰ, ਨੀਟਾ ਭਾਟੀਆ,ਅਮਰੀਕ ਸਿੰਘ  , ਹਰਪਾਲ ਸਿੰਘ ,ਨਵਜੀਤ ਸਿੰਘ , ਸਰਬਜੀਤ ਸਿੰਘ , ਬਲਰਾਮ ਸਿੰਘ, ਲਲਿਤ ਕੁਮਾਰ, ਅਜੈ ਕੁਮਾਰ, ਹਰਗੁਰਚੇਤਨ ਸਿੰਘ ,ਅਜੈ ਕੁਮਾਰ, ਨਵਜੋਤ ਸਿੰਘ, ਸੁਮਿਤ ਕੁਮਾਰ, ਮੈਡਮ ਰਜਨੀ, ਸੋਨਮਦੀਪ ਕੌਰ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments