Home ਗੁਰਦਾਸਪੁਰ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਬਟਾਲਾ ਵਿਖੇ ਸਾਇੰਸ ਮੇਲਾ ਕਰਵਾਇਆ

ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਬਟਾਲਾ ਵਿਖੇ ਸਾਇੰਸ ਮੇਲਾ ਕਰਵਾਇਆ

198
0

ਬਟਾਲਾ 18 ਅਕਤੂਬਰ ( ਮੁਨੀਰਾ ਸਲਾਮ ਤਾਰੀ) *

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵੱਖ-ਵੱਖ ਵਿਸ਼ਿਆਂ ਦੇ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਂਰਤੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸੇ ਲੜੀ ਦੇ ਤਹਿਤ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਬਟਾਲਾ ਵਿਖੇ ਸਾਇੰਸ ਮੇਲਾ ਲਗਾਇਆ ਗਿਆ , ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਉੱਪ ਜ਼ਿਲਘਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ,ਪੰਜਾਬ ਦੁਆਰਾ ਜ਼ਾਰੀ ਹਦਾਇਤਾਂ ਤੇ ਅਮਲ ਕਰਦਿਆਂ ਅੱਜ ਉਨ੍ਹਾਂ ਦੇ ਸਕੂਲ ਵਿੱਚ ਸਾਇੰਸ ਮੇਲਾ ਲਗਾਇਆ ਹੈ ਜਿਸ ਵਿੱਚ ਵਿਦਿਆਰਥਣਾਂ ਵੱਲੋਂ ਬਹੁਤ ਵਧੀਆਂ ਮਾਡਲ ਬਣਾ ਕੇ ਪੇਸ਼ ਕੀਤੇ ਹਨ। ਇਸ ਦੌਰਾਨ ਡੀ.ਈ.ਓ. ਹਰਪਾਲ ਸਿੰਘ ਸੰਧਾਵਲੀਆ ਅਤੇ ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ ਵੱਲੋਂ ਵਿਦਿਆਰਥਣਾਂ ਵੱਲੋਂ ਬਣਾਏ ਮਾਡਲਾਂ ਦੀ ਪ੍ਰਸੰਸਾ ਕਰਦੇ ਹੋਏ , ਇਸ ਸੰਬੰਧੀ ਵਿਸਥਾਰ ਸਾਹਿਤ ਗੱਲ-ਬਾਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਲਗਾਏ ਜਾ ਰਹੇ ਵਿੱਦਿਅਕ ਮੇਲੇ ਸਲਾਘਾਯੋਗ ਉਪਰਾਲਾ ਹੈ , ਜਿਸ ਨਾਲ ਬੱਚੇ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਅਤੇ ਅਜਿਹੇ ਮੇਲੇ ਭਵਿੱਖ ਵਿੱਚ ਇਸੇ ਤਰ੍ਹਾਂ ਲਗਾਏ ਜਾਣੇ ਚਾਹੀਦੇ ਹਨ। ਉਨ੍ਹਾਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪ੍ਰਿੰਸੀਪਲ ਬਲਵਿੰਦਰ ਕੌਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਦਾ ਪਹੁੰਚਣ ਤੇ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਮੀਡੀਆ ਇਨਚਾਰਜ ਗਗਨਦੀਪ ਸਿੰਘ , ਡੀ.ਐਮ. ਗੁਰਨਾਮ ਸਿੰਘ , ਲੈਕ: ਸਰਬਜੀਤ ਸਿੰਘ ਚੱਠਾ , ਅਮਨਦੀਪ ਸਿੰਘ , ਸਾਇੰਸ ਅਧਿਆਪਕ ਨੀਤੀ , ਅੰਜੂ , ਸ਼ਰਨਜੀਤ ਕੌਰ , ਸੁਰਿੰਦਰ ਕੌਰ , ਹਰਪ੍ਰੀਤ ਸਿੰਘ ਐਸ.ਐੱਲ.ਏ., ਹਰੀ ਕ੍ਰਿਸ਼ਨ , ਜੀਵਨ ਸਿੰਘ , ਰਣਵੀਰਪਾਲ ਸਿੰਘ , ਜਤਿੰਦਰ ਕੌਰ ਆਦਿ ਹਾਜ਼ਰ ਸਨ।

Previous articleਕਲਾ ਉਤਸਵ 2022 ਸਨਮਾਨ ਸਮਾਰੋਹ ਆਯੋਜਿਤ
Next articleਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ 122 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ – ਜਥੇਦਾਰ ਗੋਰਾ
Editor-in-chief at Salam News Punjab

LEAVE A REPLY

Please enter your comment!
Please enter your name here