Home ਗੁਰਦਾਸਪੁਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ 122 ਪ੍ਰਾਣੀਆਂ ਨੇ ਖੰਡੇ...

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ 122 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ – ਜਥੇਦਾਰ ਗੋਰਾ

169
0

ਕਾਦੀਆਂ18 ਅਕਤੂਬਰ (ਮੁਨੀਰਾ ਸਲਾਮ ਤਾਰੀ)

ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਵੱਲੋਂ 122 ਅੰਮ੍ਰਿਤ ਅਭਲਾਖੀਆਂ ਨੂੰ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ ਗਏਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦੀ ਆਰੰਭ ਕੀਤੀ ਗਈ ਅੰਮ੍ਰਿਤ ਛਕੋ ਸਿੰਘ ਸਜੋ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ ਵੱਲੋਂ ਮੋਰਚਾ ਗੁਰੂ ਕਾ ਬਾਗ ਅਤੇ ਸਾਕਾ ਪੰਜਾ ਸਾਹਿਬ ਪਾਕਿਸਤਾਨ ਦੇ 100 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰ ਬਲਵਿੰਦਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਹਲਕਾ ਬਟਾਲਾ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਕਾਦੀਆਂ ਵਿਖੇ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ।
ਇਸ ਮੌਕੇ ਤੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਵਿਸ਼ੇਸ਼ ਤੌਰ ਤੇ ਪਹੁੰਚੇ। ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਨੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ 122 ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਇਆ। ਅੰਮ੍ਰਿਤ ਛੱਕਣ ਵਾਲੇ 122 ਅੰਮ੍ਰਿਤ ਅਭਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ ਗਏ।
ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰੇ ਸਾਹਿਬਾਨ ਨੂੰ ਜੀ ਆਇਆਂ ਆਖਦਿਆਂ ਤਹਿ ਦਿਲੋਂ ਧੰਨਵਾਦ ਕੀਤਾ। ਜਥੇਦਾਰ ਗੋਰਾ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ ਦੇ ਸਮੂਹ ਮੈਂਬਰ ਸਾਹਿਬਾਨਾਂ ਵੱਲੋਂ ਕੀਤੇ ਵਿਸ਼ੇਸ਼ ਉਪਰਾਲੇ ਦਾ ਤਹਿ ਦਿਲੋਂ ਧੰਨਵਾਦੀ ਕਰਦਿਆਂ ਵਧਾਈ ਦਿੱਤੀ। ਅੰਮ੍ਰਿਤ ਛੱਕਣ ਵਾਲੇ 122 ਅੰਮ੍ਰਿਤ ਅਭਲਾਖੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਧੀਆਂ ਪੁੱਤਰ ਬਣਨ ਦੀ ਲੱਖ ਲੱਖ ਵਧਾਈ ਦਿੱਤੀ।
ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਕਮੇਟੀ,ਸ੍ਰ ਹਰਜਿੰਦਰ ਸਿੰਘ ਮੁੱਖ ਪ੍ਰਬੰਧਕ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ,ਸ੍ਰ ਰਜਿੰਦਰ ਸਿੰਘ ਪ੍ਰੋਗਰਾਮ ਮੈਨੇਜਰ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ ਅਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਪੰਜਾ ਪਿਆਰਿਆਂ, ਗ੍ਰੰਥੀ ਸਿੰਘਾਂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਾਹਿਬਾਨ, ਢਾਡੀ ਜਥੇ, ਕਵੀਸ਼ਰ ਜਥੇ ਆਦਿ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ,ਸ੍ਰ ਹਰਜਿੰਦਰ ਸਿੰਘ ਮੁੱਖ ਪ੍ਰਬੰਧਕ,ਸ੍ਰ ਰਜਿੰਦਰ ਸਿੰਘ ਮੈਨੇਜਰ ਅਤੇ ਸਮੂਹ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ ਦੇ ਮੈਂਬਰ ਸਾਹਿਬਾਨ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਭਾਈ ਚਰਨਜੀਤ ਸਿੰਘ ਹੈਡ ਗ੍ਰੰਥੀ,ਸ੍ਰ ਬਲਰਾਜ ਸਿੰਘ,ਸ੍ਰ ਤਰਸੇਮ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ,ਸ੍ਰ ਮਹਿੰਦਰ ਸਿੰਘ ਖਜਾਨਚੀ,ਸ੍ਰ ਹਰਪ੍ਰੀਤ ਸਿੰਘ ਸੈਕਟਰੀ,ਸ੍ਰ ਹਰਜਿੰਦਰ ਸਿੰਘ ਰਜ਼ਾਦਾ ਸੁਪਰਵਾਈਜ਼ਰ,ਸ੍ਰ ਰਜਿੰਦਰ ਸਿੰਘ ਪ੍ਰੋਗਰਾਮ ਮੈਨੇਜਰ, ਧਾਰਮਿਕ ਅਧਿਆਪਕ ਸ੍ਰ ਮਨਦੀਪ ਸਿੰਘ ਜੋਗੀ ਚੀਮਾ, ਸ੍ਰ ਦਲਬੀਰ ਸਿੰਘ ਪ੍ਰਿੰਸੀਪਲ,ਸ੍ਰ ਗੁਰਸ਼ੇਰ ਸਿੰਘ,ਸ੍ਰ ਸੁਖਜਿੰਦਰ ਸਿੰਘ, ਬੀਬੀ ਕੁਲਦੀਪ ਕੌਰ ਧਾਰਮਿਕ ਅਧਿਆਪਕ, ਬੀਬੀ ਜਸਵੰਤ ਕੌਰ,ਸ੍ਰ ਦਵਿੰਦਰ ਸਿੰਘ ਕਾਦੀਆਂ,ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ, ਭਾਈ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ, ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ, ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ,ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ ਜਥਾ, ਭਾਈ ਮੋਹਨ ਸਿੰਘ ਬੁੱਢਾ ਕੋਟ ਜਥੇਦਾਰ ਕਵੀਸ਼ਰ, ਭਾਈ ਗੁਰਦੇਵ ਸਿੰਘ ਕਵੀਸ਼ਰ,ਸ੍ਰ ਗੁਲਬਾਗ ਸਿੰਘ ਬਾਸਰਪੁਰ, ਸ੍ਰ ਸੰਤੋਖ ਸਿੰਘ ਭੰਬੋਈ, ਸ੍ਰ ਅਨੋਖ ਸਿੰਘ ਸੰਗਰਾਵਾਂ, ਸ੍ਰ ਬੂਟਾ ਸਿੰਘ ਪੁਰੀਆਂ ਖੁਰਦ,ਸ੍ਰ ਲਵਪ੍ਰੀਤ ਸਿੰਘ ਅੰਮੋਨੰਗਲ, ਸ੍ਰ ਅਕਾਸ਼ਦੀਪ ਸਿੰਘ ਰਸੂਲਪੁਰ ਆਦਿ ਹਾਜ਼ਰ ਸਨ।

ਫੋਟੋ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਮੋਕੇ ਪੰਜ ਪਿਆਰੇ ਸਾਹਿਬਾਨ ਦੇ ਨਾਲ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਟੀਆ,ਸ੍ਰ ਹਰਜਿੰਦਰ ਸਿੰਘ ਰਜ਼ਾਦਾ ,ਪ੍ਰਚਾਰਕ, ਢਾਡੀ, ਕਵੀਸ਼ਰ ਤੇ ਹੋਰ ਸੰਗਤਾਂ।

Previous articleਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਬਟਾਲਾ ਵਿਖੇ ਸਾਇੰਸ ਮੇਲਾ ਕਰਵਾਇਆ
Next articleਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਪੈਨਸ਼ਨ ਯੂਨੀਅਨ ਦੀ 65 ਮੈਂਬਰੀ ਟੀਮ ਵੱਲੋਂ ਰਿਆੜਕੀ ਕਾਲਜ ਫੇਰੀ
Editor-in-chief at Salam News Punjab

LEAVE A REPLY

Please enter your comment!
Please enter your name here