spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਪੱਧਰੀ ਸ਼ੋਅ ਐਂਡ ਟੈੱਲ ਪ੍ਰਤੀਯੋਗਤਾ ਸਮਾਪਤ ਲਵਪ੍ਰੀਤ ਕੌਰ ਅਤੇ ਸਿਮਰਨ ਰਹੇ...

ਜ਼ਿਲ੍ਹਾ ਪੱਧਰੀ ਸ਼ੋਅ ਐਂਡ ਟੈੱਲ ਪ੍ਰਤੀਯੋਗਤਾ ਸਮਾਪਤ ਲਵਪ੍ਰੀਤ ਕੌਰ ਅਤੇ ਸਿਮਰਨ ਰਹੇ ਜ਼ਿਲ੍ਹੇ ਵਿੱਚ ਪਹਿਲੇ ਸਥਾਨ ਤੇ

ਕਾਦੀਆਂ 27 ਅਕਤੂਬਰ (ਮੁਨੀਰਾ ਸਲਾਮ ਤਾਰੀ)

ਡਾਇਰੈਕਟਰ ਐੱਸ ਸੀ ਈ ਆਰ ਟੀ ਦੇ ਨਿਰਦੇਸ਼ ਮੁਤਾਬਿਕ ਰਾਜ ਭਰ ਵਿੱਚ ਅੰਗਰੇਜ਼ੀ ਵਿਸ਼ੇ ਦੀ ਗੁਣਵੱਤਾ ਨੂੰ ਵਧਾਉਣ ਲਈ ਸ਼ੋਅ ਐਂਡ ਟੈੱਲ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ । ਇਸੇ ਲੜੀ ਦੇ ਅਧੀਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਪਾਲ ਸਿੰਘ ਸੰਧਾਵਾਲੀਆ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਲਖਵਿੰਦਰ ਸਿੰਘ ,ਅਤੇ ਸਟੇਟ ਰਿਸੋਰਸ ਪਰਸਨ ਚੰਦਰਸ਼ੇਖਰ ਦੀ ਅਗਵਾਈ ਹੇਠ ਜ਼ਿਲ੍ਹਾ ਮੈਂਟਰ ਨਰਿੰਦਰ ਸਿੰਘ ਬਿਸ਼ਟ ਅਤੇ ਬਲਾਕ ਮੈਂਟਰਸ ਦੀ ਦੇਖ ਰੇਖ ਵਿੱਚ ਗੁਰਦਾਸਪੁਰ ਦੇ ਵੱਖ ਵੱਖ ਬਲਾਕਾਂ ਦੀ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਸ਼ੋਅ ਐਂਡ ਬੈੱਲ ਪ੍ਰਤੀਯੋਗਤਾ ਦਾ ਆਯੋਜਨ ਸਰਕਾਰੀ ਸੀਨੀਅਰ ਸਮਾਰਟ ਗਰਲਜ਼ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਆਯੋਜਿਤ ਕਰਵਾਇਆ ਗਿਆ । ਜਿਸ ਵਿੱਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਅਤੇ ਨੌਵੀਂ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜਿਸ ਵਿੱਚ ਜ਼ਿਲ੍ਹੇ ਦੇ 19 ਬਲਾਕਾਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ 38 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਂਟਰ ਨਰਿੰਦਰ ਸਿੰਘ ਬਿਸਟ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਦਾ ਅਹਿਮ ਮਕਸਦ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਵਿਸ਼ੇ ਦੇ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਹੈ ।ਇਸ ਪ੍ਰਤੀਯੋਗਤਾ ਵਿਚ ਲੈਕਚਰਾਰ ਸਤਨਾਮ ਸਿੰਘ , ਰਜਨੀ ਸੋਢੀ ਅਤੇ ਵਿਪਨ ਕੁਮਾਰ ਨੇ ਬਤੌਰ ਜੱਜ ਭੂਮਿਕਾ ਨਿਭਾਈ । ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਲਈ ਵਿਸ਼ੇਸ਼ ਤੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਲਖਵਿੰਦਰ ਸਿੰਘ ਮੌਜੂਦ ਸੀ । ਉਨ੍ਹਾਂ ਨੇ ਜ਼ਿਲ੍ਹੇ ਵਿੱਚ ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਵਿਦਿਆਰਥੀਆਂ ਜਿਨ੍ਹਾਂ ਵਿੱਚ ਛੇਵੀਂ ਤੋਂ ਅੱਠਵੀਂ ਕਲਾਸ ਦੇ ਗਰੁੱਪ ਵਿੱਚ ਸਿਮਰਨ ਕੌਰ ਤਲਵੰਡੀ ਝੂੰਗਲਾਂ , ਪ੍ਰਭਜੋਤ ਕੌਰ ਨੰਗਲ ਬੁੱਟਰ , ਸੀ ਟੀ ਸ਼ਰਮਾ ਬਟਾਲਾ ਨੂੰ ਇਸੇ ਤਰ੍ਹਾਂ ਨੌਵੀਂ ਅਤੇ ਦਸਵੀਂ ਕਲਾਸ ਵਿੱਚ ਲਵਪ੍ਰੀਤ ਕੌਰ , ਸੁਦੀਸ਼ਾ ਅਤੇ ਸੰਤੋਸ਼ ਵੱਲੋਂ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਪ੍ਰਾਪਤ ਕਰਨ ਤੇ ਲਈ ਸਨਮਾਨ ਪੱਤਰ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਤੇ ਸੰਬੋਧਨ ਕਰਦਿਆਂ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਲਖਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਭਾਸ਼ਾ ਦੀ ਗੁਣਵੱਤਾ ਨੂੰ ਵਧਾਉਣ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਬਾਹਰ ਕੱਢਣ ਲਈ ਸਿੱਖਿਆ ਵਿਭਾਗ ਵੱਲੋਂ ਇਹ ਪ੍ਰੋਗਰਾਮ ਕੀਤੇ ਜਾ ਰਹੇ ਹਨ । ਇਹ ਇਕ ਪ੍ਰਸ਼ੰਸਾਯੋਗ ਕਾਰਜ ਹੈ । ਡੀ ਐੱਮ ਨਰਿੰਦਰ ਸਿੰਘ ਬਿਸਟ ਨੇ ਕਿਹਾ ਕਿ ਸਕੂਲ ਦੇ ਪ੍ਰਬੰਧਕ ਰਾਜੀਵ ਮਹਾਜਨ ਦੇ ਸਹਿਯੋਗੀ ਨਾਲ ਇਸ ਪ੍ਰਤੀਯੋਗਤਾ ਨੂੰ ਸਫਲ ਬਣਾਇਆ ਹੈ । ਜੱਜ ਦੀ ਭੂਮਿਕਾ ਨਿਭਾਉਣ ਵਾਲੇ ਵਿਪਨ ਕੁਮਾਰ ਲੈਕਚਰਾਰ ਅਤੇ ਸਤਨਾਮ ਸਿੰਘ ,ਰਜਨੀ ਸੋਢੀ ਅਤੇ ਸੋਨਿਕਾ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਵਿਚ ਪ੍ਰਿੰਸੀਪਲ ਰਾਜੀਵ ਮਹਾਜਨ ਬਲਾਕ ਮੈਂਟਰ ਅੰਗਰੇਜ਼ੀ ਰਾਜਪ੍ਰੀਤ ਸਿੰਘ, ਮੁਕੇਸ਼ ਕੁਮਾਰ ਡੀ ਐਮ ਗਣਿਤ ,ਗੁਰਨਾਮ ਸਿੰਘ ,ਅਮਨ ਗੁਪਤਾ ,ਬਲਵਿੰਦਰ ਸਿੰਘ, ਮਨਜਿੰਦਰ ਸਿੰਘ ,ਠਾਕੁਰ ਸੰਸਾਰ ਸਿੰਘ ,ਹਰਦੀਪ ਸਿੰਘ, ਅਸ਼ਵਨੀ ਕੁਮਾਰ ,ਆਦਿ ਮੌਜੂਦ ਸੀ ।
ਫੋਟੋ: — ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਲਖਵਿੰਦਰ ਸਿੰਘ ਅਤੇ ਜ਼ਿਲ੍ਹਾ ਮੈਂਟਰ ਨਰਿੰਦਰ ਸਿੰਘ ਬਿਸਟ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments