spot_img
Homeਮਾਝਾਗੁਰਦਾਸਪੁਰਡੀ.ਈ.ਓ. ਐਲੀ: ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ *ਸਰਕਾਰੀ ਸਹੂਲਤਾਂ ਦਾ...

ਡੀ.ਈ.ਓ. ਐਲੀ: ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ *ਸਰਕਾਰੀ ਸਹੂਲਤਾਂ ਦਾ ਲਾਭ ਉਠਾਉਣ ਲਈ ਮਾਪੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ : ਡੀ.ਈ.ਓ. ਭਾਟੀਆ

*ਬਟਾਲਾ 26 ਅਕਤੂਬਰ (ਮੁਨੀਰਾ ਸਲਾਮ ਤਾਰੀ ) *

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲ-ਬਾਤ ਕੀਤੀ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਭਾਟੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਆਦੋਵਾਲੀ , ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਅੰਮੋਨੰਗਲ , ਸਰਕਾਰੀ ਪ੍ਰਾਇਮਰੀ / ਹਾਈ ਸਕੂਲ ਉਮਰਪੁਰਾ ਵਿਜਟ ਕੀਤੇ ਹਨ । ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੰਨਤਾ ਵਿੱਚ ਸੁਧਾਰ ਲਿਆਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਸਮੂਹ ਸਮਾਜਿਕ ਭਾਈਚਾਰੇ ਤੇ ਬੱਚਿਆਂ ਅਤੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਦੌਰਾਨ ਉਹਨਾਂ ਨਾਲ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments