spot_img
Homeਮਾਝਾਗੁਰਦਾਸਪੁਰਸਸਸਸ ਭਰਥ ਵਿੱਚ ਲਗਾਈ ਸਾਇੰਸ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਬਣੀ

ਸਸਸਸ ਭਰਥ ਵਿੱਚ ਲਗਾਈ ਸਾਇੰਸ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਬਣੀ

ਕਾਦੀਆਂ 27 ਅਕਤੂਬਰ (ਮੁਨੀਰਾ ਸਲਾਮ ਤਾਰੀ) ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਸਾਇੰਸ ਪ੍ਰਦਰਸ਼ਨੀ ਸਸਸਸ ਭਰਥ ਵਿੱਚ ਲਗਾਈ ਗਈ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਨੋਡਲ ਅਫ਼ਸਰ ਕਾਦੀਆਂ -1ਵਿਜੈ ਕੁਮਾਰ ਅਤੇ ਬਲਾਕ ਮੈਂਟਰ ਸਾਇੰਸ ਸ੍ਰੀ ਸਤਿੰਦਰਪਾਲ ਨੇ ਸਾਂਝੇ ਤੌਰ ਤੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਸਾਇੰਸ ਵਿਸ਼ੇ ਵਿੱਚ ਰੁਚੀ ਪੈਦਾ ਕਰਨ ਲਈ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਬਲਾਕ ਕਾਦੀਆਂ -1ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਆਪਣੇ ਸਾਇੰਸ ਮਾਡਲਾਂ ਰਾਹੀ ਭਾਗ ਲਿਆ ਅਤੇ ਜੱਜ ਸਾਹਿਬਾਨ ਦੀ ਭੂਮਿਕਾ ਤਜਿੰਦਰ ਸਿੰਘ ਸਾਇੰਸ ਮਾਸਟਰ ਸਹਸ ਸੁਕਰਪੁਰਾ ਅਤੇ ਮੀਨਾਕਸ਼ੀ ਸਾਇੰਸ ਮਿਸਟਰੈਸ ਸਹਸ ਉਮਰਪੁਰਾ ਨੇ ਨਿਭਾਈ। ਕਠਿਨ ਮੁਕਾਬਲੇ ਦਾ ਸਾਹਮਣਾ ਕਰਦੇ ਹੋਏ, ਸੈਕੰਡਰੀ ਪੱਧਰ ਦੇ ਮੁਕਾਬਲੇ ਵਿੱਚ ਅਨੂਪ੍ਰੀਤ ਸਸਸਸ ਡੱਲਾ ਨੇ ਪਹਿਲਾ,ਹਰਕੀਰਤ ਸਸਸਸ ਕਾਦੀਆਂ ਨੇ ਦੂਸਰਾ ਅਤੇ ਦੀਪਕ ਸਸਸਸ ਮਸਾਣੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਮਿਡਲ ਪੱਧਰ ਤੇ ਅਮਰਜੀਤ ਕੌਰ ਸਸਸਸ ਡੱਲਾ ਨੇ ਪਹਿਲਾ, ਜਸ਼ਨਪ੍ਰੀਤ ਸਿੰਘ ਸਸਸਸ ਮਸਾਣੀਆਂ ਦੂਸਰਾ ਅਤੇ ਸੁਭਦੀਪ ਕੌਰ ਸਮਸ ਸੱਖੋਵਾਲ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ,ਅਧਿਆਪਕਾਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਬਲਾਕ ਨੋਡਲ ਅਫ਼ਸਰ,ਪ੍ਰਿੰਸੀਪਲ ਸ੍ਰੀ ਰਮੇਸ਼ ਲਾਲ ਅਤੇ ਬਲਾਕ ਮੈਂਟਰ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਚੰਗੇ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਸ੍ਰੀ ਰਮੇਸ਼ ਲਾਲ ਵਲੋਂ ਕੀਤੇ ਪੁਖਤਾ ਪ੍ਰਬੰਧ ਲਈ ਬਹੁਤ ਬਹੁਤ ਧੰਨਵਾਦ ਕੀਤਾ ਗਿਆ। ਬਲਾਕ ਨੋਡਲ ਅਫ਼ਸਰ ਵੱਲੋਂ ਜੱਜ ਦੀ ਭੂਮਿਕਾ ਨਿਭਾਉਣ ਵਾਲੇ ਸਿੱਖਿਆ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਾਇੰਸ ਪ੍ਰਦਰਸ਼ਨੀ ਨੂੰ ਸਫਲ ਬਣਾਉਣ ਲਈ ਸਕੂਲ ਸਟਾਫ ਵਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਗਈ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments