spot_img
Homeਮਾਝਾਗੁਰਦਾਸਪੁਰਪਵਿੱਤਰ ਨਗਰੀ ਬਟਾਲਾ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ...

ਪਵਿੱਤਰ ਨਗਰੀ ਬਟਾਲਾ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ-ਸ਼ੈਰੀ ਕਲਸੀ

ਬਟਾਲਾ, 27 ਅਕਤੂਬਰ (ਮੁਨੀਰਾ ਸਲਾਮ ਤਾਰੀ ) ਅੱਜ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਵਕਰਮਾ ਮੰਦਰ ਨੇੜੇ ਸਿਟੀ ਰੋਡ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਤਮਸਤਕ ਹੋ ਕੇ ਲੋਕਾਈ ਦੇ ਭਲੇ ਤੇ ਵਿਕਾਸ ਲਈ ਪ੍ਰਾਰਥਨਾ ਕੀਤੀ।
        ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਿਲਪਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਜੀ ਨੇ ਕਿਰਤੀਆਂ ਨੂੰ ਨਵੀ ਸੇਧ ਦਿੱਤੀ, ਉਨ੍ਹਾਂ ਨੂੰ ਨਿਰਮਾਣ ਅਤੇ ਸਿਰਜਣ ਦਾ ਦੇਵਤਾ ਕਿਹਾ ਜਾਂਦਾ ਹੈ। ਸ੍ਰਿਸ਼ਟੀ ਦੀ ਰਚਨਾ ਵਿਚ ਭਗਵਾਨ ਵਿਸ਼ਵਕਰਮਾ ਦੀ ਬਹੁਤ ਵੱਡੀ ਭੂਮਿਕਾ ਹੈ।
    ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਾਡੇ ਆਦਿ ਗ੍ਰੰਥਾਂ ਵਿਚ ਭਗਵਾਨ ਵਿਸ਼ਵਕਰਮਾ ਜੀ ਦੇ ਜੀਵਨ ਬਾਰੇ ਬਹੁਤ ਵਿਸਥਾਰ ਨਾਲ ਵਰਨਣ ਕੀਤਾ ਗਿਆ ਹੈ। ਕਿਰਤੀਆਂ ਨੂੰ ਤਕਨਾਲੋਜੀ ਅਪਨਾ ਕੇ ਨਿਰਮਾਣ ਵਿਚ ਨਵੀ ਰੋਸ਼ਨੀ ਦਿਖਾਉਣ ਵਾਲੇ ਭਗਵਾਨ ਵਿਸ਼ਵਕਰਮਾ ਦੀ ਕੁੱਲ ਸੰਸਾਰ ਨੂੰ ਬਹੁਤ ਵੱਡੀ ਦੇਣ ਹੈ।
    ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਵਿੱਤਰ ਨਗਰੀ ਬਟਾਲਾ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ ਤੇ ਸਰਬਪੱਖੀ ਵਿਕਾਸ ਕਾਰਜਾਂ ਤੇਜ਼ੀ ਨਾਲ ਕੀਤੇ ਜਾਣਗੇ।
   ਇਸ ਮੌਕੇ ਪ੍ਰਧਾਨ ਰਾਮਦਾਸ ਮਲਹੋਤਰਾ, ਚੇਅਰਮੈਨ ਸ਼ਿਵ ਸਨਨ, ਵਾਈਸ ਪ੍ਰਧਾਨ ਅਸ਼ਵਨੀ ਮਲਹੋਤਰਾ, ਚੰਦਨ ਸ਼ਰਮਾ, ਵਿਪਨ ਅਗਰਵਾਲ, ਪਰਮਜੀਤ ਸਿੰਘ ਸੋਹਲ, ਸਨਬਰ ਸਿੰਘ, ਅਨੀਸ ਹਾਡਾ, ਜੋਤੀ ਚੋਧਰੀ, ਹਰਪਾਲ ਸਿੰਘ, ਪ੍ਰਭਜੋਤ ਸਿੰਘ ਤੇ ਕਪਿਲ ਆਦਿ ਮੋਜੂਦ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments