Home ਗੁਰਦਾਸਪੁਰ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ*

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ*

160
0

 

*ਗੁਰਦਾਸਪੁਰ 29 ਅਕਤੂਬਰ (ਸਲਾਮ ਤਾਰੀ )*

*ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਮਾਡਲ ਸੀਨੀ: ਸੈਕੰ: ਸਕੂਲ ਲੜਕੇ ਵਿਖੇ ਜ਼ਿਲ੍ਹਾ ਪੱਧਰੀ ਪ੍ਰਸ਼ੋਨਤਰੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋ ਕੇ ਭਾਗ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਹ ਪ੍ਰਸ਼ੋਨਤਰੀ ਪੰਜਾਬ ਰਾਜ ਸਿੱਖਿਆ ਖੋਜ ਸਿੱਖਲਾਈ ਸੰਸਥਾ ਅਧੀਨ ਰਾਸ਼ਟਰੀ ਅਵਿਸ਼ਕਾਰ ਅਭਿਆਨ ( RAA) ਤਹਿਤ ਕਰਵਾਏ ਜਾ ਰਹੇ ਹਨ ਅਤੇ ਬਲਾਕ ਪੱਧਰ ਤੇ ਜੇਤੂ ਰਹੇ ਵਿਦਿਆਰਥੀਆਂ ਵੱਲੋਂ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਮੇਂ-ਸਮੇਂ ਤੇ ਅਜਿਹੇ ਭਵਿੱਖ ਵਿੱਚ ਅਜਿਹੇ ਮੁਕਾਬਲੇ ਹੋਣੇ ਚਾਹੀਦੇ ਹਨ। ਇਸ ਮੌਕੇ ਪ੍ਰਿੰਸੀਪਲ ਚਰਨਬੀਰ ਸਿੰਘ , ਡੀ.ਐਮ. ਗਣਿਤ ਗੁਰਨਾਮ ਸਿੰਘ , ਡੀ.ਐਮ. ਅੰਗਰੇਜ਼ੀ / ਐਸ.ਐਸ. ਨਰਿੰਦਰ ਸਿੰਘ , ਡੀ.ਐਮ. ਸਾਇੰਸ ਗੁਰਵਿੰਦਰ ਸਿੰਘ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬੀ.ਐਮ. ਬਾਦਲ ਅੰਗੂਰਾਲਾ, ਰਜਨੀਸ਼ ਕੁਮਾਰ, ਪਰਮਿੰਦਰ ਸਿੰਘ ਹਾਜ਼ਰ ਸਨ। ਅਧਿਆਪਕ ਨਵਨੀਤ ਕੌਰ , ਰਜਨੀ ਸੋਢੀ , ਗੁਰਮੀਤ ਸਿੰਘ ਵੱਲੋਂ ਜੱਜਮੈਂਟ ਦੀ ਭੂਮਿਕਾ ਨਿਭਾਈ ਗਈ। *

Previous articleਵਿਸ਼ਵ ਸਟਰੋਕ ਦਿਵਸ ਸੰਬੰਧੀ ਪ੍ਰੋਗਰਾਮ ਆਯੋਜਿਤ
Next articleਲੱਖਦਾਤਾ ਦਰਬਾਰ ਕਮੇਟੀ ਵੱਲੋਂ ਅੰਗਹੀਣਾਂ ਨੂੰ ਟਰਾਈਸਾਈਕਲ ਵੰਡੇ
Editor-in-chief at Salam News Punjab

LEAVE A REPLY

Please enter your comment!
Please enter your name here