spot_img
Homeਮਾਝਾਗੁਰਦਾਸਪੁਰਆਪ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ...

ਆਪ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਲਈ ਕੀਤੇ ਗਏ ਪੁਖਤਾ ਪ੍ਰਬੰਧ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਕਾਦੀਆਂ , 29 ਅਕਤੂਬਰ (ਮੁਨੀਰਾ ਸਲਾਮ ਤਾਰੀ ) ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਪੰਜਾਬ ਵਲੋਂ ਅੱਜ ਦਾਣਾ ਮੰਡੀ ਕਾਦੀਆਂ ਦਾ ਦੌਰਾ ਕੀਤਾ ਗਿਆ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਐਡਵੈਕੋਟ ਜਗਰੂਪ ਸਿੰਘ ਸੇਖਵਾਂ ਜਿਲਾ ਪ੍ਰਧਾਨ ਆਪ ਪਾਰਟੀ ਅਤੇ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਵੀ ਮੋਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਝੋਨੇ ਦੀ ਖਰੀਦ, ਚੁਕਾਈ ਤੇ ਅਦਾਇਗੀ ਲਈ ਪੁਖਤਾ ਪ੍ਰਬੰਧ ਕੀਤੇ ਹਨ ਤੇ ਬੀਤੇ ਕੱਲ੍ਹ ਤੱਕ ਸੂਬੇ ਭਰ ਦੀਆਂ ਮੰਡੀਆਂ ਵਿਚ 1 ਲੱਖ ਮੀਟਰਕ ਟਨ ਦੀ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿਚੋਂ 98 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 15000 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇਸ ਵਾਰ ਕਿਸਾਨਾਂ ਨੂੰ ਫਸਲ ਵੇਚਣ ਤੇ ਖਾਸਕਰਕੇ ਅਦਾਇਗੀ ਲੈਣ ਲਈ ਧਰਨੇ ਨਹੀਂ ਲਾਉਣੇ ਪਏ, ਕਿਉਕਿ ਆਪ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 4 ਘੰਟੇ ਦੇ ਅੰਦਰ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਚੰਗੀ ਤਰਾਂ ਵਾਕਫ ਹੈ। ਉਨਾਂ ਕਿਹਾ ਕਿ ਆਪ ਪਾਰਟੀ ਦੀ ਸੂਬਾ ਸਰਕਾਰ ਵਲੋਂ ਮਹਿਜ 7 ਮਹਿਨਿਆਂ ਦੇ ਕਾਰਜਾਕਾਲ ਦੌਰਾਨ ਲੋਕਹਿੱਤ ਲਈ ਵੱਡੇ ਇਤਿਹਾਸਕ ਫੈਸਲੇ ਕੀਤੇ ਹਨ, ਜਿਸ ਤੋਂ ਸੂਬੇ ਦੇ ਹਰੇਕ ਵਰਗ ਦੇ ਲੋਕ ਖੁਸ਼ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕੈਬਨਿਟ ਮੰਤਰੀ ਪੰਜਾਬ ਨੂੰ ਦੱਸਿਆ ਕਿ ਜਿਲੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਉਨਾਂ ਵਲੋਂ ਰੋਜਾਨਾ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਜਾਂਦਾ ਹੈ। ਉਨਾਂ ਦੱਸਿਆ ਕਿ ਦਾਣਾ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਕਿਸਾਨ ਸੇਵਾ ਕੇਂਦਰ ਤੇ ਕਿਸਾਨ ਸਿਹਤ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਇਸ ਮੌਕੇ ਸੁਖਜਿੰਦਰ ਸਿੰਘ ਡੀਐਫਐਸਸੀ, ਕੁਲਜੀਤ ਸਿੰਘ ਜਿਲਾ ਮੰਡੀ ਅਫਸਰ, ਬਿਕਰਮਜੀਤ ਸਿੰਘ ਸਕੱਤਰ, ਜਸਵਿੰਦਰ ਸਿੰਘ ਏਐਫਐਸਓ, ਸਰਬਜੀਤ ਸਿੰਘ ਇੰਸਪੈਕਟਰ ਅਤੇ ਕਿਸਾਨ ਅਤੇ ਆਪ ਪਾਰਟੀ ਦੇ ਆਗੂ ਤੇ ਵਰਕਰ ਮੋਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments