Home ਗੁਰਦਾਸਪੁਰ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਨੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰਮਤਿ...

ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਨੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ

171
0
ਡੇਰਾ ਬਾਬਾ ਨਾਨਕ, 4 ਨਵੰਬਰ (ਮੁਨੀਰਾ ਸਲਾਮ ਤਾਰੀ) ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਡੇਰਾ ਬਾਬਾ ਨਾਨਕ ਵੱਲੋਂ ਸਿੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਥਾਨਕ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਵਿਖੇ 1 ਨਵੰਬਰ ਤੋਂ 04 ਨਵੰਬਰ ਤੱਕ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ , ਸਨਮਾਨ ਚਿੰਨ੍ਹ ਅਤੇ ਪ੍ਰਸੰਸ਼ਾ ਪੱਤਰ ਤਕਸੀਮ ਕੀਤੇ।
        ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਰੁਪਿੰਦਰਜੀਤ ਧਾਲੀਵਾਲ ਨੇ ਦੱਸਿਆ ਕਿ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਉੱਘੇ ਸਮਾਜ ਸੇਵਕ ਐਨ.ਆਰ.ਆਈ ਬਾਬਾ ਰਜਿੰਦਰ ਸਿੰਘ ਬੇਦੀ ਦੀ ਅਗਵਾਈ ਵਿੱਚ ਬੱਚਿਆਂ ਦਾ ਗੁਰਮਤਿ ਸਮਾਗਮ ਕਰਵਾਇਆ ਗਿਆ , ਜਿਸ ਵਿੱਚ ਗੁਰਮਤਿ ਗਿਆਨ ਪ੍ਰੀਖਿਆ , ਕੁਵਿਜ ਮੁਕਾਬਲੇ , ਸ਼ਬਦ ਗਾਇਨ ਮੁਕਾਬਲੇ , ਭਾਸ਼ਣ ਮੁਕਾਬਲੇ , ਕਵਿਤਾ ਉਚਾਰਨ , ਨਾਟਕੀ ਮੰਚਨ , ਅੱਖਰਕਾਰੀ, ਚਿੱਤਰਕਾਰੀ , ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਹਨ , ਜਿਸ ਵਿੱਚ ਪੂਰੇ ਜ਼ਿਲ੍ਹੇ ਵਿੱਚੋਂ ਵਿਦਿਆਰਥੀਆਂ ਨੇ ਭਾਗ ਲਿਆ।
         ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸਫ਼ਾਕ ,   ਆਮ ਆਦਮੀ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ, ਬਾਬਾ ਰਜਿੰਦਰ ਸਿੰਘ ਬੇਦੀ , ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ, ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਨੂੰ ਇਨਾਮ ਵੰਡੇ ਗਏ।
        ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਵਿੱਚ ਸਮਾਜਿਕ ਭਾਈਚਾਰੇ ਦਾ ਅਹਿਮ ਯੋਗਦਾਨ ਹੈ ਅਤੇ ਹਰ ਹਲਕੇ ਵਿੱਚ ਅਜਿਹਾ ਇੱਕ ਸਕੂਲ ਹੋਣਾ ਚਾਹੀਦਾ ਹੈ। ਉਨ੍ਹਾਂ ਬਾਬਾ ਰਜਿੰਦਰ ਸਿੰਘ ਬੇਦੀ ਦੁਆਰਾ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।
         ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਉਨ੍ਹਾਂ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਲਕਾ ਡੇਰਾ ਬਾਬਾ ਨਾਨਕ ਵਿਖੇ ਵੀ ਸਿੱਖਿਆ ਖੇਤਰ ਨੂੰ ਉੱਪਰ ਚੁੱਕਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
       ਇਸ ਮੌਕੇ ਡੀ.ਈ.ਓ. ਸੈਕੰ: ਸੰਧਾਵਾਲੀਆ ਨੇ ਕਿਹਾ ਕਿ ਬਾਬਾ ਰਜਿੰਦਰ ਸਿੰਘ ਬੇਦੀ ਵੱਲੋਂ ਇਸ ਸਰਕਾਰੀ ਸਕੂਲ ਨੂੰ ਅਡਾਪਟ ਕਰਦੇ ਹੋਏ ਲਗਭਗ 1 ਕਰੋੜ ਰੁਪਏ ਨਾਲ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਅਤੇ ਇਸ ਸਕੂਲ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਆਡੀਟੋਰੀਅਮ , ਸਾਫ਼ ਸੁਥਰੇ ਬਾਥਰੂਮ ਹਨ ਤੇ ਪੂਰੇ ਸਕੂਲ ਵਿੱਚ ਏ.ਸੀ.ਅਤੇ ਕੈਮਰੇ ਲਗਾਏ ਹਨ ਜੋ ਕਿ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ।
        ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਬੀਬੀ ਆਤਮਜੀਤ ਕੌਰ ਬੇਦੀ , ਪ੍ਰਿੰਸੀਪਲ ਰੁਪਿੰਦਰਜੀਤ ਧਾਲੀਵਾਲ ,ਮੀਡੀਆ ਕੋਆਰਡੀਨੇਟਰ ਸਿੱਖਿਆ ਗਗਨਦੀਪ ਸਿੰਘ ,ਪੀ.ਏ. ਲਵਪ੍ਰੀਤ ਸਿੰਘ, ਮੈਡਮ ਅਸ਼ਵਿੰਦਰ ਕੌਰ, ਨਾਇਬ ਤਸੀਲਦਾਰ ਸੰਦੀਪ ਕੁਮਾਰ , ਜਸਬੀਰ ਸਿੰਘ , ਕੰਵਲਜੀਤ ਸੋਢੀ, ਗੁਰਮੀਤ ਕੌਰ, ਸੁਖਜਿੰਦਰ ਕੌਰ, ਦਵਿੰਦਰ ਕੌਰ , ਕੰਚਨਪ੍ਰੀਤ ਕੌਰ, ਸਤਨਾਮ ਸਿੰਘ, ਜਗਜੀਤ ਸਿੰਘ , ਪੱਲਵੀ , ਸਿਮਰਨਜੀਤ ਕੌਰ ਆਦਿ ਹਾਜ਼ਰ ਸਨ।
Previous articleਪੰਜਾਬੀ ਮਾਹ-2022 ਦਾ ਪਰਵਾਸੀ ਸਾਹਿਤਕਾਰ ਧਰਮ ਸਿੰਘ ਗੁਰਾਇਆ ਦ‍ਾ ਕਰਵਾਇਆ ਗਿਆ ਰੂ-ਬ-ਰੂ ਸਮਾਰੋਹ ਇਤਿਹਾਸਕ ਹੋ ਨਿੱਬੜਿਆ
Next articleਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋ ਸਰਕਾਰੀ ਕੰਨਿਆ ਸਕੂਲ ਧਰਮਪੁਰਾ ਕਾਲੋਨੀ ਬਟਾਲਾ ਵਿਖੇ ਕਾਨੂੰਨੀ ਸਾਖਰਤਾ ਜਾਗਰੂਕਤਾ ਅਭਿਆਨ
Editor-in-chief at Salam News Punjab

LEAVE A REPLY

Please enter your comment!
Please enter your name here